For the best experience, open
https://m.punjabitribuneonline.com
on your mobile browser.
Advertisement

‘ਆਪ’ ਨੇ ਦਿੱਲੀ ਦੇ ਸਿੱਖਿਆ ਖੇਤਰ ’ਚ ਸੁਧਾਰ ਕੀਤਾ, ਭਾਜਪਾ ਰਾਜਨੀਤੀ ਕਰ ਰਹੀ ਹੈ: ਸਤੇਂਦਰ ਜੈਨ

11:44 AM Jun 06, 2025 IST
‘ਆਪ’ ਨੇ ਦਿੱਲੀ ਦੇ ਸਿੱਖਿਆ ਖੇਤਰ ’ਚ ਸੁਧਾਰ ਕੀਤਾ  ਭਾਜਪਾ ਰਾਜਨੀਤੀ ਕਰ ਰਹੀ ਹੈ  ਸਤੇਂਦਰ ਜੈਨ
ਸਤੇਂਦਰ ਜੈਨ( ਫਾਈਲ ਫੋਟੋ ਏਐੱਨਆਈ)
Advertisement

ਨਵੀਂ ਦਿੱਲੀ, 6 ਜੂਨ

Advertisement

ਦਿੱਲੀ ਦੇ ਸਾਬਕਾ ਮੰਤਰੀ ਸਤੇਂਦਰ ਜੈਨ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਕੌਮੀ ਰਾਜਧਾਨੀ ਵਿੱਚ ਪਿਛਲੀ ‘ਆਪ’ ਸਰਕਾਰ ਨੇ ਸ਼ਹਿਰ ਦੇ ਸਿੱਖਿਆ ਖੇਤਰ ਵਿੱਚ ਸੁਧਾਰ ਲਈ ਕੰਮ ਕੀਤਾ ਜਦੋਂ ਕਿ ਮੌਜੂਦਾ ਭਾਜਪਾ ਸਰਕਾਰ ਸਿਰਫ਼ ਰਾਜਨੀਤੀ ਕਰ ਰਹੀ ਹੈ। ਕਲਾਸਰੂਮ ਨਿਰਮਾਣ ਮਾਮਲੇ ਵਿੱਚ ਭ੍ਰਿਸ਼ਟਾਚਾਰ ਵਿਰੋਧੀ ਸ਼ਾਖਾ (ਏਸੀਬੀ) ਵੱਲੋਂ ਪੁੱਛਗਿੱਛ ਤੋਂ ਪਹਿਲਾਂ ਇਸ ਖ਼ਬਰ ਏਜੰਸੀ ਨਾਲ ਗੱਲ ਕਰਦਿਆਂ ਜੈਨ ਨੇ ਕਿਹਾ ਕਿ ਭਾਜਪਾ ਮੁੱਖ ਮੁੱਦਿਆਂ ਤੋਂ ਧਿਆਨ ਹਟਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਜੈਨ ਨੇ ਕਿਹਾ, ‘‘ਮੈਨੂੰ ਦੱਸੋ, ਘੁਟਾਲਾ ਸ਼ਬਦ ਕਿੱਥੋਂ ਆਇਆ? ਉਹ (ਭਾਜਪਾ) ਕੰਮ ਨਹੀਂ ਕਰਨਾ ਚਾਹੁੰਦੇ ਅਤੇ ਫੀਸਾਂ ਵਧਾਉਣ ਵਿੱਚ ਪ੍ਰਾਈਵੇਟ ਸਕੂਲਾਂ ਦੀ ਮਦਦ ਕਰ ਰਹੇ ਹਨ।’’

Advertisement
Advertisement

ਇੱਥੇ ਦੱਸਣਾ ਬਣਦਾ ਹੈ ਕਿ ਏਸੀਬੀ ਨੇ ਸਰਕਾਰੀ ਸਕੂਲਾਂ ਵਿੱਚ ਕਲਾਸਰੂਮਾਂ ਦੀ ਉਸਾਰੀ ਵਿੱਚ ਕਥਿਤ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਆਪ ਆਗੂਆਂ ਸਿਸੋਦੀਆ ਅਤੇ ਜੈਨ ਨੂੰ ਤਲਬ ਕੀਤਾ ਹੈ। ਜੈਨ ਨੂੰ ਸ਼ੁੱਕਰਵਾਰ (ਅੱਜ)ਨੂੰ ਪੇਸ਼ ਹੋਣ ਲਈ ਕਿਹਾ ਗਿਆ ਹੈ, ਜਦੋਂ ਕਿ ਸਿਸੋਦੀਆ ਨੂੰ 9 ਜੂਨ ਨੂੰ ਤਲਬ ਕੀਤਾ ਗਿਆ ਹੈ। -ਪੀਟੀਆਈ

Advertisement
Author Image

Puneet Sharma

View all posts

Advertisement