ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਗਾਰੰਟੀਆਂ ਦੇਣ ਵਾਲੀ ‘ਆਪ’ ਸਰਕਾਰ ਹਰ ਫਰੰਟ ’ਤੇ ਫੇਲ੍ਹ: ਚੰਦੂਮਾਜਰਾ

09:02 AM May 15, 2024 IST
ਲਾਂਡਰਾਂ ਵਿੱਚ ਚੋਣ ਪ੍ਰਚਾਰ ਦੌਰਾਨ ਪ੍ਰੇਮ ਸਿੰਘ ਚੰਦੂਮਾਜਰਾ ਤੇ ਹਲਕਾ ਇੰਚਾਰਜ ਪਰਵਿੰਦਰ ਸਿੰਘ ਲੋਕਾਂ ਨੂੰ ਮਿਲਦੇ ਹੋਏ।

ਦਰਸ਼ਨ ਸਿੰਘ ਸੋਢੀ
ਐਸ.ਏ.ਐਸ. ਨਗਰ (ਮੁਹਾਲੀ), 14 ਮਈ
ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਪਿੰਡ ਲਾਂਡਰਾਂ ਵਿੱਚ ਚੋਣ ਜਲਸੇ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਵੱਡੇ-ਵੱਡੇ ਵਾਅਦੇ ਅਤੇ ਗਾਰੰਟੀਆਂ ਦੇਣ ਵਾਲੀ ਪੰਜਾਬ ਦੀ ‘ਆਪ’ ਸਰਕਾਰ ਹਰ ਫਰੰਟ ’ਤੇ ਫੇਲ੍ਹ ਹੋ ਚੁੱਕੀ ਹੈ। ਕਿਸਾਨਾਂ ਨੂੰ 23 ਫ਼ਸਲਾਂ ’ਤੇ ਐੱਮਐੱਸਪੀ ਦੇਣ, ਔਰਤਾਂ ਨੂੰ 1000 ਰੁਪਏ ਪੈਨਸ਼ਨ ਅਤੇ ਨੌਜਵਾਨਾਂ ਨੂੰ ਨੌਕਰੀਆਂ ਦੇਣ ਦੇ ਦਾਅਵੇ ਤੋਂ ਸੂਬਾ ਸਰਕਾਰ ਭੱਜਦੀ ਨਜ਼ਰ ਆ ਰਹੀ ਹੈ। ਇਨ੍ਹਾਂ ਤਿੰਨ ਗਾਰੰਟੀਆਂ ’ਚੋਂ ਇੱਕ ਵਾਅਦਾ ਪੂਰੀ ਨਹੀਂ ਕੀਤਾ ਅਤੇ ਹੁਣ ਫਿਰ ਝੂਠੇ ਲਾਰੇ ਲਗਾ ਕੇ ਲੋਕਾਂ ਨੂੰ ਗੁਮਰਾਹ ਕੀਤਾ ਜਾ ਰਿਹਾ ਹੈ। ਚੰਦੂਮਾਜਰਾ ਨੇ ਕਿਹਾ ਕਿ ਮੁਫ਼ਤ ਬਿਜਲੀ ਦੇਣ ਦੇ ਦਾਅਵੇ ਕਰਨ ਵਾਲੀ ‘ਆਪ’ ਸਰਕਾਰ ਨੇ ਪਾਵਰਕੌਮ ਨੂੰ ਕੰਗਾਲ ਬਣਾ ਕੇ ਰੱਖ ਦਿੱਤਾ ਹੈ। ਮੁਲਾਜ਼ਮਾਂ ਨੂੰ ਸਮੇਂ ਸਿਰ ਤਨਖ਼ਾਹਾਂ ਨਹੀਂ ਮਿਲ ਰਹੀਆਂ ਹਨ। ਜਦੋਂਕਿ ਅਕਾਲੀ ਸਰਕਾਰ ਨੇ ਕਿਸਾਨਾਂ ਨੂੰ ਮੁਫ਼ਤ ਬਿਜਲੀ-ਪਾਣੀ ਅਤੇ ਗਰੀਬਾਂ ਨੂੰ ਆਟਾ-ਦਲ, ਲੋੜਵੰਦ ਬੱਚਿਆਂ ਨੂੰ ਮੁਫ਼ਤ ਪੜ੍ਹਾਈ ਦਾ ਲਾਭ ਦੇਣ ਲਈ ਕਦੇ ਖ਼ਜ਼ਾਨੇ ਦਾ ਮੂੰਹ ਬੰਦ ਨਹੀਂ ਕੀਤਾ। ‘ਆਪ’ ਅਤੇ ਕਾਂਗਰਸ ਵੱਲੋਂ ਪੰਜਾਬ ਵਿੱਚ ਵੱਖੋ-ਵੱਖਰੇ ਚੋਣਾਂ ਲੜਨ ਨੂੰ ਮਹਿਜ਼ ਡਰਾਮਾ ਦੱਸਦਿਆਂ ਚੰਦੂਮਾਜਰਾ ਨੇ ਕਿਹਾ ਕਿ ਦੋਵੇਂ ਪਾਰਟੀਆਂ ਦੇ ਆਗੂ ਅੰਦਰਖਾਤੇ ਇੰਡੀਆ ਗੱਠਜੋੜ ਦੇ ਧਰਮ ਨੂੰ ਨਿਭਾ ਰਹੇ ਹਨ। ਚੰਡੀਗੜ੍ਹ ਵਿਚ ਕਾਂਗਰਸ ਅਤੇ ‘ਆਪ’ ਵੱਲੋਂ ਇਕੱਠੇ ਚੋਣਾਂ ਲੜਨ ਨਾਲ ਸੱਚ ਉਜਾਗਰ ਹੋ ਗਿਆ ਹੈ।
ਕੁਰਾਲੀ (ਮਿਹਰ ਸਿੰਘ): ਲੋਕ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕੁਰਾਲੀ ਵਿੱਚ ਭਰਵੀਂ ਚੋਣ ਮੀਟਿੰਗ ਨੂੰ ਸੰਬੋਧਨ ਕੀਤਾ। ਇਸ ਮੌਕੇ ਪ੍ਰੋ .ਚੰਦੂਮਾਜਰਾ ਨੇ ਸੰਬੋਧਨ ਕਰਦਿਆਂ ਆਖਿਆ ਕਿ ਖਰੜ ਵਿੱਚ ਬਰਸਾਤਾਂ ਨੇ ਮੌਸਮ ਵਿੱਚ ਪਾਣੀ ਦੀ ਸਮੱਸਿਆ ਨਾਲ ਪੱਕੇ ਤੌਰ ’ਤੇ ਨਜਿੱਠਿਆ ਜਾਵੇਗਾ। ਪ੍ਰੋ. ਚੰਦੂਮਾਜਰਾ ਨੇ ਆਖਿਆ ਕਿ ਖਰੜ, ਕੁਰਾਲੀ ਅਤੇ ਨਵਾਂ ਗਰਾਉਂ ਵਿੱਚ ਬਰਸਾਤਾਂ ਦੇ ਮੌਸਮ ਵਿੱਚ ਹਲਕਾ ਵਾਸੀਆਂ ਨੂੰ ਵੱਡੀ ਮੁਸ਼ਕਿਲ ਦਾ ਸਾਹਮਣਾ ਕਰਨਾ ਪੈਂਦਾ ਹੈ ਜਿਸਦੇ ਪੱਕੇ ਹੱਲ ਲਈ ਡਰੇਨ ਅਤੇ ਸੀਵਰੇਜ ਸਿਸਟਮ ਨੂੰ ਅੱਪਗ੍ਰੇਡ ਕੀਤਾ ਜਾਵੇਗਾ। ਸ੍ਰੀ ਚੰਦੂਮਾਜਰਾ ਨੇ ਪਿੰਡਾਂ ਵਿੱਚ ਛੱਪੜਾਂ ਦੀ ਸਾਫ਼ ਸਫ਼ਾਈ ਕਰਵਾਉਣ ਅਤੇ ਸੁੰਦਰੀਕਰਨ ਦਾ ਵਾਅਦਾ ਵੀ ਕੀਤਾ। ਇਸ ਮੌਕੇ ਸਰਬਜੀਤ ਸਿੰਘ ਕਾਦੀਮਾਜਰਾ, ਗੋਲਡੀ ਗੌਤਮ, ਜਥੇਦਾਰ ਮਨਜੀਤ ਸਿੰਘ ਮੁੰਧੋਂ, ਰਣਧੀਰ ਸਿੰਘ ਧੀਰਾ, ਦਵਿੰਦਰ ਸਿੰਘ ਠਾਕੁਰ, ਪਰਮਜੀਤ ਸਿੰਘ ਪੰਮੀ, ਜਗਦੇਵ ਮਲੋਆ ਆਦਿ ਹਾਜ਼ਰ ਸਨ।

