ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

‘ਆਪ’ ਨੇ ਸਿੱਖਿਆ ਖੇਤਰ ਵਿੱਚ ਅਮੀਰ-ਗਰੀਬ ਦਾ ਪਾੜਾ ਖਤਮ ਕੀਤਾ: ਕੇਜਰੀਵਾਲ

08:21 PM Jun 29, 2023 IST
featuredImage featuredImage

ਪੱਤਰ ਪ੍ਰੇਰਕ

Advertisement

ਨਵੀਂ ਦਿੱਲੀ, 26 ਜੂਨ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਬਾਦਲੀ ਵਿਧਾਨ ਸਭਾ ਹਲਕੇ ਦੇ ਲਬਿਾਸਪੁਰ ਵਿੱਚ ਸਰਵੋਦਿਆ ਸਕੂਲ ਦੀ ਨਵੀਂ ਇਮਾਰਤ ਦਾ ਉਦਘਾਟਨ ਕੀਤਾ। ਇਸ ਦੌਰਾਨ ਕੇਜਰੀਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਸਰਕਾਰੀ ਸਕੂਲਾਂ ਵਿੱਚ ਸੁਧਾਰ ਕਰ ਕੇ ਸ਼ਹਿਰ ਦੀ ਸਿੱਖਿਆ ਪ੍ਰਣਾਲੀ ਵਿੱਚ ਅਮੀਰ-ਗਰੀਬ ਦਾ ਪਾੜਾ ਪੂਰਾ ਦਿੱਤਾ ਹੈ। ਉਨ੍ਹਾਂ ਕਿਹਾ, “ਪਹਿਲਾਂ ਦਿੱਲੀ ਦੇ ਸਰਕਾਰੀ ਸਕੂਲਾਂ ਦੀ ਹਾਲਤ ਬਹੁਤ ਖਰਾਬ ਹੁੰਦੀ ਸੀ। ਕਲਾਸਾਂ ਟੈਂਟਾਂ ਵਿੱਚ ਚਲਾਈਆਂ ਜਾਂਦੀਆਂ ਸਨ, ਸਕੂਲਾਂ ਦੀਆਂ ਛੱਤਾਂ ਟੁੱਟੀਆਂ ਹੁੰਦੀਆਂ ਸਨ। ਪਖਾਨੇ ਜਾਂ ਪੀਣ ਵਾਲੇ ਪਾਣੀ ਦਾ ਵੀ ਕੋਈ ਪ੍ਰਬੰਧ ਨਹੀਂ ਸੀ। ਗਰੀਬ ਪਰਿਵਾਰ ਆਪਣੇ ਬੱਚਿਆਂ ਨੂੰ ਅਜਿਹੇ ਸਕੂਲਾਂ ਵਿੱਚ ਭੇਜਣ ਲਈ ਮਜ਼ਬੂਰ ਸਨ ਪਰ ‘ਆਪ’ ਸਰਕਾਰ ਨੇ ਦਿੱਲੀ ਦੀ ਸਿੱਖਿਆ ਪ੍ਰਣਾਲੀ ਵਿੱਚ ਅਮੀਰ ਅਤੇ ਗਰੀਬ ਵਿਚਾਲੇ ਪਾੜਾ ਖ਼ਤਮ ਕਰ ਦਿੱਤਾ ਹੈ।” ਕੇਜਰੀਵਾਲ ਨੇ ਕਿਹਾ ਕਿ ਲਬਿਾਸਪੁਰ ਦਾ ਸਰਕਾਰੀ ਸਕੂਲ ਕਿਸੇ ਵੀ ਪ੍ਰਾਈਵੇਟ ਸਕੂਲ ਨਾਲੋਂ ਵਧੀਆ ਹੈ। ਇਸ ਵਿੱਚ ਆਧੂਨਿਕ ਕਲਾਸ ਰੂਮ ਤੋਂ ਲੈ ਕੇ ਲਾਇਬ੍ਰੇਰੀ ਤੱਕ ਵਿਸ਼ਵ ਪੱਧਰੀ ਸਹੂਲਤਾਂ ਹੋਣਗੀਆਂ। ਉਨ੍ਹਾਂ ਕਿਹਾ, ”ਅਸੀਂ ਸਾਫ਼ ਇਰਾਦੇ ਅਤੇ ਤਨਦੇਹੀ ਨਾਲ ਜਨਤਾ ਲਈ ਕੰਮ ਕਰਦੇ ਹਾਂ, ਇਸੇ ਲਈ ਅਸੀਂ ਤਮਾਮ ਰੁਕਾਵਟਾਂ ਦੇ ਬਾਵਜੂਦ ਲੋਕਾਂ ਲਈ ਇਹ ਸਭ ਕੁਝ ਕਰਨ ਦੇ ਸਮਰੱਥ ਹਾਂ। ਉਹ ਦਿੱਲੀ ਨੂੰ ਰੋਕਦੇ ਰਹੇ ਤੇ ਅਸੀਂ ਦਿੱਲੀ ਵਾਲਿਆਂ ਲਈ ਕੰਮ ਕਰਦੇ ਰਹੇ।”

