ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੰਚਾਇਤ ਚੋਣਾਂ ਦੀ ਮੁੱਢਲੀ ਪ੍ਰਕਿਰਿਆ ਵਿੱਚ ਹੀ ਫੇਲ੍ਹ ਸਾਬਤ ਹੋਈ ‘ਆਪ’ ਸਰਕਾਰ: ਢੀਂਡਸਾ

10:36 AM Oct 13, 2024 IST

ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 12 ਅਕਤੂਬਰ
ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਆਗੂ ਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਪੰਜਾਬ ਸਰਕਾਰ ’ਚ ‘ਬਾਹਰਲੇ ਸਲਾਹਕਾਰਾਂ’ ਦੀਆਂ ਨਿਯੁਕਤੀਆਂ ’ਤੇ ਤਨਜ਼ ਕਸਦਿਆਂ ਕਿਹਾ ਕਿ ਬਾਹਰਲਿਆਂ ਦੀ ਐਂਟਰੀ ਪੰਜਾਬ ਨੂੰ ਠੇਕੇ ’ਤੇ ਦੇਣ ਦੇ ਤੁਲ ਹੈ। ਉਨ੍ਹਾਂ ਕਿਹਾ ਕਿ ਬਾਹਰਲਿਆਂ ਦੀਆਂ ਨਿਯੁਕਤੀਆਂ ਕਰਕੇ ਆਮ ਆਦਮੀ ਪਾਰਟੀ ਨੇ ਖੁਦ ਮੰਨ ਲਿਆ ਹੈ ਕਿ ਢਾਈ ਸਾਲ ਵਿੱਚ ਰਾਜ ਸਰਕਾਰ ਤੋਂ ਕੱਖ ਨਹੀਂ ਹੋਇਆ ਅਤੇ ਇਹ ਲੋਕ ਪੰਜਾਬ ਨੂੰ ਬਰਬਾਦੀ ਵੱਲ ਲੈ ਕੇ ਜਾ ਰਹੇ ਹਨ। ਇਥੇ ਆਪਣੀ ਰਿਹਾਇਸ਼ ’ਤੇ ਗੱਲਬਾਤ ਕਰਦਿਆਂ ਸ੍ਰੀ ਢੀਂਡਸਾ ਨੇ ਕਿਹਾ ਕਿ ਝੋਨੇ ਦੀ ਖਰੀਦ ਸਬੰਧੀ ਹਰ ਪਾਸੇ ਹਾਹਾਕਾਰ ਮੱਚੀ ਹੋਈ ਹੈ। ਆੜ੍ਹਤੀਆਂ ਅਤੇ ਸ਼ੈਲਰ ਮਾਲਕਾਂ ਦੇ ਮਸਲਿਆਂ ਨੂੰ ਸਰਕਾਰ ਹੱਲ ਨਹੀਂ ਕਰ ਰਹੀ ਜਿਸਦਾ ਖਮਿਆਜ਼ਾ ਕਿਸਾਨਾਂ ਨੂੰ ਮੰਡੀਆਂ ਵਿਚ ਖੱਜਲ ਖੁਆਰ ਹੋ ਕੇ ਸਹਿਣਾ ਪੈ ਰਿਹਾ ਹੈ। ਢੀਂਡਸਾ ਨੇ ਸੰਯੁਕਤ ਕਿਸਾਨ ਮੋਰਚੇ ਵੱਲੋਂ 13 ਅਕਤੂਬਰ ਦੇ ਤਿੰਨ ਘੰਟੇ ਦੇ ਚੱਕਾ ਜਾਮ ਦੇ ਸੱਦੇ ਦੀ ਹਮਾਇਤ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਵਰਕਰ ਚੱਕਾ ਜਾਮ ਵਿਚ ਹਿੱਸਾ ਲੈਣਗੇ। ਢੀਂਡਸਾ ਨੇ ਦੋਸ਼ ਲਾਇਆ ਕਿ ਭਗਵੰਤ ਮਾਨ ਸਰਕਾਰ ਪੰਚਾਇਤ ਚੋਣਾਂ ਦੀ ਮੁੱਢਲੀ ਪ੍ਰਕਿਰਿਆ ਵਿੱਚ ਹੀ ਫੇਲ੍ਹ ਸਾਬਤ ਹੋਈ ਹੈ। ਮਾਣਯੋਗ ਹਾਈ ਕੋਰਟ ਦੀ ਸਖ਼ਤੀ ਮਗਰੋਂ ਹੀ ਸਰਕਾਰ ਮਾੜਾ ਮੋਟਾ ਹਰਕਤ ਵਿੱਚ ਆਈ ਹੈ। ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਦੇਖਿਆ ਹੈ ਕਿ ਪੰਚਾਇਤ ਚੋਣਾਂ ਵਿੱਚ ਨਾਮਜ਼ਦਗੀ ਕਾਗਜ਼ ਦਾਖਲ ਕਰਨ ਵੇਲੇ ਹੀ ਸਮੁੱਚੇ ਪੰਜਾਬ ਵਿੱਚ ਵਿਆਪਕ ਪੱਧਰ ਉਤੇ ਰੌਲਾ ਰੱਪਾ ਪੈ ਰਿਹਾ ਹੈ ਤੇ ਮਾਣਯੋਗ ਅਦਾਲਤ ਨੂੰ ਖੁਦ ਨੂੰ ਦਖ਼ਲ ਦੇਣਾ ਪਿਆ ਹੈ।

Advertisement

Advertisement