Advertisement

‘ਨੌਕਰੀਆਂ ਦੇਣ ਵਾਲੀ ਸਰਕਾਰ ਤਨਖਾਹਾਂ ਦੇਣ ਤੋਂ ਵੀ ਭੱਜੀ: ਚੰਦੂਮਾਜਰਾ’

ਖਰੜ (ਸ਼ਸ਼ੀ ਪਾਲ ਜੈਨ): ਸ਼੍ਰੋਮਣੀ ਅਕਾਲੀ ਦਲ ਲੋਕ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਤੋਂ ਉਮੀਦਵਾਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਵਿਧਾਨ ਸਭਾ ਹਲਕਾ ਖਰੜ ਦੇ ਪਿੰਡ ਸ਼ਾਹਪੁਰ ਵਿੱਚ ਹਲਕਾ ਇੰਚਾਰਜ਼ ਰਣਜੀਤ ਸਿੰਘ ਗਿੱਲ ਦੀ ਅਗਵਾਈ ਵਿੱਚ ਭਰਵੀਂ ਚੋਣ ਮੀਟਿੰਗ ਨੂੰ ਸੰਬੋਧਨ ਕੀਤਾ। ਇਸ ਮੌਕੇ ਚੰਦੂਮਾਜਰਾ ਨੇ ਸੰਬੋਧਨ ਕਰਦਿਆਂ ਆਖਿਆ ਕਿ ਮੁੱਖ ਮੰਤਰੀ ਮਾਨ ਨੂੰ ਸੂਬੇ ਦੇ ਲੋਕਾਂ ਨਾਲ ਬੋਲੇ ਝੂਠ ਦਾ ਖ਼ਮਿਆਜ਼ਾ ਰੋਡ ਸ਼ੋਆਂ ਦੌਰਾਨ ਭੁਗਤਣਾ ਪੈ ਰਿਹਾ ਹੈ, ਜਿੱਥੇ ਸੂਬੇ ਦੇ ਨੌਜਵਾਨਾਂ ਤੇ ਮੁਲਾਜ਼ਮਾਂ ਵੱਲੋਂ ਮੁੱਖ ਮੰਤਰੀ ਨੂੰ ਕਾਲੀਆਂ ਝੰਡੀਆ ਦਿਖਾ ਕੇ ਸਵਾਗਤ ਕੀਤਾ ਗਿਆ। ਉਨ੍ਹਾਂ ਆਖਿਆ ਕਿ ਇਹ ਪਹਿਲੀ ਵਾਰ ਹੋਇਆ ਹੈ ਜਦੋਂ ਸੂਬੇ ਦੇ ਮੁਲਾਜ਼ਮਾਂ ਨੂੰ ਤਨਖਾਹਾ ਲੈਣ ਲਈ ਕਈ-ਕਈ ਮਹੀਨੇ ਇੰਤਜ਼ਾਰ ਕਰਨਾ ਪੈ ਰਿਹਾ ਹੈ। ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ‘ਆਪ’ ਪਾਰਟੀ ਵੱਲੋਂ ਸਰਕਾਰ ਬਣਾਉਣ ਤੋਂ ਪਹਿਲਾਂ ਸੂਬੇ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੀ ਗਾਰੰਟੀ ਦਿੱਤੀ ਗਈ ਸੀ, ਪਰ ਅੱਜ ਸੱਤਾ ਵਿੱਚ ਧੁੱਤ ਹੋਈ ਸੂਬਾ ਸਰਕਾਰ ਨੂੰ ਨੌਜਵਾਨਾਂ, ਕਿਸਾਨਾਂ, ਮੁਲਾਜ਼ਮਾਂ ਅਤੇ ਹੋਰ ਵਰਗਾਂ ਨੂੰ ਦਿੱਤੀਆਂ ਗਾਰੰਟੀਆਂ ਚੇਤੇ ਵੀ ਨਹੀਂ।

Advertisement
Advertisement