ਵਾਅਦਿਆਂ ਤੋਂ ਮੁੱਕਰੀ ‘ਆਪ’ ਸਰਕਾਰ: ਖੰਨਾ
06:18 AM Aug 15, 2023 IST
ਭਵਾਨੀਗੜ੍ਹ: ਇੱਥੋਂ ਨੇੜਲੇ ਪਿੰਡ ਬਾਲਦ ਕਲਾਂ ਵਿੱਚ ਅੱਜ ‘ਆਪ’ ਦੇ ਵਾਲੰਟੀਅਰਾਂ ਵੱਲੋਂ ਭਾਜਪਾ ਦੇ ਸੂਬਾਈ ਮੀਤ ਪ੍ਰਧਾਨ ਅਰਵਿੰਦ ਖੰਨਾ ਦੀ ਹਾਜ਼ਰੀ ਵਿੱਚ ਭਾਜਪਾ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ ਗਿਆ। ਭਾਜਪਾ ਵਿੱਚ ਸ਼ਾਮਲ ਹੋਣ ਵਾਲਿਆਂ ਨੂੰ ਅਰਵਿੰਦ ਖੰਨਾ ਵੱਲੋਂ ਸਨਮਾਨਿਆ ਗਿਆ। ਇਸ ਮੌਕੇ ਬੋਲਦਿਆਂ ਸ੍ਰੀ ਖੰਨਾ ਨੇ ਕਿਹਾ ਕਿ ਪੰਜਾਬ ਸਰਕਾਰ ਚੋਣਾਂ ਮੌਕੇ ਕੀਤੇ ਵਾਅਦਿਆਂ ਤੋਂ ਮੁਕਰ ਗਈ ਹੈ। -ਪੱਤਰ ਪ੍ਰੇਰਕ
Advertisement
Advertisement