ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

‘ਆਪ’ ਵੱਲੋਂ ਲੋਕ ਸਭਾ ਚੋਣਾਂ ਲਈ ਪੰਜਾਬ ਦੇ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ

07:50 AM May 14, 2024 IST

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 13 ਮਈ
ਆਮ ਆਦਮੀ ਪਾਰਟੀ ਨੇ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਵਿੱਚ ਚੋਣ ਪ੍ਰਚਾਰ ਪੂਰੀ ਤਰ੍ਹਾਂ ਭਖਾ ਦਿੱਤਾ ਹੈ। ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੱਖ-ਵੱਖ ਲੋਕ ਸਭਾ ਹਲਕਿਆਂ ਵਿੱਚ ਰੋਡ ਸ਼ੋਅ ਕੀਤੇ ਜਾ ਰਹੇ ਹਨ। ਇਸ ਦੇ ਨਾਲ ਹੀ ਅੱਜ ‘ਆਪ’ ਨੇ ਲੋਕ ਸਭਾ ਚੋਣਾਂ ਦੌਰਾਨ ਪੰਜਾਬ ਵਿੱਚ ਪ੍ਰਚਾਰ ਕਰਨ ਲਈ 40 ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਵਿੱਚ ‘ਆਪ’ ਸੁਪਰੀਮੋ ਅਰਵਿੰਦ ਕੇਰਜੀਵਾਲ, ਉਨ੍ਹਾਂ ਦੀ ਪਤਨੀ ਸੁਨੀਤਾ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਸਿੰਘ ਤੋਂ ਇਲਾਵਾ ਜੇਲ੍ਹ ਵਿੱਚ ਬੰਦ ਮਨੀਸ਼ ਸਿਸੋਦੀਆ ਤੇ ਸਤੇਂਦਰ ਜੈਨ ਦੇ ਨਾਮ ਵੀ ਸ਼ਾਮਲ ਕੀਤੇ ਗਏ ਹਨ। ਇਸ ਤੋਂ ਇਲਾਵਾ ਪੰਜਾਬ ਦੇ ਸਟਾਰ ਪ੍ਰਚਾਰਕਾਂ ਦੀ ਸੂਚੀ ਵਿੱਚ ਦਿੱਲੀ ਤੇ ਪੰਜਾਬ ਦੇ ਕੈਬਨਿਟ ਮੰਤਰੀਆਂ ਸਣੇ ਪਾਰਟੀ ਦੇ ਕਈ ਸੀਨੀਅਰ ਆਗੂਆਂ ਨੂੰ ਸ਼ਾਮਲ ਕੀਤਾ ਗਿਆ ਹੈ। ਇਹ ਸੂਚੀ ‘ਆਪ’ ਦੇ ਕੌਮੀ ਸਕੱਤਰ ਪੰਕਜ ਕੁਮਾਰ ਗੁਪਤਾ ਨੇ ਜਾਰੀ ਕੀਤੀ ਹੈ।
‘ਆਪ’ ਨੇ ਪੰਜਾਬ ਵਿੱਚ ਸਟਾਰ ਪ੍ਰਚਾਰਕਾਂ ਵਿੱਚ ਸੰਜੇ ਸਿੰਘ, ਡਾ. ਸੰਦੀਪ ਪਾਠਕ, ਪੰਕਜ ਗੁਪਤਾ, ਐੱਨਡੀ ਗੁਪਤਾ, ਗੋਪਾਲ ਘਈ, ਰਾਘਵ ਚੱਢਾ, ਆਤਿਸ਼ੀ, ਸੌਰਭ ਭਾਰਦਵਾਜ, ਕੈਲਾਸ਼ ਗਹਿਲੋਤ, ਹਰਪਾਲ ਸਿੰਘ ਚੀਮਾ, ਅਮਨ ਅਰੋੜਾ, ਅਨਮੋਲ ਗਗਨ ਮਾਨ, ਚੇਤਨ ਸਿੰਘ ਜੌੜਾਮਾਜਰਾ, ਬ੍ਰਹਮ ਸ਼ੰਕਰ ਜਿੰਪਾ, ਹਰਜੋਤ ਸਿੰਘ ਬੈਂਸ, ਬਲਕਾਰ ਸਿੰਘ, ਹਰਭਜਨ ਸਿੰਘ ਈਟੀਓ, ਲਾਲਚੰਦ ਕਟਾਰੂਚੱਕ, ਬਲਜੀਤ ਕੌਰ, ਪ੍ਰਿੰਸੀਪਲ ਬੁੱਧਰਾਮ, ਬਲਜਿੰਦਰ ਕੌਰ, ਸੰਜੀਵ ਝਾਅ, ਜਸਵੀਰ ਸਿੰਘ ਰਾਜਾ ਗਿੱਲ ਨੂੰ ਸ਼ਾਮਲ ਕੀਤਾ ਗਿਆ ਹੈ।

Advertisement

Advertisement