ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

‘ਆਪ’ ਸਰਕਾਰ ਕੁਝ ਕੁ ਦਿਨਾਂ ਦੀ ਪ੍ਰਾਹੁਣੀ: ਚੰਦੂਮਾਜਰਾ

07:07 AM May 10, 2024 IST
ਪਿੰਡ ਧਕਤਾਣਾ ’ਚ ਚੋਣ ਮੀਟਿੰਗ ਮੌਕੇ ਪ੍ਰੇਮ ਸਿੰਘ ਚੰਦੂਮਾਜਰਾ ਤੇ ਪਤਵੰਤੇ। -ਫੋਟੋ: ਗਹੂੰਣ

ਨਿੱਜੀ ਪੱਤਰ ਪ੍ਰੇਰਕ
ਬਲਾਚੌਰ, 9 ਮਈ
ਲੋਕ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਤੋਂ ਅਕਾਲੀ ਦਲ ਦੇ ਉਮੀਦਵਾਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਆਖਿਆ ਕਿ ‘ਆਪ ਸਰਕਾਰ’ ਚੰਦ ਦਿਨਾਂ ਦੀ ਪ੍ਰਾਹੁਣੀ ਤੇ ਲੋਕ ਸਭਾ ਚੋਣਾਂ ਮਗਰੋਂ ਇਹ ਤਾਸ਼ ਦੇ ਪੱਤਿਆਂ ਵਾਂਗ ਖਿੱਲਰ ਜਾਏਗੀ। ਉਨ੍ਹਾਂ ਨੇ ਇਹ ਹਲਕਾ ਬਲਾਚੌਰ ਦੇ ਪਿੰਡ ਧਕਤਾਣਾ ਵਿਖੇ ਮਦਨ ਲਾਲ ਭਾਟੀਆ ਦੇ ਗ੍ਰਹਿ ਵਿਖੇ ਕੀਤਾ ਜਿੱਥੇ ਭਾਟੀਆ ਪਰਿਵਾਰ ਸਮੇਤ ਵੱਡੀ ਗਿਣਤੀ ਵਿੱਚ ਨੌਜਵਾਨ ਅਤੇ ਬੀਬੀਆਂ ਕਾਂਗਰਸ ਛੱਡ ਸ਼੍ਰੋਮਣੀ ਅਕਾਲੀ ਦਲ ’ਚ ਸ਼ਾਮਲ ਹੋਏ। ਇਸ ਸਮੇਂ ਹਲਕਾ ਬਲਾਚੌਰ ਦੇ ਉੱਘੇ ਕਾਂਗਰਸੀ ਆਗੂ ਪ੍ਰੇਮ ਚੰਦ ਭੀਮਾ ਨੇ ਚੰਦੂਮਾਜਰਾ ਨੂੰ ਲੋਕ ਸਭਾ ਚੋਣਾਂ ਵਿੱਚ ਹਮਾਇਤ ਦਾ ਭਰੋਸਾ ਦਿੱਤਾ। ਚੰਦੂਮਾਜਰਾ ਨੇ ਆਖਿਆ ਕਿ ਪੰਜਾਬ ਦੇ ਹਿੱਤਾਂ ਅਤੇ ਹੱਕਾਂ ਲਈ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨਾ ਜ਼ਰੂਰੀ ਹੈ ਅਤੇ ਸੂਬੇ ਨੂੰ ਦਿੱਲੀ ਤੋਂ ਚੱਲਣ ਵਾਲੀਆਂ ਸਰਕਾਰਾਂ ਦੀ ਲੋੜ ਨਹੀਂ ਹੈ। ਚੰਦੂਮਾਜਰਾ ਨੇ ‘ਆਪ’ ਸਰਕਾਰ ’ਤੇ ਵਿਕਾਸ ’ਚ ਅੜਿੱਕੇ ਪਾਉਣ ਦਾ ਦੋਸ਼ ਲਾਉਂਦਿਆਂ ਕਿਹਾ ਕਿ ਸੂਬੇ ਦਾ ਵਿਕਾਸ ਅਕਾਲੀ ਦਲ ਦੇ ਰਾਜ ਦੌਰਾਨ ਹੋਇਆ ਹੈ।

Advertisement

Advertisement
Advertisement