ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

‘ਆਪ’ ਸਰਕਾਰ ਨੇ ਪੰਜਾਬ ’ਚ ਵਿਕਾਸ ਦੀ ਨਵੀਂ ਇਬਾਰਤ ਲਿਖੀ: ਬਲਕਾਰ ਸਿੱਧੂ

07:50 AM Jul 25, 2024 IST

ਪੱਤਰ ਪ੍ਰੇਰਕ
ਭਗਤਾ ਭਾਈ, 24 ਜੁਲਾਈ
ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਨੇ ਸਾਰੇ ਵਰਗਾਂ ਨੂੰ ਮੁਫ਼ਤ ਬਿਜਲੀ ਸਹੂਲਤ, ਮੁਹੱਲਾ ਕਲੀਨਿਕ, ਤੀਰਥ ਯਾਤਰਾ ਯੋਜਨਾ, ਬੇਰੁਜ਼ਗਾਰਾਂ ਨੂੰ ਬਿਨਾਂ ਭੇਦ ਭਾਵ ਦੇ ਸਰਕਾਰੀ ਨੌਕਰੀਆਂ ਸਮੇਤ ਅਨੇਕਾਂ ਲੋਕ ਪੱਖੀ ਪਹਿਲਕਦਮੀਆਂ ਕੀਤੀਆਂ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਰਾਮਪੁਰਾ ਫੂਲ ਦੇ ਵਿਧਾਇਕ ਬਲਕਾਰ ਸਿੰਘ ਸਿੱਧੂ ਨੇ ਨਗਰ ਪੰਚਾਇਤ ਦਫ਼ਤਰ ਕੋਠਾ ਗੁਰੂ ਵਿਖੇ ਇਲਾਕੇ ਦੇ ਲੋਕਾਂ ਦੀਆਂ ਮੁਸਕਲਾਂ ਸੁਣਨ ਉਪਰੰਤ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ‘ਚ ਵਿਕਾਸ ਦੀ ਨਵੀਂ ਇਬਾਰਤ ਲਿਖੀ ਹੈ ਅਤੇ ਤਰੱਕੀ ਤੇ ਖੁਸ਼ਹਾਲੀ ਦਾ ਚੱਲ ਰਿਹਾ ਇਹ ਮਾਹੌਲ ਵਿਰੋਧੀ ਧਿਰਾਂ ਨੂੰ ਹਜ਼ਮ ਨਹੀਂ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਪਹਿਲੀਆਂ ਸਰਕਾਰਾਂ ਆਪਣੇ ਕਾਰਜਕਾਲ ਦੇ ਆਖ਼ਰੀ ਸਾਲ ਵਿੱਚ ਲੋਕਾਂ ਦੇ ਕੰਮ-ਧੰਦੇ ਕਰਦੀਆਂ ਸਨ ਪਰ ਆਪ ਸਰਕਾਰ ਵੱਲੋਂ ਚੋਣਾਂ ਦੌਰਾਨ ਲੋਕਾਂ ਨਾਲ ਕੀਤੇ ਵਾਅਦੇ ਨਾਲ ਦੀ ਨਾਲ ਪੂਰੇ ਕੀਤੇ ਜਾ ਰਹੇ ਹਨ। ਇਸ ਮੌਕੇ ਵਿਧਾਇਕ ਬਲਕਾਰ ਸਿੱਧੂ ਨੇ ਲੋਕਾਂ ਦੀਆਂ ਮੁਸਕਲਾਂ ਸੁਣ ਕੇ ਉਨ੍ਹਾਂ ਦਾ ਮੌਕੇ ਤੇ ਨਿਪਟਾਰਾ ਕੀਤਾ ਤੇ ਰਹਿੰਦੀਆਂ ਸਮੱਸਿਆਵਾਂ ਦੇ ਹੱਲ ਲਈ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੇ ਨਿਰਦੇਸ਼ ਦਿੱਤੇ।

Advertisement

Advertisement