ਦਿੱਲੀ ਵਿੱਚ ਮੁੜ ਬਣੇਗੀ ‘ਆਪ’ ਸਰਕਾਰ: ਬਰਸਟ
07:47 AM Jan 30, 2025 IST
Advertisement
ਖੇਤਰੀ ਪ੍ਰਤੀਨਿਧ
ਪਟਿਆਲਾ, 29 ਜਨਵਰੀ
ਦਿੱਲੀ ਵਿਧਾਨ ਸਭਾ ਚੋਣਾ ਦੌਰਾਨ ਪ੍ਰਚਾਰ ਕਰ ਰਹੇ ਆਮ ਆਦਮੀ ਪਾਰਟੀ ਦੇ ਸੂਬਾਈ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਦਾਅਵਾ ਕੀਤਾ ਕਿ ਦਿੱਲੀ ਵਿੱਚ ਇੱਕ ਵਾਰ ਮੁੜ ‘ਆਪ’ ਦੀ ਸਰਕਾਰ ਬਣੇਗੀ। ਉਨ੍ਹਾਂ ਦੱਸਿਆ ਕਿ ਉਨ੍ਹਾਂ ਵੱਲੋਂ ਹਲਕਾ ਕਾਲਕਾਜੀ ਜਿਥੋਂ ਮੁੱਖ ਮੰਤਰੀ ਆਤਿਸ਼ੀ ‘ਆਪ’ ਉਮੀਦਵਾਰ ਵਜੋਂ ਚੋਣ ਲੜ ਰਹੇ ਹਨ, ਦੇ ਵੱਖ-ਵੱਖ ਖੇਤਰਾਂ ਵਿੱਚ ਘਰ-ਘਰ ਜਾ ਕੇ ਪ੍ਰਚਾਰ ਕੀਤਾ। ਇਸ ਤੋਂ ਇਲਾਵਾ ਮੀਟਿੰਗਾਂ ਅਤੇ ਨੁੱਕੜ ਮੀਟਿੰਗਾਂ ਦਾ ਦੌਰ ਵੀ ਜਾਰੀ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਕੁਝ ਹੋਰ ਹਲਕਿਆਂ ’ਚ ਵੀ ਪ੍ਰਚਾਰ ਕੀਤਾ। ਇਸੇ ਦੌਰਾਨ ਦਿੱਲੀ ’ਚ ਪ੍ਰਚਾਰ ਕਰ ਰਹੇ ‘ਆਪ’ ਦੇ ਲੋਕ ਸਭਾ ਹਲਕਾ ਪਟਿਆਲਾ ਦੇ ਇੰਚਾਰਜ ਇੰੰਦਰਜੀਤ ਸਿੰਘ ਸੰਧੂ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੇ ਮੀਡੀਆ ਸਲਾਹਕਾਰ ਗੱਜਣ ਸਿੰਘ ਨੇ ਵੀ ਇੱਕ ਵੱਖਰਾ ਬਿਆਨ ਜਾਰੀ ਕਰਦਿਆਂ ਦਿੱਲੀ ਵਿੱਚ ਐਤਕੀ ਵੀ ‘ਆਪ’ ਦੀ ਹੀ ਸਰਕਾਰ ਬਣਨ ਦਾ ਦਾਅਵਾ ਕੀਤਾ।
Advertisement
Advertisement
Advertisement