For the best experience, open
https://m.punjabitribuneonline.com
on your mobile browser.
Advertisement

‘ਆਪ’ ਕੋਲ ਲੋਕ ਸਭਾ ਚੋਣ ਲਈ ਉਮੀਦਵਾਰ ਹੀ ਨਹੀਂ: ਖਹਿਰਾ

09:08 AM Mar 16, 2024 IST
‘ਆਪ’ ਕੋਲ ਲੋਕ ਸਭਾ ਚੋਣ ਲਈ ਉਮੀਦਵਾਰ ਹੀ ਨਹੀਂ  ਖਹਿਰਾ
ਪਿੰਡ ਆਕਲੀਆਂ ਕਲਾਂ ਵਿੱਚ ਸ਼ੁੱਕਰਵਾਰ ਨੂੰ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਸੁਖਪਾਲ ਸਿੰਘ ਖਹਿਰਾ। -ਫੋਟੋ: ਪੰਜਾਬੀ ਟ੍ਰਿਬਿਊਨ
Advertisement

ਪੱਤਰ ਪ੍ਰੇਰਕ
ਬਠਿੰਡਾ, 15 ਮਾਰਚ
ਕਾਂਗਰਸ ਕਿਸਾਨ ਵਿੰਗ ਦੇ ਕੌਮੀ ਪ੍ਰਧਾਨ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਅੱਜ ਪਿੰਡ ਅਕਾਲੀਆਂ ਕਲਾਂ ਵਿੱਚ ਗੜਿਆਂ ਕਾਰਨ ਖ਼ਰਾਬ ਹੋਈ ਕਣਕ ਦੀ ਫ਼ਸਲ ਦਾ ਜਾਇਜ਼ਾ ਲਿਆ। ਉਨ੍ਹਾਂ ਨਾਲ ਪੰਜਾਬ ਕਾਂਗਰਸ ਕਿਸਾਨ ਸੈੱਲ ਦੇ ਪ੍ਰਧਾਨ ਕਿਰਨਦੀਪ ਸਿੰਘ ਮਿੱਠਾ ਤੇ ਸਾਬਕਾ ਵਿਧਾਇਕ ਜਗਦੇਵ ਸਿੰਘ ਕਮਾਲੂ ਮੌਜੂਦ ਸਨ। ਸ੍ਰੀ ਖਹਿਰਾ ਨੇ ਪੰਜਾਬ ਸਰਕਾਰ ’ਤੇ ਵਰ੍ਹਦਿਆਂ ਕਿਹਾ ਕਿਸਾਨਾਂ ਦੇ ਚੁੱਲ੍ਹਿਆਂ ਵਿੱਚ ਅੱਗ ਬਾਲਣ ਵਾਲੇ ਭਗਵੰਤ ਸਿੰਘ ਮਾਨ ਅੱਜ ਕਿਸਾਨਾਂ ਨੂੰ ਕਥਿਤ ਟਿੱਚਰਾਂ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਬਠਿੰਡਾ ਜ਼ਿਲ੍ਹੇ ਵਿੱਚ ਭਾਰੀ ਗੜੇਮਾਰੀ ਹੋਈ ਹੈ ਜਿਸ ਕਾਰਨ ਲੱਖਾਂ ਏਕੜ ਕਣਕ ਬਰਬਾਦ ਹੋ ਗਈ ਪਰ ਸਰਕਾਰ ਕਿਸਾਨਾਂ ਦੀ ਕੋਈ ਸਾਰ ਨਹੀਂ ਲੈ ਰਹੀ। ਉਨ੍ਹਾਂ ਮੁੱਖ ਮੰਤਰੀ ਨੂੰ ਕਿਹਾ ਕਿ ਉਹ ਤਾਂ ਮੁਰਗੀ ਅਤੇ ਬੱਕਰੀ ਦੇ ਮੁਆਵਜ਼ੇ ਦੀ ਗੱਲ ਕਰਦੇ ਸਨ ਪਰ ਕਿਸਾਨਾਂ ਦੀ ਫ਼ਸਲ ਬਰਬਾਦ ਹੋਣ ’ਤੇ ਕਿਉਂ ਚੁੱਪ ਹਨ। ਉਨ੍ਹਾਂ ਦੁੱਖ ਜ਼ਾਹਿਰ ਕਰਦਿਆਂ ਕਿ ਇਸ ਖੇਤਰ ਵਿੱਚ ਗਿਰਦਾਵਰੀ ਲਈ ਕੋਈ ਵੀ ਪਟਵਾਰੀ ਜਾਂ ਸਰਕਾਰ ਦਾ ਨੁਮਾਇੰਦਾ ਖੇਤਾਂ ਤੱਕ ਨਹੀਂ ਪੁੱਜਾ। ਸ੍ਰੀ ਖਹਿਰਾ ਨੇ ਕਿਹਾ ਕਿ ਮੁੱਖ ਮੰਤਰੀ ਕਿਸਾਨਾਂ ਦੇ ਵਿਰੋਧ ਤੋਂ ਡਰ ਗਏ ਹਨ ਜਿਸ ਕਾਰਨ ਗੋਨੇਆਣਾ ਵਿਚ ਰੱਖਿਆ ਗਿਆ ਦਾ ਦੌਰਾ ਰੱਦ ਕਰ ਦਿੱਤਾ ਹੈ। ਉਨ੍ਹਾਂ ਮੁੱਖ ਮੰਤਰੀ ਦੇ ਵੱਡੇ ਸੁਰੱਖਿਆ ਕਾਫਲੇ ’ਤੇ ਵੀ ਵਿਅੰਗ ਕੀਤੇ। ਖਹਿਰਾ ਨੇ ਕਿਹਾ ਕਿ ਪੰਜਾਬ ਵਿੱਚ ਆਪ ਨੂੰ ਲੋਕ ਸਭਾ ਲਈ ਚੋਣਾਂ ਲਈ ਉਮੀਦਵਾਰ ਨਹੀਂ ਲੱਭ ਰਹੇ ਜਿਸ ਕਾਰਨ ਮੌਜੂਦਾ ਮੰਤਰੀਆਂ ਨੂੰ ਚੋਣ ਮੈਦਾਨ ’ਚ ਉਤਾਰਨਾ ਪੈ ਰਿਹਾ ਹੈ। ਉਨ੍ਹਾਂ ਆਕਲੀਆ ਕਲਾਂ ਵਿੱਚ ਗੰਭੀਰ ਬਿਮਾਰੀ ਕਾਰਨ ਮਰੇ ਪਸ਼ੂਆਂ ਦੇ ਪਾਲਕਾਂ ਨਾਲ ਵੀ ਦੁੱਖ ਵੰਡਾਇਆ। ਇਸ ਮੌਕੇ ਬਲਾਕ ਸਮਿਤੀ ਚੇਅਰਮੈਨ ਲਖਵਿੰਦਰ ਸਿੰਘ ਲੱਖਾ, ਰੁਪਿੰਦਰ ਸਿੰਘ ਕੋਟਭਾਈ ਤੇ ਕੁਲਵਿੰਦਰ ਸਿੰਘ ਸਰਪੰਚ ਮੌਜੂਦ ਸਨ।

Advertisement

Advertisement
Author Image

joginder kumar

View all posts

Advertisement
Advertisement
×