ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ‘ਆਪ’ ਵਚਨਬੱਧ: ਜੌੜਾਮਾਜਰਾ

06:44 AM Aug 12, 2024 IST
ਤਾਜਪੋਸ਼ੀ ਸਮਾਗਮ ਮੌਕੇ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਤੇ ਹੋਰ।

ਦਰਸ਼ਨ ਸਿੰਘ ਸੋਢੀ
ਐਸਏਐਸ ਨਗਰ (ਮੁਹਾਲੀ), 11 ਅਗਸਤ
ਰੋਟਰੀ ਕਲੱਬ ਸਿਲਵਰ ਸਿਟੀ ਮੁਹਾਲੀ ਦਾ ਤਾਜਪੋਸ਼ੀ ਸਮਾਗਮ 2024-25 ਯਾਦਗਾਰੀ ਹੋ ਨਿੱਬੜਿਆ। ਕਲੱਬ ਦੇ ਨਵ-ਨਿਯੁਕਤ ਪ੍ਰਧਾਨ ਰਜਨੀਸ਼ ਸ਼ਾਸਤਰੀ ਦੇ ਤਾਜਪੋਸ਼ੀ ਸਮਾਗਮ ਵਿੱਚ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਉਨ੍ਹਾਂ ਨਵੇਂ ਪ੍ਰਧਾਨ ਨੂੰ ਕਾਲਰ ਪਹਿਨਾ ਕੇ ਅਹੁਦੇ ਦਾ ਚਾਰਜ ਸੰਭਾਲਿਆ। ਇਸ ਮੌਕੇ ਡੀਜੀ ਸਿਲੈੱਕਟ ਰਵੀ ਪ੍ਰਕਾਸ਼, ਇੰਸਟਾਲੇਸ਼ਨ ਚੇਅਰਮੈਨ ਮੋਹਿਤ ਸਿੰਗਲਾ, ਸਾਬਕਾ ਪ੍ਰਧਾਨ ਸਰਬ ਮਰਵਾਹਾ ਅਤੇ ਜਨਰਲ ਸਕੱਤਰ ਡਾ. ਗੁਰਪ੍ਰੀਤ ਕੌਰ ਵੀ ਮੌਜੂਦ ਸਨ।
ਇਸ ਮੌਕੇ ਮੰਤਰੀ ਜੌੜਾਮਾਜਰਾ ਨੇ ਰੋਟਰੀ ਕਲੱਬ ਦੀ ਨਵੀਂ ਚੁਣੀ ਗਈ ਟੀਮ ਨੂੰ ਵਧਾਈ ਦਿੰਦਿਆਂ ਸਮਾਜ ਸੇਵਾ ਦੇ ਨਾਲ-ਨਾਲ ਨਸ਼ਿਆਂ ਦੇ ਖ਼ਾਤਮੇ ਲਈ ਉਪਰਾਲੇ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਵਚਨਬੱਧ ਹੈ। ਇਸ ਸਬੰਧੀ ਵੱਡੇ ਪੱਧਰ ’ਤੇ ਠੋਸ ਕਦਮ ਚੁੱਕੇ ਗਏ ਹਨ।
ਨਵ-ਨਿਯੁਕਤ ਪ੍ਰਧਾਨ ਰਜਨੀਸ਼ ਸ਼ਾਸਤਰੀ ਨੇ ਜੌੜਾਮਾਜਰਾ ਸਮੇਤ ਸਾਰੇ ਮਹਿਮਾਨਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਜੋ ਜ਼ਿੰਮੇਵਾਰੀ ਸੌਂਪੀ ਗਈ ਹੈ, ਉਹ ਪੂਰੀ ਤਨਦੇਹੀ ਅਤੇ ਸੇਵਾ ਭਾਵਨਾ ਨਾਲ ਨਿਭਾਉਣਗੇ। ਇਸ ਮੌਕੇ ਕਲੱਬ ਦੇ ਸੰਸਥਾਪਕ ਮੈਂਬਰ ਡਾ. ਅਸ਼ਵਨੀ ਕਾਂਸਲ ਨੇ ਮੁੱਖ ਮਹਿਮਾਨ ਸਮੇਤ ਹੋਰ ਸ਼ਖ਼ਸੀਅਤਾਂ ਦਾ ਸਨਮਾਨ ਕੀਤਾ। ਇਸ ਮੌਕੇ ਕਲੱਬ ਦੇ ਸਾਬਕਾ ਪ੍ਰਧਾਨ ਏਪੀ ਸਿੰਘ, ਰਾਕੇਸ਼ ਕੁਮਾਰ, ਦੀਪਕ ਸਿਡਾਨਾ, ਰਵੀ ਜੀਤ ਸਿੰਘ, ਵਿਜੇ ਗੋਇਲ, ਭੁਪਿੰਦਰ ਸਿੰਘ ਸੈਣੀ ਅਤੇ ਹੋਰ ਰੋਟਰੀ ਕਲੱਬਾਂ ਦੇ ਆਹੁਦੇਦਾਰ ਅਤੇ ਮੈਂਬਰ ਹਾਜ਼ਰ ਸਨ।

Advertisement

Advertisement