‘ਆਪ’ ਸਰਕਾਰ ਨੇ ਪੰਜਾਬ ’ਚ ਅਣਐਲਾਨੀ ਐਮਰਜੈਂਸੀ ਲਗਾਈ: ਚੰਦੂਮਾਜਰਾ
10:36 AM Feb 04, 2024 IST
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 3 ਫਰਵਰੀ
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰੇਮ ਸਿੰਘ ਚੰਦੂਮਾਜਰਾ ਨੇ ਅੱਜ ਇੱਥੇ ਕਿਹਾ ਕਿ ‘ਆਪ’ ਸਰਕਾਰ ਨੇ ਪੰਜਾਬ ਵਿੱਚ ਅਣਐਲਾਨੀ ਐਮਰਜੈਂਸੀ ਲਾਗੂ ਕਰ ਦਿੱਤੀ ਹੈ ਅਤੇ ਲੋਕਾਂ ਦੇ ਹੱਕ ਵਿੱਚ ਉੱਠਣ ਵਾਲੀਆਂ ਆਵਾਜ਼ਾਂ ਨੂੰ ਦਬਾਉਣ ਦਾ ਯਤਨ ਕੀਤਾ ਜਾ ਰਿਹਾ ਹੈ। ਇਸ ਮੌਕੇ ਸ੍ਰੀ ਚੰਦੂਮਾਜਰਾ ਨੇ ਨਾਗਰਿਕ ਆਜ਼ਾਦੀ ਦੀ ਰਾਖੀ ਲਈ ਸਭ ਨੂੰ ਇਕਜੁੱਟ ਹੋਣ ਦਾ ਸੱਦਾ ਵੀ ਦਿੱਤਾ। ਅਕਾਲੀ ਆਗੂ ਨੇ ਕਿਹਾ ਕਿ ‘ਆਪ’ ਸਰਕਾਰ ਨੇ ਲੋਕਾਂ ਨੂੰ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਵੱਲੋਂ ਲਗਾਈ ਐਮਰਜੈਂਸੀ ਦੇ ਦਿਨ ਯਾਦ ਕਰਵਾ ਦਿੱਤੇ ਹਨ। ਮੁੱਖ ਮੰਤਰੀ ਭਗਵੰਤ ਮਾਨ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਦੀ ਦੁਰਵਰਤੋਂ ਕਰ ਕੇ ਵਿਰੋਧੀਆਂ ਦੇ ਨਾਗਰਿਕ ਅਧਿਕਾਰਾਂ ਨੂੰ ਮਿੱਧ ਰਹੇ ਹਨ। ਮੀਡੀਆ, ਲੋਕਾਂ ਨੂੰ ਪ੍ਰਭਾਵਿਤ ਕਰਨ ਵਾਲਿਆਂ ਅਤੇ ਲੋਕ ਵਿਰੋਧੀ ਸਰਕਾਰੀ ਨੀਤੀਆਂ ਖ਼ਿਲਾਫ਼ ਬੋਲਣ ਵਾਲਿਆਂ ਨੂੰ ਦਬਾਇਆ ਜਾ ਰਿਹਾ ਹੈ।
Advertisement
Advertisement