ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਗਰੀਬਾਂ ਦਾ ਹੱਕ ਖੋਹ ਰਹੀ ਹੈ ‘ਆਪ’ ਸਰਕਾਰ: ਚੰਨੀ

11:04 AM Jul 03, 2023 IST
ਚਮਕੌਰ ਸਾਹਿਬ ਦੀ ਇੰਦਰਾ ਕਲੋਨੀ ਵਾਸੀਆਂ ਨਾਲ ਗੱਲਬਾਤ ਕਰਦੇ ਹੋਏ ਚਰਨਜੀਤ ਸਿੰਘ ਚੰਨੀ।

ਸੰਜੀਵ ਬੱਬੀ
ਚਮਕੌਰ ਸਾਹਿਬ, 2 ਜੁਲਾਈ
ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਪੰਜਾਬ ਸਰਕਾਰ ਗਰੀਬਾਂ ਨੂੰ ਮਿਲ ਰਹੀਆਂ ਸਹੂਲਤਾਂ ਬੰਦ ਕਰਕੇ ਗਰੀਬਾਂ ਦੇ ਹੱਕ ਖੋਹ ਰਹੀ ਹੈ। ਉਹ ਇੱਥੋਂ ਦੀ ਇੰਦਰਾ ਕਲੋਨੀ ਵਿੱਚ ਉਨ੍ਹਾਂ ਲੋਕਾਂ ਨੂੰ ਵੀ ਮਿਲੇ ਜਿਨ੍ਹਾਂ ਦੇ ਆਟਾ ਦਾਲ ਸਕੀਮ ਅਧੀਨ ਕਾਰਡ ਕੱਟ ਦਿੱਤੇ ਗਏ ਸਨ। ਉਨ੍ਹਾਂ ਕਿਹਾ ਕਿ ਸੂਬੇ ਵਿਚ ਕਾਂਗਰਸ ਸਰਕਾਰ ਸਮੇਂ ਸਭ ਤੋਂ ਵੱਧ ਗਰੀਬ ਲੋਕਾਂ ਦੇ ਉਕਤ ਕਾਰਡ ਬਣਾਏ ਗਏ ਸਨ ਤਾਂ ਕਿ ਉਹ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈ ਸਕਣ ਪਰ ਹੁਣ ‘ਆਪ’ ਸਰਕਾਰ ਨੇ ਉਨ੍ਹਾਂ ਦੇ ਕਾਰਡ ਕੱਟ ਦਿੱਤੇ ਹਨ, ਜਿਸ ਕਾਰਨ ਉਹ ਪ੍ਰੇਸ਼ਾਨ ਹੋ ਰਹੇ ਹਨ। ਉਨ੍ਹਾਂ ਕਲੋਨੀ ਦੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਉਹ ਉਨ੍ਹਾਂ ਨਾਲ ਡਟ ਕੇ ਖੜ੍ਹੇ ਹਨ ਅਤੇ ਉਨ੍ਹਾਂ ਦੇ ਕਾਰਡ ਮੁੜ ਤੋਂ ਚਲਾਉਣ ਲਈ ਉਹ ਉਨ੍ਹਾਂ ਦੇ ਧਰਨੇ ਵਿੱਚ ਵੀ ਸ਼ਾਮਲ ਹੋਣਗੇ। ਉਨ੍ਹਾਂ ਕਲੋਨੀ ਵਾਸੀਆਂ ਦੀਆਂ ਸਮੱਸਿਆਵਾਂ ਵੀ ਸੁਣੀਆਂ। ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਉਨ੍ਹਾਂ ਲੋਕਾਂ ਨਾਲ ਧੱਕਾ ਕਰ ਰਹੀ ਹੈ, ਜਿਨ੍ਹਾਂ ਨੇ ਸਰਕਾਰ ਨੂੰ ਵੋਟਾਂ ਨਹੀਂ ਪਾਈਆਂ। ਸ੍ਰੀ ਚੰਨੀ ਨੇ ਸਰਕਾਰ ਨੂੰ ਅਪੀਲ ਕੀਤੀ ਕਿ ਇਹ ਉਹ ਲੋਕ ਹਨ ਜੋ ਆਟਾ ਦਾਲ ਸਕੀਮ ਦੇ ਅਸਲ ਹੱਕਦਾਰ ਹਨ, ਜਿਸ ਕਰਕੇ ਇਨ੍ਹਾਂ ਦੇ ਕਾਰਡ ਮੁੜ ਤੋਂ ਚਾਲੂ ਕੀਤੇ ਜਾਣ। ਇਨ੍ਹਾਂ ਲੋਕਾਂ ਨੇ ਕਾਰਡ ਕੱਟੇ ਜਾਣ ’ਤੇ ਧਰਨੇ ਵੀ ਲਗਾਏ ਪਰ ਕਿਸੇ ਵੀ ਪ੍ਰਸ਼ਾਸਨਿਕ ਅਧਿਕਾਰੀ ਨੇ ਅਜੇ ਤੱਕ ਇਨ੍ਹਾਂ ਵੱਲ ਧਿਆਨ ਨਹੀਂ ਦਿੱਤਾ। ਇਸ ਮੌਕੇ ਕਲੋਨੀ ਦੇ ਵੱਡੀ ਗਿਣਤੀ ਲੋਕ ਮੌਜੂਦ ਸਨ।

Advertisement

Advertisement
Tags :
‘ਆਪ’ਸਰਕਾਰਗਰੀਬਾਂਚੰਨੀ
Advertisement