ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਲੋਕਾਂ ਦੇ ਮਨਾਂ ’ਚੋਂ ਲਹਿ ਚੁੱਕੀ ਹੈ ‘ਆਪ’: ਗਾਂਧੀ

07:00 AM Apr 27, 2024 IST
ਪਟਿਆਲਾ ਦਿਹਾਤੀ ਵਿੱਚ ਰੋਸ ਮਾਰਚ ਕਰਦੇ ਹੋਏ ਡਾ. ਧਰਮਵੀਰ ਗਾਂਧੀ ਤੇ ਮੋਹਿਤ ਮਹਿੰਦਰਾ।

ਗੁਰਨਾਮ ਸਿੰਘ ਅਕੀਦਾ
ਪਟਿਆਲਾ, 26 ਅਪਰੈਲ
ਲੋਕ-ਸਭਾ ਹਲਕਾ ਪਟਿਆਲਾ ਤੋਂ ਕਾਂਗਰਸ ਉਮੀਦਵਾਰ ਡਾਕਟਰ ਧਰਮਵੀਰ ਗਾਂਧੀ ਵੱਲੋਂ ਪਟਿਆਲਾ ਦਿਹਾਤੀ ਵਿੱਚ ਪੈਦਲ ਮਾਰਚ ਕੀਤਾ ਗਿਆ ਜਿਸ ਦਾ ਪ੍ਰਬੰਧ ਹਲਕਾ ਇੰਚਾਰਜ ਮੋਹਿਤ ਮਹਿੰਦਰਾ ਨੇ ਕੀਤਾ।
ਡਾ. ਧਰਮਵੀਰ ਗਾਂਧੀ ਨੇ ਇੱਥੇ ਕਿਹਾ ਕਿ ਆਮ ਆਦਮੀ ਪਾਰਟੀ ਲੋਕਾਂ ਦੇ ਮਨਾਂ ਵਿੱਚੋਂ ਉਤਰ ਚੁੱਕੀ ਹੈ, ਜਿਸ ਕਰਕੇ ਲੋਕ ਹੁਣ ‘ਆਪ’ ਨੂੰ ਮੂੰਹ ਨਹੀਂ ਲਾਉਣਗੇ। ਉਨ੍ਹਾਂ ਦਾਅਵਾ ਕੀਤਾ ਕਿ ਕਾਂਗਰਸ ਪਾਰਟੀ ਪਟਿਆਲਾ ਤੋਂ ਵੱਡੀ ਜਿੱਤ ਹਾਸਲ ਕਰੇਗੀ। ਉਨ੍ਹਾਂ ਕਿਹਾ ਕਿ ਪ‌ਟਿਆਲਾ ਤੋਂ ਕਾਂਗਰਸ ਪਾਰਟੀ ਦੀ ਟਿਕਟ ’ਤੇ ਵਿਧਾਨ ਸਭਾ ਚੋਣ ਜਿੱਤ ਕੇ ਦੋ ਵਾਰ ਮੁੱਖ ਮੰਤਰੀ ਬਣਨ ਵਾਲੇ ਕੈਪਟਨ ਅਮਰਿੰਦਰ ਸਿੰਘ ਨੇ ਪਟਿਆਲਾ ਛੱਡ ਦਿੱਤਾ ਹੈ, ਉਹ ਜਦੋਂ ਵੀ ਕਦੇ ਸਾਲਾਂ ਬਾਅਦ ਪਟਿਆਲਾ ਵਿੱਚ ਆਉਂਦੇ ਹਨ ਤਾਂ ਮਹਿਮਾਨ ਬਣ ਕੇ ਹੀ ਆਉਂਦੇ ਹਨ। ਇਸੇ ਤਰ੍ਹਾਂ ਚਾਰ ਵਾਰ ਐੱਮਪੀ ਬਣ ਕੇ ਕਾਂਗਰਸ ਸਰਕਾਰ ਵੱਲੋਂ ਕੇਂਦਰੀ ਮੰਤਰੀ ਬਣਾਈ ਗਈ ਪ੍ਰਨੀਤ ਕੌਰ ਨੇ ਪ‌ਟਿਆਲਾ ਵਾਸੀਆਂ ਨਾਲ ਧੋਖਾ ਕੀਤਾ ਹੈ, ਇਸ ਕਰਕੇ ਲੋਕਾਂ ਨੂੰ ਪ੍ਰਨੀਤ ਕੌਰ ਨੂੰ ਨਕਾਰ ਦਿੱਤਾ ਹੈ।

Advertisement

Advertisement
Advertisement