ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮੈਰਿਟ ਦੇ ਆਧਾਰ ’ਤੇ ਨੌਕਰੀਆਂ ਦੇ ਰਹੀ ਹੈ ‘ਆਪ’ ਸਰਕਾਰ: ਕਟਾਰੂਚੱਕ

06:41 PM Jun 29, 2023 IST

ਐਨਪੀ. ਧਵਨ

Advertisement

ਪਠਾਨਕੋਟ, 28 ਜੂਨ

ਜ਼ਿਲ੍ਹਾ ਪਠਾਨਕੋਟ ਵਿੱਚ ਅੱਠ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਸਰਕਟ ਹਾਊਸ ਦਾ ਨੀਂਹ ਪੱਥਰ ਅੱਜ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਰੱਖਿਆ। ਇਸ ਮੌਕੇ ਡਿਪਟੀ ਕਮਿਸ਼ਨਰ ਹਰਬੀਰ ਸਿੰਘ, ਪੀਡਬਲਯੂਡੀ ਦੇ ਐਸਈ ਆਰਪੀ ਸਿੰਘ, ਐਕਸੀਅਨ ਆਰਐਸ ਗੋਤਰਾ, ਐਸਡੀਓ ਪਰਵਿੰਦਰ ਸਿੰਘ, ਵਿਕਾਸ ਕੁਮਾਰ, ਜ਼ਿਲ੍ਹਾ ਪਰਿਸ਼ਦ ਚੇਅਰਮੈਨ ਸੀਤਾ ਕੁਮਾਰੀ, ਵਿਜੇ ਕਟਾਰੂਚੱਕ, ਸਾਹਿਬ ਸਿੰਘ ਸਾਬਾ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

Advertisement

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਇਸ ਮੌਕੇ ਸੰਬੋਧਨ ਕਰਦੇ ਹੋਏ ਕਿਹਾ ਕਿ ਪਠਾਨਕੋਟ ਜ਼ਿਲ੍ਹਾ ਬਣੇ ਨੂੰ 12-13 ਸਾਲ ਹੋ ਗਏ ਹਨ। ਪਰ ਇੱਥੇ ਕੋਈ ਵੀ ਸਰਕਟ ਹਾਊਸ ਨਾ ਹੋਣ ਕਾਰਨ ਬਾਹਰੋਂ ਆਉਣ ਵਾਲੇ ਅਫ਼ਸਰਾਂ ਦੇ ਠਹਿਰਨ ਦੀ ਸਮੱਸਿਆ ਆਉਂਦੀ ਸੀ। ਇਸ ਕਰ ਕੇ ਇੱਥੇ ਸਰਕਟ ਹਾਊਸ ਦੀ ਹੱਦ ਲੋੜ ਸੀ। ਉਨ੍ਹਾਂ ਕਿਹਾ ਕਿ ਇਹ ਸਰਕਟ ਹਾਊਸ ਡੇਢ ਏਕੜ ਜਗ੍ਹਾ ਵਿੱਚ ਬਣੇਗਾ ਅਤੇ ਇਸ ਦੀ ਉਸਾਰੀ ਲਈ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਇਹ ਪ੍ਰਾਜੈਕਟ ਛੇ ਮਹੀਨਿਆਂ ਵਿੱਚ ਬਣ ਕੇ ਤਿਆਰ ਹੋ ਜਾਵੇਗਾ।

ਉਨ੍ਹਾਂ ਕਿਹਾ ਕਿ ਭਗਵੰਤ ਮਾਨ ਦੀ ਸਰਕਾਰ ਲੋਕਾਂ ਦਾ ਜੀਵਨ ਪੱਧਰ ਉਚਾ ਚੁੱਕਣ ਵਾਲੇ ਫ਼ੈਸਲੇ ਕਰ ਰਹੀ ਹੈ। ਸ੍ਰੀ ਕਟਾਰੂਚੱਕ ਨੇ ਕਿਹਾ ਕਿ ਜੋ ਵੀ ਨਿਯੁਕਤੀ ਪੱਤਰ ਦਿੱਤੇ ਜਾ ਰਹੇ ਹਨ, ਉਨ੍ਹਾਂ ਲਈ ਹੁਣ ਲੋਕਾਂ ਨੂੰ ਦਲਾਲ ਨਹੀਂ ਲੱਭਣੇ ਪੈ ਰਹੇ ਸਗੋਂ ਮੈਰਿਟ ਉੱਪਰ ਨਿਯੁਕਤੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਆਪਣੇ ਵਿਭਾਗ ਦੀ ਗੱਲ ਕਰਦਿਆਂ ਕਿਹਾ ਕਿ ਜੰਗਲਾਤ ਵਿਭਾਗ ਵਿੱਚ 46 ਕਲਰਕਾਂ ਨੂੰ ਨਿਯੁਕਤੀ ਪੱਤਰ ਦਿੱਤੇ ਜਾ ਚੁੱਕੇ ਹਨ ਜਦੋਂਕਿ 207 ਗਾਰਡਾਂ ਦੀ ਜਲਦੀ ਹੀ ਭਰਤੀ ਕੀਤੀ ਜਾ ਰਹੀ ਹੈ।

ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਹਰਬੀਰ ਸਿੰਘ ਨੇ ਕਿਹਾ ਕਿ ਸਰਕਟ ਹਾਊਸ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਨਜ਼ਦੀਕ ਹੀ ਪਠਾਨਕੋਟ-ਅੰਮ੍ਰਿਤਸਰ ਸੜਕ ‘ਤੇ ਬਣਾਇਆ ਜਾ ਰਿਹਾ ਹੈ ਤੇ ਇੱਥੋਂ ਹਵਾਈ ਅੱਡਾ, ਰੇਲਵੇ ਸਟੇਸ਼ਨ, ਬੱਸ ਸਟੈਂਡ ਆਦਿ ਨਜ਼ਦੀਕ ਪੈਂਦੇ ਹਨ। ਇਸ ਵਿੱਚ 2 ਵੀਵੀਆਈਪੀ ਰੂਮ, 10 ਸਾਧਾਰਨ ਕਮਰੇ, ਰਸੋਈ, ਡਾਈਨਿੰਗ ਹਾਲ ਅਤੇ ਕਾਨਫਰੰਸ ਹਾਲ ਬਣਾਏ ਜਾਣਗੇ। ਵਾਹਨਾਂ ਦੇ ਖੜ੍ਹੇ ਕਰਨ ਲਈ ਪਾਰਕਿੰਗ ਦੀ ਵੀ ਸੁਵਿਧਾ ਹੋਵੇਗੀ।

Advertisement
Tags :
‘ਆਪ’ਆਧਾਰਸਰਕਾਰਕਟਾਰੂਚੱਕਨੌਕਰੀਆਂਮੈਰਿਟ
Advertisement