For the best experience, open
https://m.punjabitribuneonline.com
on your mobile browser.
Advertisement

‘ਆਪ’ ਸਰਕਾਰ ਲੋਕਾਂ ਨੂੰ ਲੁੱਟਣ ਅਤੇ ਕੁੱਟਣ ਲੱਗੀ: ਸੁਖਬੀਰ

06:25 AM Apr 29, 2024 IST
‘ਆਪ’ ਸਰਕਾਰ ਲੋਕਾਂ ਨੂੰ ਲੁੱਟਣ ਅਤੇ ਕੁੱਟਣ ਲੱਗੀ  ਸੁਖਬੀਰ
ਮਾਨਸਾ ਵਿੱਚ ਰੈਲੀ ਦੌਰਾਨ ਮੰਚ ’ਤੇ ਬੈਠੇ ਸੁਖਬੀਰ ਸਿੰਘ ਬਾਦਲ ਤੇ ਹੋਰ। -ਫੋਟੋ: ਸੁਰੇਸ਼
Advertisement

ਅਮਿਤ ਕੁਮਾਰ/ਜੋਗਿੰਦਰ ਸਿੰਘ ਮਾਨ
ਬੁਢਲਾਡਾ/ ਮਾਨਸਾ, 28 ਅਪਰੈਲ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਬੁਢਲਾਡਾ ਵਿੱਚ ਵਪਾਰੀਆਂ ਨੂੰ ਅਤੇ ਮਾਨਸਾ ਵਿੱਚ ਪਾਰਟੀ ਵਰਕਰਾਂ ਨੂੰ ਸੰਬੋਧਨ ਕੀਤਾ। ਬੁਢਲਾਡਾ ਵਿੱਚ ਉਨ੍ਹਾਂ ਆਖਿਆ ਕਿ ਕਾਂਗਰਸ ਨੇ ਪੰਜਾਬ ਦੀ ਜਨਤਾ ਨੂੰ ਲੁੱਟਿਆ ਅਤੇ ਕੁੱਟਿਆ ਹੈ ਤੇ ਹੁਣ ‘ਆਪ’ ਸਰਕਾਰ ਵੀ ਉਸੇ ਰਾਹ ’ਤੇ ਤੁਰ ਪਈ ਹੈ ਪਰ ਲੋਕਾਂ ਦੀ ਬਾਂਹ ਹਮੇਸ਼ਾ ਸਿਰਫ਼ ਸ਼੍ਰੋਮਣੀ ਅਕਾਲੀ ਦਲ ਬਾਦਲ ਨੇ ਫੜੀ ਹੈ।
ਉਨ੍ਹਾਂ ਬੁਢਲਾਡਾ ਵਿੱਚ ਵਪਾਰੀਆਂ ਦੇ ਇਕੱਠ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਵਿੱਚ ਜੰਗਲ ਰਾਜ ਹੈ ਅਤੇ ਵਿਧਾਇਕਾਂ ਨੇ ਨਸ਼ਾ ਤਸਕਰਾਂ ਨਾਲ ਮਹੀਨਾ ਬੰਨ੍ਹਿਆ ਹੋਇਆ ਹੈ ਜਿਸ ਦੇ ਸਬੂਤ ਉਨ੍ਹਾਂ ਕੋਲ ਹਨ। ਲੋੜ ਪੈਣ ’ਤੇ ਉਹ ਸਬੂਤ ਜਨਤਾ ਦੀ ਕਚਹਿਰੀ ਵਿੱਚ ਪੇਸ਼ ਕਰਨਗੇ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦੇ ਲੋਕ ਇਸ ਸਰਕਾਰ ਤੋਂ ਅੱਕ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਸ ਹਲਕੇ ਦੀ ਲੋਕ ਸਭਾ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ ਤੱਕ ਬੱਚਾ ਬੱਚਾ ਆਸਾਨੀ ਨਾਲ ਪਹੁੰਚ ਕਰ ਰਿਹਾ ਹੈ। ਇਸੇ ਦੌਰਾਨ ਮਾਨਸਾ ਵਿੱਚ ਉਨ੍ਹਾਂ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਦਿੱਲੀ ਵਾਂਗ ਪੰਜਾਬ ਵਿੱਚ ਵੀ ਰਾਜ ਪ੍ਰਬੰਧ ਠੱਪ ਹੋ ਗਿਆ ਹੈ ਕਿਉਂਕਿ ਮੁੱਖ ਮੰਤਰੀ ਭਗਵੰਤ ਮਾਨ ਮਹੀਨਿਆਂ ਤੋਂ ਕਿਸੇ ਸਰਕਾਰੀ ਫਾਈਲ ’ਤੇ ਦਸਤਖਤ ਨਹੀਂ ਕਰ ਰਹੇ।

Advertisement

Advertisement
Author Image

Advertisement
Advertisement
×