ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

‘ਆਪ’ ਨੂੰ ਚੋਣਾਂ ਲਈ ਆਮ ਘਰਾਂ ਦੇ ਉਮੀਦਵਾਰ ਨਹੀਂ ਲੱਭੇ: ਸਿਮਰਨਜੀਤ ਮਾਨ

06:59 AM May 17, 2024 IST
ਪਿੰਡਾਂ ਵਿੱਚ ਚੋਣ ਇਕੱਠ ਨੂੰ ਸੰਬੋਧਨ ਕਰਦੇ ਹੋਏ ਸਿਮਰਨਜੀਤ ਸਿੰਘ ਮਾਨ।

ਹੁਸ਼ਿਆਰ ਸਿੰਘ ਰਾਣੂ
ਮਾਲੇਰਕੋਟਲਾ, 16 ਮਈ
ਅਕਾਲੀ ਦਲ (ਅੰਮ੍ਰਿਤਸਰ) ਦੇ ਲੋਕ ਸਭਾ ਹਲਕਾ ਸੰਗਰੂਰ ਤੋਂ ਉਮੀਦਵਾਰ ਸਿਮਰਨਜੀਤ ਸਿੰਘ ਮਾਨ ਨੇ ਪਿੰਡ ਮਾਨਮਾਜਰਾ, ਇਮਾਮਗੜ੍ਹ, ਧਨੋ, ਮਾਣਕਵਾਲ, ਹੁਸੈਨਪੁਰਾ ਸਮੇਤ ਵੱਖ-ਵੱਖ ਪਿੰਡਾਂ ਵਿੱਚ ਚੋਣ ਪ੍ਰਚਾਰ ਕੀਤਾ। ਇਸ ਦੌਰਾਨ ਉਨ੍ਹਾਂ ਕਿਹਾ ਕਿ ਇਹ ਚੋਣ ਹੁਣ ਤੱਕ ਹੋਈਆਂ ਚੋਣਾਂ ਤੋਂ ਵੱਖਰੀ ਹੈ ਕਿਉਂਕਿ ਦੇਸ਼ ਅੰਦਰ ਸੱਤਾ ਪ੍ਰਾਪਤੀ ਲਈ ਜਿੱਥੇ ਭਾਜਪਾ ਫ਼ਿਰਕੂ ਮਾਹੌਲ ਸਿਰਜ ਰਹੀ ਹੈ ਉਥੇ ਕਾਂਗਰਸ ਅਤੇ ਆਮ ਆਦਮੀ ਪਾਰਟੀ ਲੋਕਾਂ ਨੂੰ ਝੂਠੇ ਲਾਰਿਆਂ ਅਤੇ ਝੂਠੀਆਂ ਗਾਰੰਟੀਆਂ ਦੇ ਕੇ ਗੁਮਰਾਹ ਕਰ ਰਹੀਆਂ ਹਨ। ਇਹ ਪਾਰਟੀਆਂ ਦੇਸ਼ ਨੂੰ ਦਰਪੇਸ਼ ਮਹਿੰਗਾਈ, ਬੇਰੁਜ਼ਗਾਰੀ, ਨਿੱਜੀਕਰਨ, ਘੱਟ ਗਿਣਤੀਆਂ ਨਾਲ ਹਰ ਪੱਧਰ ’ਤੇ ਵਿਤਕਰਾ ਅਤੇ ਨਸ਼ਿਆਂ ਵਰਗੇ ਆਦਿ ਮੁੱਦਿਆਂ ’ਤੇ ਚੁੱਪ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਪਾਰਟੀਆਂ ਦੇ ਉਮੀਦਵਾਰ ਸਿਰਫ਼ ਇੱਕ ਦੂਜੇ ’ਤੇ ਦੂਸ਼ਣ ਲਾ ਕੇ ਲੋਕਾਂ ਤੋਂ ਵੋਟ ਮੰਗ ਰਹੇ ਹਨ ਜਦ ਕਿ ਅਕਾਲੀ ਦਲ (ਅੰਮ੍ਰਿਤਸਰ) ਮੁਲਕ ਨੂੰ ਦਰਪੇਸ਼ ਮੁੱਦਿਆਂ ਦੀ ਗੱਲ ਕਰਦਾ ਹੈ। ਦੋਵੇਂ ਪਾਰਟੀਆਂ ਅਮੀਰ ਪੱਖੀ ਹਨ ਗ਼ਰੀਬ ਲੋਕ ਇਨ੍ਹਾਂ ਦੇ ਏਜੰਡੇ ’ਤੇ ਹੀ ਨਹੀਂ। ਸ੍ਰੀ ਮਾਨ ਨੇ ਕਿਹਾ ਕਿ ਪੰਜਾਬ ਦਾ ਮੁੱਖ ਮੰਤਰੀ ਲੋਕਾਂ ਨੂੰ ਪੰਜਾਬੀਆਂ ਨੂੰ ਦਰਪੇਸ਼ ਮੁੱਦਿਆਂ ਨੂੰ ਮੁਖ਼ਾਤਿਬ ਹੋਣ ਦੀ ਬਜਾਏ ਚੁਟਕਲੇ ਸੁਣਾ ਕੇ ਵੋਟਾਂ ਮੰਗ ਰਿਹਾ ਹੈ। ਆਮ ਲੋਕਾਂ ਨੂੰ ਟਿਕਟਾਂ ਦੇਣ ਦਾ ਦਾਅਵਾ ਕਰਦੀ ਆ ਰਹੀ ਆਮ ਆਦਮੀ ਪਾਰਟੀ ਨੂੰ ਪੰਜਾਬ ਦੇ 13 ਹਲਕਿਆਂ ਲਈ ਆਮ ਘਰਾਂ ਦੇ 13 ਉਮੀਦਵਾਰ ਨਹੀਂ ਲੱਭੇ ਤੇ ਹੋਰਨਾਂ ਪਾਰਟੀਆਂ ’ਚੋਂ ਆਇਆਂ ਨੂੰ ਟਿਕਟਾਂ ਦੇ ਕੇ ਸਾਬਤ ਕਰ ਦਿੱਤਾ ਹੈ ਕਿ ਇਸ ਪਾਰਟੀ ਦੀ ਕਹਿਣੀ ਅਤੇ ਕਥਨੀ ’ਚ ਫ਼ਰਕ ਹੈ। ਸ੍ਰੀ ਮਾਨ ਨੇ ਆਪਣੀ ਪਿਛਲੇ ਦੋ ਸਾਲਾਂ ਦੀ ਕਾਰਗੁਜ਼ਾਰੀ ਵੀ ਲੋਕਾਂ ਅੱਗੇ ਰੱਖੀ।
ਲਹਿਰਾਗਾਗਾ (ਰਮੇਸ਼ ਭਾਰਦਵਾਜ): ਸਿਮਰਨਜੀਤ ਸਿੰਘ ਮਾਨ ਨੇ ਅੱਜ ਹਲਕੇ ਦੇ ਨੇੜਲੇ ਪਿੰਡ ਨੰਗਲਾ, ਸੇਖੂਵਾਸ, ਕਾਲਬੰਜਾਰਾ, ਰੋੜੇਵਾਲਾ, ਰਾਏਧਰਾਨਾ ਵਿੱਚ ਚੋਣ ਪ੍ਰਚਾਰ ਕੀਤਾ| ਇਸ ਦੌਰਾਨ ਵੱਖ-ਵੱਖ ਥਾਵਾਂ ’ਤੇ ਹਲਕੇ ਦੇ ਲੋਕਾਂ ਵੱਲੋਂ ਮਾਨ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ| ਉਨ੍ਹਾਂ ਕਿਹਾ ਕਿ ਬਾਰਡਰ ’ਤੇ ਬੈਠੇ ਕਿਸਾਨਾਂ ਦੀਆਂ ਮੰਗਾਂ ਕੋਈ ਜ਼ਿਆਦਾ ਵੱਡੀਆਂ ਨਹੀਂ ਹਨ| ਜੇਕਰ ਵੱਡੇ ਸ਼ਾਹੂਕਾਰਾਂ ਦੇ ਕਰਜ਼ੇ ਮੁਆਫ ਕੀਤੇ ਜਾ ਸਕਦੇ ਹਨ ਤਾਂ ਦੇਸ਼ ਦੇ ਕਿਸਾਨਾਂ ਅਤੇ ਮਜ਼ਦੂਰਾਂ ਦੇ ਕਰਜ਼ੇ ਮੁਆਫ਼ ਕਿਉਂ ਨਹੀਂ ਕੀਤੇ ਜਾ ਸਕਦੇ|

Advertisement

Advertisement