For the best experience, open
https://m.punjabitribuneonline.com
on your mobile browser.
Advertisement

‘ਆਪ’ ਸਰਕਾਰ ਹਰ ਫਰੰਟ ’ਤੇ ਫੇਲ੍ਹ ਸਾਬਿਤ ਹੋਈ: ਹਰਜੀਤ ਗਰੇਵਾਲ

07:15 AM May 09, 2024 IST
‘ਆਪ’ ਸਰਕਾਰ ਹਰ ਫਰੰਟ ’ਤੇ ਫੇਲ੍ਹ ਸਾਬਿਤ ਹੋਈ  ਹਰਜੀਤ ਗਰੇਵਾਲ
Advertisement

ਖੇਤਰੀ ਪ੍ਰਤੀਨਿਧ/ਨਿੱਜੀ ਪੱਤਰ ਪ੍ਰੇਰਕ
ਧੂਰੀ, 8 ਮਈ
ਭਾਜਪਾ ਦੇ ਲੋਕ ਸਭਾ ਹਲਕਾ ਸੰਗਰੂਰ ਦੇ ਇੰਚਾਰਜ ਹਰਜੀਤ ਸਿੰਘ ਗਰੇਵਾਲ ਨੇ ਧੂਰੀ ਵਿੱਚ ਭਾਜਪਾ ਦੇ ਮੰਡਲ ਪ੍ਰਧਾਨ ਅਰੁਣ ਆਰੀਆ ਦੇ ਘਰ ਵਿੱਚ ਭਾਜਪਾ ਆਗੂਆਂ ਤੇ ਵਰਕਰਾਂ ਨਾਲ ਇੱਕ ਮੀਟਿੰਗ ਕੀਤੀ। ਇਸ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬੁਰੀ ਤਰ੍ਹਾਂ ਫੇਲ੍ਹ ਸਾਬਿਤ ਹੋਣ ਦੇ ਨਾਲ ਪੰਜਾਬ ਅੰਦਰ ਆਮਨ ਕਾਨੂੰਨ ਨਾ ਦੀ ਚੀਜ਼ ਨਹੀਂ ਹੈ। ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਦਿਨ ਦਿਹਾੜੇ ਲੁੱਟਾਂ-ਖੋਹਾਂ ਤੇ ਸ਼ਰੇਆਮ ਕਤਲ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਸਾਰੀਆਂ ਸੀਟਾਂ ਉੱਪਰ ਭਾਰਤੀ ਜਨਤਾ ਪਾਰਟੀ ਚੰਗਾ ਪ੍ਰਦਰਸ਼ਨ ਕਰੇਗੀ। ਉਨ੍ਹਾਂ ਕਿਹਾ ਪੰਜਾਬ ਦੀ ਵਾਗਡੋਰ ਇੱਕ ਅਨਾੜੀ ਦੇ ਹੱਥਾਂ ਵਿੱਚ ਹੋਣ ਦੇ ਕਾਰਨ ਪੰਜਾਬ ਦੇ ਵਪਾਰ, ਸਿੱਖਿਆ, ਸਿਹਤ ਸਹੂਲਤਾਂ ਦਾ ਬੁਰਾ ਹਾਲ ਹੈ।

Advertisement

Advertisement
Author Image

sukhwinder singh

View all posts

Advertisement
Advertisement
×