ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

‘ਆਪ’ ਸਰਕਾਰ ਨੇ ਪੰਜਾਬ ’ਤੇ 70 ਹਜ਼ਾਰ ਕਰੋੜ ਦਾ ਕਰਜ਼ਾ ਚੜ੍ਹਾਇਆ: ਚੀਮਾ

06:44 AM May 13, 2024 IST
ਭੁੰਬਲੀ ’ਚ ਚੋਣ ਮੀਟਿੰਗ ਮੌਕੇ ਡਾ. ਦਲਜੀਤ ਸਿੰਘ ਚੀਮਾ, ਗੁਰਬਚਨ ਸਿੰਘ ਬੱਬੇਹਾਲੀ ਤੇ ਹੋਰ ਆਗੂ।

ਸੁੱਚਾ ਸਿੰਘ ਪਸਨਾਵਾਲ
ਧਾਰੀਵਾਲ, 12 ਮਈ
ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਬਣਾ ਕੇ ਪਛਤਾ ਰਹੇ ਹਨ। ਭਗਵੰਤ ਮਾਨ ਦੀ ‘ਆਪ’ ਸਰਕਾਰ ਨੇ ਚੋਣ ਵਾਅਦੇ ਅਨੁਸਾਰ ਹਰ ਮਹੀਨੇ ਔਰਤਾਂ ਨੂੰ ਇਕ ਹਜ਼ਾਰ ਰੁਪਏ ਤਾਂ ਨਹੀਂ ਦਿੱਤਾ ਪਰ ਦੋ ਸਾਲਾਂ ਵਿੱਚ ਪੰਜਾਬ ਸਿਰ 70 ਹਜ਼ਾਰ ਕਰੋੜ ਰੁਪਏ ਦਾ ਨਵਾਂ ਕਰਜ਼ਾ ਜ਼ਰੂਰ ਚੜ੍ਹਾ ਦਿੱਤਾ ਹੈ। ਉਹ ਇਥੋਂ ਨੇੜੇ ਪਿੰਡ ਭੁੰਬਲੀ ਵਿੱਚ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਇੰਚਾਰਜ ਗੁਰਬਚਨ ਸਿੰਘ ਬੱਬੇਹਾਲੀ ਦੀ ਅਗਵਾਈ ਵਿੱਚ ਚੋਣ ਰੈਲੀ ਨੂੰ ਸੰਬੋਧਨ ਕਰ ਰਹੇ ਸਨ।
ਚੀਮਾ ਨੇ ਕਿਹਾ ਕਿ ਅਕਾਲੀ ਦਲ ਦੀਆਂ ਸਰਕਾਰਾਂ ਨੇ ਗਰੀਬ ਵਰਗਾਂ ਲਈ ਭਲਾਈ ਯੋਜਨਾਵਾਂ ਚਲਾਈਆਂ, ਜਿਨ੍ਹਾਂ ਨੂੰ ਦੂਜੀਆਂ ਸਰਕਾਰਾਂ ਨੇ ਬੰਦ ਕਰ ਦਿੱਤਾ। ਉਨ੍ਹਾਂ ਕਿਹਾ ਭਾਜਪਾ ਪੰਜਾਬ ਤੇ ਕਿਸਾਨ ਵਿਰੋਧੀ ਹੈ। ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲੇ ’ਚ ਕੇਂਦਰ ਦੀ ਭਾਜਪਾ ਸਰਕਾਰ ਨੇ ਜਾਣ-ਬੁੱਝ ਕੇ ਬੇਰੁਖੀ ਵਾਲਾ ਰਵੱਈਆ ਧਾਰਿਆ ਹੋਇਆ ਹੈ, ਜਦੋਂਕਿ ਬਲਾਤਕਾਰ ਦੇ ਦੋਸ਼ ’ਚ ਸਜ਼ਾਯਾਫ਼ਤਾ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਆਏ ਦਿਨ ਪੈਰੋਲ ਦਿੱਤੀ ਜਾਂਦੀ ਹੈ। ਉਨ੍ਹਾਂ ਨੇ ਦਾਅਵਾ ਕੀਤਾ ਕਿ ਕਾਂਗਰਸ ਦੇ ਉਮੀਦਵਾਰ ਸੁਖਜਿੰਦਰ ਰੰਧਾਵਾ ਦੇ ਪਿਤਾ ਨੇ ਸ੍ਰੀ ਅਕਾਲ ਤਖਤ ਸਾਹਿਬ ’ਤੇ ਹਮਲੇ ਵੇਲੇ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਸ਼ਲਾਘਾ ਕੀਤੀ ਸੀ। ਇਸ ਮੌਕੇ ਗੁਰਬਚਨ ਸਿੰਘ ਬੱਬੇਹਾਲੀ ਨੇ . ਦਲਜੀਤ ਸਿੰਘ ਚੀਮਾ ਦੇ ਹੱਕ ਵਿੱਚ ਸੰਬੋਧਨ ਕੀਤਾ।

Advertisement

Advertisement
Advertisement