For the best experience, open
https://m.punjabitribuneonline.com
on your mobile browser.
Advertisement

‘ਆਪ’ ਸਰਕਾਰ ਦਾ ਬਜਟ ਸਿਰਫ਼ ਚੋਣ ਜੁਮਲਾ: ਸਰੂਪ ਸਿੰਗਲਾ

07:24 AM Mar 06, 2024 IST
‘ਆਪ’ ਸਰਕਾਰ ਦਾ ਬਜਟ ਸਿਰਫ਼ ਚੋਣ ਜੁਮਲਾ  ਸਰੂਪ ਸਿੰਗਲਾ
Advertisement

ਪੱਤਰ ਪ੍ਰੇਰਕ
ਬਠਿੰਡਾ, 5 ਮਾਰਚ
ਭਾਰਤੀ ਜਨਤਾ ਪਾਰਟੀ ਨੇ ਲੋਕ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪੇਸ਼ ਕੀਤੇ ਆਪਣੇ ਕਾਰਜਕਾਲ ਦੇ ਦੂਜੇ ਬਜਟ ਨੂੰ ਪੂਰੀ ਤਰ੍ਹਾਂ ਫੇਲ੍ਹ ਕਰਾਰ ਦਿੱਤਾ ਹੈ। ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਤੇ ਸਾਬਕਾ ਵਿਧਾਇਕ ਸਰੂਪ ਸਿੰਗਲਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ ਪੇਸ਼ ਕੀਤਾ ਗਿਆ ਬਜਟ ਮਹਿਜ਼ ਇੱਕ ਚੋਣ ਜੁਮਲਾ ਹੈ, ਜਿਸ ਵਿੱਚ ਬੁਨਿਆਦੀ ਢਾਂਚੇ ਵੱਲ ਕੋਈ ਧਿਆਨ ਨਹੀਂ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਵਿੱਤੀ ਘਾਟਾ ਲਗਾਤਾਰ ਵਧ ਰਿਹਾ ਹੈ, ਪਰ ਵਿੱਤੀ ਘਾਟੇ ਨੂੰ ਪੂਰਾ ਕਰਨ ਲਈ ਕੋਈ ਪ੍ਰਬੰਧ ਨਹੀਂ ਕੀਤਾ ਗਿਆ। ਜ਼ਿਲ੍ਹਾ ਪ੍ਰਧਾਨ ਨੇ ਕਿਹਾ ਕਿ ‘ਆਪ’ ਸਰਕਾਰ ਨੇ ਇਹ ਵੀ ਜਾਣਕਾਰੀ ਨਹੀਂ ਦਿੱਤੀ ਕਿ ਵਿੱਤੀ ਘਾਟੇ ਨੂੰ ਕਿਵੇਂ ਪੂਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਉਕਤ ਬਜਟ ਵਿੱਚ ਪੰਜਾਬ ਦੇ ਲੋਕਾਂ ਲਈ ਕੋਈ ਵਿਸ਼ੇਸ਼ ਐਲਾਨ ਨਹੀਂ ਕੀਤਾ ਗਿਆ, ਸਗੋਂ ਸਰਕਾਰ ਨੇ ਇਸ ਬਜਟ ਵਿੱਚ ਵਿੱਤੀ ਘਾਟੇ ਨੂੰ ਹੋਰ ਵਿਗਾੜਨ ਦੀ ਹੀ ਕੋਸ਼ਿਸ਼ ਕੀਤੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਔਰਤਾਂ ਲਈ ਕੋਈ ਐਲਾਨ ਨਹੀਂ ਕੀਤਾ ਗਿਆ।

Advertisement

Advertisement
Author Image

sukhwinder singh

View all posts

Advertisement
Advertisement
×