ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

‘ਆਪ’ ਸਰਕਾਰ ਇੱਕ ਵੀ ਝੁੱਗੀ ਨਹੀਂ ਢਾਹੁਣ ਦੇਵੇਗੀ: ਸਿਸੋਦੀਆ

08:54 AM Sep 11, 2024 IST
ਮਦਰਾਸੀ ਕੈਂਪ ਦੇ ਵਾਸੀਆਂ ਨਾਲ ਗੱਲਬਾਤ ਕਰਦੇ ਹੋਏ ਮਨੀਸ਼ ਸਿਸੋਦੀਆ।

ਪੱਤਰ ਪ੍ਰੇਰਕ
ਨਵੀਂ ਦਿੱਲੀ, 10 ਸਤੰਬਰ
ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਅੱਜ ਮਦਰਾਸੀ ਕੈਂਪ ਦਾ ਦੌਰਾ ਕੀਤਾ। ਇਸ ਦੌਰਾਨ ਉਹ ਭਾਜਪਾ ਦੇ ਹਲਕਾ ਵਿਧਾਇਕ ਵੱਲੋਂ ਸੈਂਕੜੇ ਝੁੱਗੀਆਂ ਢਾਹੁਣ ਦੇ ਨੋਟਿਸ ਤੋਂ ਪ੍ਰਭਾਵਿਤ ਪਰਿਵਾਰਾਂ ਨੂੰ ਮਿਲੇ ਅਤੇ ਉਨ੍ਹਾਂ ਨੂੰ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ। ਮਨੀਸ਼ ਸਿਸੋਦੀਆ ਨੇ ਕਿਹਾ ਕਿ ਆਮ ਆਦਮੀ ਪਾਰਟੀ ਅਤੇ ਦਿੱਲੀ ਸਰਕਾਰ ਉਨ੍ਹਾਂ ਦੇ ਨਾਲ ਖੜ੍ਹੀ ਹੈ। ਜਦੋਂ ਤੱਕ ਦਿੱਲੀ ਵਿੱਚ ‘ਆਪ’ ਦੀ ਸੱਤਾ ਹੈ, ਕਿਸੇ ਨੂੰ ਵੀ ਬੇਘਰ ਨਹੀਂ ਹੋਣ ਦਿੱਤਾ ਜਾਵੇਗਾ ਅਤੇ ਕਿਸੇ ਦੀ ਝੁੱਗੀ ਢਾਹੁਣ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇੱਥੇ ਹਜ਼ਾਰਾਂ ਲੋਕ 50-60 ਸਾਲਾਂ ਤੋਂ ਰਹਿ ਰਹੇ ਹਨ। ਉਨ੍ਹਾਂ ਨੂੰ ਮੁੜ ਵਸੇਬੇ ਤੋਂ ਬਿਨਾਂ ਉਜਾੜਿਆ ਨਹੀਂ ਜਾ ਸਕਦਾ। ਆਮ ਆਦਮੀ ਪਾਰਟੀ ਤੁਹਾਡੇ ਘਰਾਂ ਨੂੰ ਬਚਾਉਣ ਲਈ ਗਲੀਆਂ ਤੋਂ ਲੈ ਕੇ ਅਦਾਲਤਾਂ ਤੱਕ ਤਾਨਾਸ਼ਾਹੀ ਖ਼ਿਲਾਫ਼ ਸੰਘਰਸ਼ ਕਰੇਗੀ। ਇਸ ਦੌਰਾਨ ਜੰਗਪੁਰਾ ਤੋਂ ‘ਆਪ’ ਵਿਧਾਇਕ ਪ੍ਰਵੀਨ ਕੁਮਾਰ ਵੀ ਮੌਜੂਦ ਸਨ। ਉਨ੍ਹਾਂ ਕਿਹਾ ਕਿ ਇਹ ਨੋਟਿਸ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਡਰਾ ਧਮਕਾ ਕੇ ਜਾਰੀ ਕੀਤਾ ਗਿਆ ਹੈ।
ਪੁਰਾਣੇ ਬਾਰਾਪੁਲਾ ਨੇੜੇ ਮਦਰਾਸੀ ਕੈਂਪ ਵਿੱਚ ਬੋਲਦਿਆਂ ਸਿਸੋਦੀਆ ਨੇ ਕਿਹਾ ਕਿ ਭਾਜਪਾ ਨੇ ਪੂਰੀ ਦਿੱਲੀ ਵਿੱਚ ਦਹਿਸ਼ਤ ਪੈਦਾ ਕਰ ਦਿੱਤੀ ਹੈ। ਭਾਜਪਾ ਅਧਿਕਾਰੀਆਂ ਨੂੰ ਡਰਾ ਧਮਕਾ ਕੇ ਉਪ ਰਾਜਪਾਲ ਨੂੰ ਪੁੱਛ ਕੇ ਨੋਟਿਸ ਭੇਜਦੀ ਹੈ। ਇਸ ਤੋਂ ਬਾਅਦ ਭਾਜਪਾ ਵਾਲੇ ਖ਼ੁਦ ਆ ਕੇ ਪ੍ਰਦਰਸ਼ਨ ਕਰਦੇ ਹਨ। ਉਨ੍ਹਾਂ ਆਪਣੇ ਐਕਸ ਹੈਂਡਲ ’ਤੇ ਪੋਸਟ ਕੀਤਾ ਕਿ ਬੁਲਡੋਜ਼ਰ ਦੇ ਅਧੀਨ ਝੁੱਗੀ-ਝੌਂਪੜੀ ਵਾਲਿਆਂ ਨਾਲ ਕੋਈ ਬੇਇਨਸਾਫ਼ੀ ਨਹੀਂ ਹੋਵੇਗੀ। ਦਿੱਲੀ ਦੇ ਮਦਰਾਸੀ ਕੈਂਪ ਦੀਆਂ ਝੁੱਗੀਆਂ ਵਿੱਚ ਰਹਿਣ ਵਾਲੇ ਹਜ਼ਾਰਾਂ ਲੋਕ ਦਿੱਲੀ ਦਾ ਅਨਿੱਖੜਵਾਂ ਅੰਗ ਹਨ। ਜੇ ਐੱਲਜੀ.ਸਾਹਿਬ ਅਤੇ ਭਾਜਪਾ ਨੇ ਉਨ੍ਹਾਂ ਦੇ ਮਕਾਨਾਂ ਨੂੰ ਹਟਾਉਣ ਜਾਂ ਢਾਹੁਣ ਦੀ ਕੋਸ਼ਿਸ਼ ਕੀਤੀ ਤਾਂ ਉਹ ਇਸ ਨੂੰ ਬਿਲਕੁਲ ਬਰਦਾਸ਼ਤ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਲੋਕਾਂ ਨੂੰ ਪਲਾਟ ਦੇਣ ਦਾ ਵਾਅਦਾ ਕੀਤਾ ਗਿਆ ਸੀ।

Advertisement

Advertisement