ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

‘ਆਪ’ ਸਰਕਾਰ ਨੇ ਲਾਰਿਆਂ ਤੋਂ ਬਿਨਾਂ ਕੁਝ ਨਹੀਂ ਦਿੱਤਾ: ਵੜਿੰਗ

06:52 AM Oct 30, 2024 IST
ਦੋਦਾ ਵਿੱਚ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦੇ ਹੋਏ ਅਮਰਿੰਦਰ ਸਿੰਘ ਰਾਜਾ ਵੜਿੰਗ।

* ਕਾਂਗਰਸ ਉਮੀਦਵਾਰ ਅੰਮ੍ਰਿਤਾ ਵੜਿੰਗ ਦੇ ਦਫ਼ਤਰ ਦਾ ਉਦਘਾਟਨ ਕੀਤਾ

Advertisement

ਜਸਵੀਰ ਸਿੰਘ ਭੁੱਲਰ
ਦੋਦਾ, 29 ਅਕਤੂਬਰ
ਪੰਜਾਬ ਕਾਂਗਰਸ ਪ੍ਰਧਾਨ ਅਤੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਆਮ ਆਦਮੀ ਪਾਰਟੀ ’ਤੇ ਨਿਸ਼ਾਨਾ ਸੇਧਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਲੋਕਾਂ ਨੂੰ ਲਾਰਿਆਂ ਤੋਂ ਬਿਨਾਂ ਕੁੱਝ ਨਹੀਂ ਦਿੱਤਾ ਅਤੇ ‘ਆਪ’ ਦਾ ਝਾੜੂ ਪੂਰੀ ਤਰ੍ਹਾਂ ਖਿੱਲਰ ਚੁੱਕਾ ਹੈ। ਰਾਜਾ ਵੜਿੰਗ ਤੇ ਲੁਧਿਆਣਾ ਤੋਂ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਵਿਧਾਨ ਸਭਾ ਹਲਕਾ ਗਿੱਦੜਬਾਹਾ ਦੀ ਜ਼ਿਮਨੀ ਚੋਣ ਲਈ ਕਾਂਗਰਸ ਉਮੀਦਵਾਰ ਅੰਮ੍ਰਿਤਾ ਵੜਿੰਗ ਦੇ ਚੋਣ ਦਫ਼ਤਰ ਦਾ ਉੁਦਘਾਟਨ ਸਾਂਝੇ ਤੌਰ ’ਤੇ ਕੀਤਾ। ਇਸ ਮੌਕੇ ਸੰਬੋਧਨ ਕਰਦਿਆਂ ਰਾਜਾ ਵੜਿੰਗ ਨੇ ਕਿਹਾ ਕਿ ‘ਆਪ’ ਸਰਕਾਰ ਨੇ ਸੂਬੇ ਦੇ ਲੋਕਾਂ ਨੂੰ ਲਾਰਿਆਂ ਤੋਂ ਬਿਨਾਂ ਕੁਝ ਨਹੀਂ ਦਿੱਤਾ। ਸੂਬੇ ਵਿਚ ਕਾਨੂੰਨ ਵਿਵਸਥਾ ਅਤੇ ਆਰਥਿਕ ਸਥਿਤੀ ਦੀ ਹਾਲਤ ਬਹੁਤ ਹੀ ਗੰਭੀਰ ਹੋ ਚੁੱਕੀ ਹੈ। ਮੰਡੀਆਂ ਵਿਚ ਕਿਸਾਨ ਰੁਲ ਰਿਹਾ ਹੈ ਅਤੇ ਨਸ਼ਾ ਤਸਕਰੀ ਪੂਰੇ ਜ਼ੋਰਾਂ ’ਤੇ ਹੈ। ਉਨ੍ਹਾਂ ਕਿਹਾ ਕਿ ਝਾੜੂ ਪੂਰੀ ਤਰ੍ਹਾਂ ਖਿੱਲਰ ਚੁੱਕਿਆ ਹੈ। ਉਨ੍ਹਾਂ ਕਾਂਗਰਸ ਉਮੀਦਵਾਰ ਦੇ ਹੱਕ ਵਿੱਚ ਵੋਟ ਪਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਇਸ ਜ਼ਿਮਨੀ ਚੋਣ ਨੇ 2027 ਦੀਆਂ ਚੋਣਾਂ ਦਾ ਮੁੱਢ ਬੰਨ੍ਹਣਾ ਹੈ। ਕਾਂਗਰਸ ਉਮੀਦਵਾਰ ਅੰਮ੍ਰਿਤਾ ਦੇ ਪਤੀ ਰਾਜਾ ਵੜਿੰਗ ਨੇ ਭਾਜਪਾ ’ਤੇ ਵੀ ਨਿਸ਼ਾਨਾ ਸੇਧਿਆ।
ਸਮਾਗਮ ਨੂੰ ਲੁਧਿਆਣਾ ਤੋਂ ਸਾਬਕਾ ਵਿਧਾਇਕ ਸਿਰਮਜੀਤ ਸਿੰਘ ਬੈਂਸ, ਜ਼ਿਲ੍ਹਾ ਪ੍ਰੀਸ਼ਦ ਚੇਅਰਮੈਨ ਨਰਿੰਦਰ ਸਿੰਘ ਕਾਉਣੀ ਅਤੇ ਚੇਅਰਮੈਨ ਜਗਦੀਸ਼ ਕਟਾਰੀਆ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਸਾਬਕਾ ਚੇਅਰਮੈਨ ਜਬਰਜੰਗ ਸਿੰਘ ਢਿੱਲੋਂ, ਸਾਬਕਾ ਸਰਪੰਚ ਸੁਖਮੰਦਰ ਸਿੰਘ ਧਮਾਲੀ, ਯੂਥ ਬਲਾਕ ਪ੍ਰਧਾਨ ਹੈਪੀ ਕਟਾਰੀਆ, ਗੁਰਚਰਨ ਸਿੰਘ ਸੋਥਾ ਮੌਜੂਦ ਸਨ।

Advertisement
Advertisement