ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

‘ਆਪ’ ਸਰਕਾਰ ਵਿਕਾਸ ਪ੍ਰਾਜੈਕਟ ਸ਼ੁਰੂ ਕਰਨ ’ਚ ਨਾਕਾਮ: ਬਾਜਵਾ

07:52 AM Jul 27, 2024 IST

ਚੰਡੀਗੜ੍ਹ (ਟ੍ਰਿਬਿਊਨ ਨਿਊਜ਼ ਏਜੰਸੀ):

Advertisement

ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਨੂੰ ਚੁਣੌਤੀ ਦਿੱਤੀ ਕਿ ਉਹ ਇਹ ਦੱਸਣ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਸੱਤਾ ਵਿੱਚ ਆਉਣ ਤੋਂ ਬਾਅਦ ਉਨ੍ਹਾਂ ਨੇ ਸੂਬੇ ਵਿੱਚ ਕਿਹੜਾ ਵਿਕਾਸ ਪ੍ਰਾਜੈਕਟ ਸ਼ੁਰੂ ਕੀਤਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਕੱਲ੍ਹ ਜਲੰਧਰ ਵਿੱਚ ਸਨ, ਜਿੱਥੇ ਉਨ੍ਹਾਂ ਕਿਹਾ ਸੀ ਕਿ ਚੋਣ ਜ਼ਾਬਤਾ ਖ਼ਤਮ ਹੋ ਗਿਆ ਹੈ ਅਤੇ ਹੁਣ ਸਮਾਂ ਆ ਗਿਆ ਹੈ ਕਿ ਸਮਾਰਟ ਸਿਟੀ ਸਕੀਮਾਂ ਤਹਿਤ ਪੁਰਾਣੇ, ਰੁਕੇ ਹੋਏ ਪ੍ਰਾਜੈਕਟਾਂ ਨੂੰ ਜਲਦੀ ਲਾਗੂ ਕੀਤਾ ਜਾਵੇ। ਬਾਜਵਾ ਨੇ ਕਿਹਾ ਕਿ ਪੰਜਾਬ ਸਰਕਾਰ ਸਮਾਰਟ ਸਿਟੀ ਸਕੀਮਾਂ ’ਤੇ ਦਾਅਵਾ ਨਹੀਂ ਕਰ ਸਕਦੀ ਕਿਉਂਕਿ ਇਹ ਪ੍ਰਾਜੈਕਟ ਕੇਂਦਰ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਸਨ। ਉਨ੍ਹਾਂ ਕਿਹਾ ਕਿ ਅਸਲ ਵਿੱਚ ਪੰਜਾਬ ਸਰਕਾਰ ਨੇ ਸੱਤਾ ਸੰਭਾਲਣ ਮਗਰੋਂ ਢਾਈ ਸਾਲਾਂ ਤੋਂ ਇੱਕ ਵੀ ਵਿਕਾਸ ਪ੍ਰਾਜੈਕਟ ਸ਼ੁਰੂ ਨਹੀਂ ਕੀਤਾ ਹੈ।

Advertisement
Advertisement