For the best experience, open
https://m.punjabitribuneonline.com
on your mobile browser.
Advertisement

‘ਆਪ’ ਸਰਕਾਰ ਨੇ ਲੋਕਾਂ ਨਾਲ ਧੋਖਾ ਕਰਨ ਤੋਂ ਇਲਾਵਾ ਕੁਝ ਨਹੀਂ ਕੀਤਾ: ਪਰਮਪਾਲ ਕੌਰ

06:19 AM Apr 28, 2024 IST
‘ਆਪ’ ਸਰਕਾਰ ਨੇ ਲੋਕਾਂ ਨਾਲ ਧੋਖਾ ਕਰਨ ਤੋਂ ਇਲਾਵਾ ਕੁਝ ਨਹੀਂ ਕੀਤਾ  ਪਰਮਪਾਲ ਕੌਰ
Advertisement

ਪੱਤਰ ਪ੍ਰੇਰਕ
ਬਠਿੰਡਾ, 27 ਅਪਰੈਲ
ਬੀਬਾ ਪਰਮਪਾਲ ਕੌਰ ਸਿੱਧੂ ਮਲੂਕਾ ਨੇ ਪਟੇਲ ਨਗਰ, ਰਾਮਾਂ ਮੰਡੀ, ਤਲਵੰਡੀ ਸਾਬੋ, ਬਣਵਾਲੀ, ਕੋਟ ਸ਼ਮੀਰ ਤੇ ਮਾਈਸਰਖਾਨਾ ਵਿੱਚ ਚੋਣ ਪ੍ਰਚਾਰ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਵਿਕਾਸ ਦੇ ਖੋਖਲੇ ਦਾਅਵਿਆਂ ਨਾਲ ਸੱਤਾ ਵਿੱਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਲੋਕਾਂ ਨਾਲ ਧੋਖਾ ਕਰਨ ਤੋਂ ਇਲਾਵਾ ਕੁਝ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਹਾਲਾਤ ਇਹ ਹਨ ਕਿ ਇਸ਼ਤਿਹਾਰਾਂ ਵਿੱਚ ਕਰੋੜਾਂ ਖਰਚ ਕੇ ਖਜ਼ਾਨੇ ਦੀ ਦੁਰਵਰਤੋਂ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕਾਂ ਨੂੰ ਕੇਂਦਰ ਸਰਕਾਰ ਤੋਂ ਹੀ ਉਮੀਦਾਂ ਹਨ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਸਰਕਾਰ ਸਰਕਾਰੀ ਖਜ਼ਾਨੇ ਨੂੰ ਵੰਡਦੀ ਹੈ, ਪਰ ਜਦੋਂ ਵਿਕਾਸ ਕਾਰਜਾਂ ਦੀ ਗੱਲ ਆਉਂਦੀ ਹੈ ਤਾਂ ਫੰਡਾਂ ਦੀ ਘਾਟ ਦੀ ਸ਼ਿਕਾਇਤ ਕੀਤੀ ਜਾਂਦੀ ਹੈ। ਉਨ੍ਹਾਂ ਅਪੀਲ ਕੀਤੀ ਕਿ ਉਹ ਮੋਦੀ ਸਰਕਾਰ ਦੇ ਹੱਕ ਵਿੱਚ ਵੋਟ ਪਾ ਕੇ ਉਨ੍ਹਾਂ ਦੇ ਹੱਥ ਮਜ਼ਬੂਤ ਕਰਨ।

Advertisement

Advertisement
Author Image

joginder kumar

View all posts

Advertisement
Advertisement
×