For the best experience, open
https://m.punjabitribuneonline.com
on your mobile browser.
Advertisement

ਲੋਕਾਂ ’ਚ ਭਰੋਸਾ ਗੁਆ ਚੁੱਕੀ ਹੈ ‘ਆਪ’ ਸਰਕਾਰ: ਕਾਂਗੜ

10:17 AM Jun 17, 2024 IST
ਲੋਕਾਂ ’ਚ ਭਰੋਸਾ ਗੁਆ ਚੁੱਕੀ ਹੈ ‘ਆਪ’ ਸਰਕਾਰ  ਕਾਂਗੜ
ਵਰਕਰਾਂ ਨੂੰ ਸੰਬੋਧਨ ਕਰਦੇ ਹੋਏ ਗੁਰਪ੍ਰੀਤ ਸਿੰਘ ਕਾਂਗੜ।
Advertisement

ਪੱਤਰ ਪ੍ਰੇਰਕ
ਭਗਤਾ ਭਾਈ, 16 ਜੂਨ
ਲੋਕ ਸਭਾ ਚੋਣਾਂ ਦੇ ਨਤੀਜਿਆਂ ਨੇ ਇਹ ਸਪੱਸ਼ਟ ਕਰ ਦਿੱਤਾ ਹੈ ਕਿ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਵਿੱਚੋਂ ਆਪਣਾ ਵਿਸ਼ਵਾਸ ਗੁਆ ਚੁੱਕੀ ਹੈ। ਇਹ ਗੱਲਾਂ ਸਾਬਕਾ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਗੁਰਦੁਆਰਾ ਬਾਬਾ ਮਹਿਰ ਮਿੱਠਾ ਪਿੰਡ ਕਾਂਗੜ ਵਿੱਚ ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਨਾਲ ਸਬੰਧਤ ਕਾਂਗਰਸੀ ਵਰਕਰਾਂ ਦੀ ਭਰਵੀਂ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਹੀਆਂ। ਸ੍ਰੀ ਕਾਂਗੜ ਨੇ ਲੋਕ ਸਭਾ ਚੋਣਾਂ ਦੌਰਾਨ ਹਲਕਾ ਫਰੀਦਕੋਟ ਤੋਂ ਕਾਂਗਰਸੀ ਉਮੀਦਵਾਰ ਅਮਰਜੀਤ ਕੌਰ ਸਾਹੋਕੇ ਦੇ ਹੱਕ ’ਚ ਚੋਣ ਪ੍ਰਚਾਰ ਕਰਨ ਵਾਲੇ ਪਾਰਟੀ ਵਰਕਰਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅਸਲ ਮੁੱਖ ਮੁੱਦਿਆਂ ਤੋਂ ਮੂੰਹ ਮੋੜ ਕੇ ਚੁਟਕਲੇ ਤੇ ਕਿੱਕਲੀਆਂ ਸੁਣਾਉਣ ਦੇ ਡਰਾਮੇ ਨੂੰ ਪਸੰਦ ਨਹੀਂ ਕੀਤਾ। ਉਨ੍ਹਾਂ ਕਾਂਗਰਸੀ ਵਰਕਰਾਂ ਨੂੰ ਅਗਾਮੀ ਪੰਚਾਇਤ ਚੋਣਾਂ ਲਈ ਹੁਣੇ ਤੋਂ ਕਮਰਕਸੇ ਕੱਸਣ ਦੀ ਅਪੀਲ ਕੀਤੀ। ਇਸ ਮੌਕੇ ਤੀਰਥ ਸਿੰਘ ਦਿਆਲਪੁਰਾ, ਗੁਰਪ੍ਰੀਤ ਸਿੰਘ ਬੀਰਾ, ਜ਼ਿਲ੍ਹਾ ਮੀਤ ਪ੍ਰਧਾਨ ਗੁਰਮੀਤ ਸਿੰਘ ਮਹਿਰਾਜ, ਇੰਦਰਜੀਤ ਸਿੰਘ ਭੋਡੀਪੁਰਾ, ਸਰਪੰਚ ਰਵੇਲ ਸਿੰਘ ਗੁਰੂਸਰ ਮਹਿਰਾਜ ਤੇ ਯੂਥ ਆਗੂ ਤੇਜੀ ਜਲਾਲ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਸਭ ਤੋਂ ਵੱਧ ਲੋਕ ਸਭਾ ਸੀਟਾਂ ਜਿਤਾ ਕੇ ਕਾਂਗਰਸ ਪਾਰਟੀ ’ਚ ਵੱਡਾ ਭਰੋਸਾ ਪ੍ਰਗਟਾਇਆ ਹੈ।

Advertisement

Advertisement
Author Image

Advertisement
Advertisement
×