For the best experience, open
https://m.punjabitribuneonline.com
on your mobile browser.
Advertisement

ਫ਼ਤਹਿਗੜ੍ਹ ਸਾਹਿਬ ਤੋਂ ‘ਆਪ’ ਬਿਨਾਂ ਕਿਸੇ ਨੇ ਨਹੀਂ ਐਲਾਨਿਆ ਉਮੀਦਵਾਰ

08:50 AM Apr 04, 2024 IST
ਫ਼ਤਹਿਗੜ੍ਹ ਸਾਹਿਬ ਤੋਂ ‘ਆਪ’ ਬਿਨਾਂ ਕਿਸੇ ਨੇ ਨਹੀਂ ਐਲਾਨਿਆ ਉਮੀਦਵਾਰ
Advertisement

ਸੰਤੋਖ ਗਿੱਲ
ਰਾਏਕੋਟ, 3 ਅਪਰੈਲ
ਲੋਕ ਸਭਾ ਹਲਕਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਆਮ ਆਦਮੀ ਪਾਰਟੀ ਨੇ ਗੁਰਪ੍ਰੀਤ ਸਿੰਘ ਜੀਪੀ ਨੂੰ ਆਪਣਾ ਉਮੀਦਵਾਰ ਐਲਾਨ ਕੇ ਪਹਿਲਕਦਮੀ ਕੀਤੀ ਹੈ। ਹਾਲਾਂਕਿ ਕਾਂਗਰਸ, ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਵੱਲੋਂ ਇਸ ਸੀਟ ਤੋਂ ਆਪਣੇ ਪੱਤੇ ਨਹੀਂ ਖੋਲ੍ਹੇ ਗਏ। ਉਂਜ ਪੰਜਾਬ ਵਿੱਚ ਵੋਟਾਂ ਵੀ ਆਖ਼ਰੀ ਗੇੜ ਵਿੱਚ ਪੈਣੀਆਂ ਹਨ, ਇਸ ਲਈ ਉਮੀਦਵਾਰ ਮੈਦਾਨ ਭਖਣ ਤੋਂ ਪਹਿਲਾਂ ਹੀ ਹੰਭ ਜਾਣ ਦੇ ਡਰੋਂ ਚੁੱਪ ਹੀ ਬੈਠੇ ਹਨ ਜਦਕਿ ਅਕਾਲੀ ਦਲ (ਬ) ਅਤੇ ਭਾਜਪਾ ਦੇ ਸੰਭਾਵੀ ਉਮੀਦਵਾਰਾਂ ਨੇ ਪਾਰਟੀਆਂ ਵੱਲੋਂ ਨਾਂਹ-ਨੁੱਕਰ ਦੇ ਬਾਵਜੂਦ ਹਾਲੇ ਵੀ ਗੱਠਜੋੜ ਦੀ ਉਮੀਦ ਨਹੀਂ ਛੱਡੀ। ਹਲਕੇ ਵਿੱਚ ਰਾਜਸੀ ਸਰਗਰਮੀਆਂ ਦੀ ਘਾਟ ਕਾਰਨ ਵੋਟਰ ਵੀ ਭੰਬਲਭੂਸੇ ਵਿੱਚ ਪਏ ਹੋਏ ਹਨ।
‘ਆਪ’ ਉਮੀਦਵਾਰ ਗੁਰਪ੍ਰੀਤ ਸਿੰਘ ਜੀਪੀ ਹਾਲੇ ਤੱਕ ਵਿਧਾਨ ਸਭਾ ਹਲਕਾ ਬੱਸੀ ਪਠਾਣਾਂ ਤੱਕ ਹੀ ਸੀਮਤ ਹੈ ਜਦਕਿ ਕਾਂਗਰਸ ਦੇ ਸੰਭਾਵੀ ਉਮੀਦਵਾਰ ਅਤੇ ਮੌਜੂਦਾ ਲੋਕ ਸਭਾ ਮੈਂਬਰ ਡਾਕਟਰ ਅਮਰ ਸਿੰਘ ਬੋਪਾਰਾਏ ਬੱਸੀ ਪਠਾਣਾਂ, ਫ਼ਤਹਿਗੜ੍ਹ ਸਾਹਿਬ, ਅਮਲੋਹ, ਖੰਨਾ, ਸਮਰਾਲਾ, ਸਾਹਨੇਵਾਲ, ਪਾਇਲ ਅਤੇ ਅਮਰਗੜ੍ਹ ਵਿਧਾਨ ਸਭਾਈ ਹਲਕਿਆਂ ਵਿੱਚ ਸਰਗਰਮ ਦਿਖਾਈ ਦਿੰਦੇ ਹਨ ਪਰ ਆਪਣੇ ਜੱਦੀ ਵਿਧਾਨ ਸਭਾ ਹਲਕਾ ਰਾਏਕੋਟ ਵਿੱਚ ਉਨ੍ਹਾਂ ਦੀ ਸਰਗਰਮੀ ਕਿਧਰੇ ਦਿਖਾਈ ਨਹੀਂ ਦੇ ਰਹੀ। ਅਕਾਲੀ ਦਲ ਦੇ ਹਲਕਾ ਇੰਚਾਰਜ ਬਿਕਰਮਜੀਤ ਸਿੰਘ ਖ਼ਾਲਸਾ ਵੀ ਉਮੀਦਵਾਰੀ ਐਲਾਨੇ ਜਾਣ ਅਤੇ ਭਾਜਪਾ ਨਾਲ ਗੱਠਜੋੜ ਦੀ ਉਮੀਦ ਲਾਈ ਬੈਠੇ ਹਨ। ਉਂਜ ਭਾਜਪਾ ਕੋਲ ਕੋਈ ਮਜ਼ਬੂਤ ਉਮੀਦਵਾਰ ਹੀ ਨਹੀਂ ਹੈ ਅਤੇ ਉਹ ਸੱਤਾਧਾਰੀ ਧਿਰ ਜਾਂ ਕਾਂਗਰਸ ਵਿੱਚੋਂ ਕਿਸੇ ਉਮੀਦਵਾਰ ਨੂੰ ਉਡੀਕ ਰਹੀ ਹੈ। ਕਾਬਿਲੇਗ਼ੌਰ ਹੈ ਕਿ 2019 ਦੀਆਂ ਲੋਕ ਸਭਾ ਚੋਣਾਂ ਵਿੱਚ ਡਾ. ਅਮਰ ਸਿੰਘ ਬੋਪਾਰਾਏ ਨੇ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਦਰਬਾਰਾ ਸਿੰਘ ਗੁਰੂ ਨੂੰ ਹਰਾਇਆ ਸੀ। ਜੇ 2014 ਦੀ ਗੱਲ ਕੀਤੀ ਜਾਵੇ ਤਾਂ ਉਦੋਂ ਆਮ ਆਦਮੀ ਪਾਰਟੀ ਨੇ ਪਹਿਲੀ ਵਾਰ ਆਪਣੇ ਉਮੀਦਵਾਰ ਮੈਦਾਨ ਵਿੱਚ ਉਤਾਰੇ ਸੀ ਅਤੇ ਹਲਕਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਹਰਿੰਦਰ ਸਿੰਘ ਖ਼ਾਲਸਾ ਨੇ ਕਾਂਗਰਸ ਦੇ ਸਾਧੂ ਸਿੰਘ ਧਰਮਸੋਤ ਨੂੰ ਹਰਾਇਆ ਸੀ।

Advertisement

Advertisement
Author Image

sukhwinder singh

View all posts

Advertisement
Advertisement
×