Advertisement

ਉਨ੍ਹਾਂ ਕਿਹਾ ਕਿ ਦਿੱਲੀ ਦੇ 80 ਫੀਸਦੀ ਸਰਕਾਰੀ ਸਕੂਲ ਪ੍ਰਾਈਵੇਟ ਸਕੂਲਾਂ ਨਾਲੋਂ ਬਿਹਤਰ ਹੋ ਗਏ ਹਨ। ਐੱਮਸੀਡੀ ਸਕੂਲਾਂ ਦੇ ਅਧਿਆਪਕਾਂ ਨੂੰ ਆਈਆਈਐਮ ਅਹਿਮਦਾਬਾਦ ਵਿੱਚ ਸਿਖਲਾਈ ਲਈ ਭੇਜਿਆ ਜਾ ਰਿਹਾ ਹੈ। ਇਹ ਸਕੂਲ ਵੀ 5-7 ਸਾਲਾਂ ਵਿੱਚ ਸ਼ਾਨਦਾਰ ਬਣ ਜਾਣਗੇ। ਸਕੂਲ ਦੀ ਇਸ ਚਾਰ ਮੰਜ਼ਿਲਾ ਇਮਾਰਤ ਵਿੱਚ 60 ਕਲਾਸ ਰੂਮ, 8 ਲੈਬ, 2 ਲਾਇਬ੍ਰੇਰੀਆਂ ਅਤੇ ਲਿਫਟ ਸਮੇਤ ਸਾਰੀਆਂ ਅਤਿਆਧੁਨਿਕ ਸਹੂਲਤਾਂ ਹਨ। ਇੱਥੇ ਦੋ ਹਜ਼ਾਰ ਬੱਚੇ ਸਿੱਖਿਆ ਪ੍ਰਾਪਤ ਕਰ ਸਕਣਗੇ। ਸਿੱਖਿਆ ਮੰਤਰੀ ਆਤਿਸ਼ੀ ਨੇ ਕਿਹਾ ਕਿ ਕੇਜਰੀਵਾਲ ਸਰਕਾਰ ਆਪਣੇ ਬਜਟ ਦਾ 25 ਫੀਸਦੀ ਹਿੱਸਾ ਸਿੱਖਿਆ ‘ਤੇ ਖਰਚ ਕਰਦੀ ਹੈ।

ਦਿੱਲੀ ਸਰਕਾਰ ਨੇ ਸਿੱਖਿਆ ਦਾ ਮਿਆਰ ਚੁੱਕਣ ਲਈ ਕੁਝ ਨਹੀਂ ਕੀਤਾ: ਭਾਜਪਾ

ਦਿੱਲੀ ਭਾਜਪਾ ਦੇ ਬੁਲਾਰੇ ਪ੍ਰਵੀਨ ਸ਼ੰਕਰ ਕਪੂਰ ਨੇ ਕਿਹਾ ਕਿ ਕੇਜਰੀਵਾਲ ਸਰਕਾਰ ਡਰਾਮੇਬਾਜ਼ੀ ਵਾਲੀ ਸਰਕਾਰ ਹੈ, ਜਿਸ ਨੇ ਪਿਛਲੇ 9 ਸਾਲਾਂ ਵਿੱਚ ਦਿੱਲੀ ‘ਚ ਇੱਕ ਵੀ ਨਵਾਂ ਸਕੂਲ ਨਹੀਂ ਖੋਲ੍ਹਿਆ। ਉਨ੍ਹਾਂ ਵੱਲੋਂ ਪੁਰਾਣੇ ਸਕੂਲਾਂ ਵਿੱਚ ਸਿਰਫ਼ ਕੁਝ ਕਮਰੇ ਜੋੜੇ ਗਏ ਜਾਂ ਕੁਝ ਸਕੂਲਾਂ ਦੀਆਂ ਇਮਾਰਤਾਂ ਦਾ ਪੁਨਰ ਨਿਰਮਾਣ ਕੀਤਾ ਗਿਆ ਹੈ। ਦਿੱਲੀ ਸਰਕਾਰ ਨੇ ਸਕੂਲਾਂ ਵਿੱਚ ਸਿੱਖਿਆ ਦਾ ਮਿਆਰ ਚੁੱਕਣ ਲਈ ਕੁੱਝ ਨਹੀਂ ਕੀਤਾ। ਦਿੱਲੀ ਭਾਜਪਾ ਦੇ ਬੁਲਾਰੇ ਨੇ ਕਿਹਾ ਹੈ ਕਿ ਮੁੱਖ ਮੰਤਰੀ ਕੇਜਰੀਵਾਲ ਦੱਸਣ ਕਿ ਪਿਛਲੇ 9 ਸਾਲਾਂ ਦੌਰਾਨ ਦਿੱਲੀ ਸਰਕਾਰ ਨੇ ਦਿੱਲੀ ਵਿੱਚ ਕਿੰਨੇ ਨਵੇਂ ਸਕੂਲ ਖੋਲ੍ਹੇ? ਦਿੱਲੀ ਸਰਕਾਰ ਨੇ ਸਰਕਾਰੀ ਸਕੂਲਾਂ ਵਿੱਚ ਖਾਲੀ ਪਈਆਂ ਅਧਿਆਪਨ ਅਸਾਮੀਆਂ ਨੂੰ ਭਰਨ ਲਈ ਕਿੰਨੇ ਨਵੇਂ ਅਧਿਆਪਕਾਂ ਅਤੇ ਪ੍ਰਿੰਸੀਪਲਾਂ ਦੀ ਨਿਯੁਕਤੀ ਕੀਤੀ ਅਤੇ ਦਿੱਲੀ ਦੇ ਕਿੰਨੇ ਸਰਕਾਰੀ ਸਕੂਲ ਸੀਨੀਅਰ ਸੈਕੰਡਰੀ ਪੱਧਰ ‘ਤੇ ਸਾਇੰਸ ਜਾਂ ਕਾਮਰਸ ਪੜ੍ਹਾਉਂਦੇ ਹਨ?

Advertisement
Tags :
‘ਆਪ’ਅਮੀਰ-ਗਰੀਬਸਿੱਖਿਆਕੀਤਾਕੇਜਰੀਵਾਲਖੇਤਰਪਾੜਾਵਿੱਚ