For the best experience, open
https://m.punjabitribuneonline.com
on your mobile browser.
Advertisement

ਲੋਕ ਸਭਾ ’ਚੋਂ ‘ਆਪ’ ਦਾ ਸਫਾਇਆ ਹੋਇਆ: ਜਾਖੜ

08:26 AM Apr 01, 2024 IST
ਲੋਕ ਸਭਾ ’ਚੋਂ ‘ਆਪ’ ਦਾ ਸਫਾਇਆ ਹੋਇਆ  ਜਾਖੜ
ਦਿੱਲੀ ’ਚ ਆਗੂਆਂ ਨੂੰ ਭਾਜਪਾ ਵਿੱਚ ਸ਼ਾਮਲ ਕਰਦੇ ਹੋਏ ਵਰਿੰਦਰ ਸਚਦੇਵਾ, ਸੁਨੀਲ ਜਾਖੜ ਤੇ ਹੋਰ।
Advertisement

ਪੱਤਰ ਪ੍ਰੇਰਕ
ਨਵੀਂ ਦਿੱਲੀ, 31 ਮਾਰਚ
ਦਿੱਲੀ ਭਾਜਪਾ ਦੇ ਪ੍ਰਧਾਨ ਵਰਿੰਦਰ ਸਚਦੇਵਾ, ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ, ਮਨਜਿੰਦਰ ਸਿੰਘ ਸਿਰਸਾ, ਸੁਸ਼ੀਲ ਰਿੰਕੂ ਅਤੇ ਵਿਧਾਇਕ ਸ਼ੀਤਲ ਅੰਗੁਰਾਲ ਦੀ ਮੌਜੂਦਗੀ ਵਿੱਚ ਅੱਜ ਇਥੇ ਆਮ ਆਦਮੀ ਪਾਰਟੀ, ਕਾਂਗਰਸ ਅਤੇ ਅਕਾਲੀ ਦਲ ਦੇ ਕੌਂਸਲਰਾਂ ਅਤੇ ਆਗੂਆਂ ਨੇ ਭਾਜਪਾ ਦਾ ਪੱਲਾ ਫੜ ਲਿਆ ਹੈ।
ਭਾਜਪਾ ਵਿੱਚ ਸ਼ਾਮਲ ਹੋਣ ਵਾਲਿਆਂ ਵਿੱਚ ਕਮਲਜੀਤ ਸਿੰਘ ਭਾਟੀਆ, ਡਾ. ਸੁਨੀਤਾ, ਵੀਰੇਸ਼ ਮਿੰਟੂ, ਰਾਧਿਕਾ ਪਾਠਕ, ਹਰਜਿੰਦਰ ਸਿੰਘ ਲਾਡਾ, ਵਿਪਨ ਚੱਢਾ, ਚੰਦਰਜੀਤ ਕੌਰ ਸੰਧਾ, ਬਲਵਿੰਦਰ ਸਿੰਘ ਬੀਰਾ, ਬਬੀਤਾ ਵਰਮਾ, ਮਨਜੀਤ ਸਿੰਘ ਟੀਟੂ, ਕਵਿਤਾ ਸੇਠ, ਸੋਰਾਬ ਸੇਠ, ਨਵੀਨ ਸੋਨੀ, ਡਾ. ਜਸਵੰਤ ਸਿੰਘ ਜੱਸਾ, ਸੁਨੀਲ ਮੋਂਟੂ, ਰਾਜੇਸ਼ ਅਗਨੀਹੋਤਰੀ ਪੋਲਾ, ਜੀਵਨ ਜੋਤੀ ਟੰਡਨ ਨੇ ਆਪਣੇ ਸਾਥੀਆਂ ਸਮੇਤ ਭਾਜਪਾ ਦੀ ਮੈਂਬਰਸ਼ਿਪ ਲਈ। ਦਿੱਲੀ ਭਾਜਪਾ ਦੇ ਪ੍ਰਧਾਨ ਨੇ ਸਾਰਿਆਂ ਦਾ ਭਾਜਪਾ ਵਿੱਚ ਸਵਾਗਤ ਕਰਦਿਆਂ ਉਨ੍ਹਾਂ ਨੂੰ ਮਾਣ ਸਨਮਾਨ ਦੇਣ ਦਾ ਵਾਅਦਾ ਕੀਤਾ।
ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਇਕਲੌਤੇ ਸੰਸਦ ਮੈਂਬਰ ਸੁਸ਼ੀਲ ਰਿੰਕੂ ਵੱਲੋਂ ਭਾਜਪਾ ਵਿੱਚ ਸ਼ਾਮਲ ਹੋਣ ’ਤੇ ਅੱਜ ਲੋਕ ਸਭਾ ਵਿੱਚੋਂ ਆਮ ਆਦਮੀ ਪਾਰਟੀ ਦਾ ਪੂਰੀ ਤਰ੍ਹਾਂ ਸਫਾਇਆ ਹੋ ਗਿਆ ਹੈ। ਮਨਜਿੰਦਰ ਸਿੰਘ ਸਿਰਸਾ ਤੇ ਸੰਸਦ ਮੈਂਬਰ ਸੁਸ਼ੀਲ ਰਿੰਕੂ ਨੇ ਕਿਹਾ ਕਿ ਉਹ ਲੋਕ ਸਭਾ ਚੋਣਾਂ ਪੂਰਨ ਬਹੁਮਤ ਨਾਲ ਜਿੱਤਣਗੇ ਅਤੇ ਸ੍ਰੀ ਨਰਿੰਦਰ ਮੋਦੀ ਨੂੰ ਤੀਜੀ ਵਾਰ ਪ੍ਰਧਾਨ ਮੰਤਰੀ ਬਣਾਉਣਗੇ।

Advertisement

Advertisement
Author Image

sukhwinder singh

View all posts

Advertisement
Advertisement
×