ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਵਿਨੇਸ਼ ਫੋਗਾਟ ਦੇ ਅਯੋਗ ਹੋਣ ’ਤੇ ‘ਆਪ’ ਕਰ ਰਹੀ ਹੈ ਸਿਆਸਤ: ਵਰਿੰਦਰ ਸਚਦੇਵਾ

08:03 AM Aug 08, 2024 IST

ਨਵੀਂ ਦਿੱਲੀ (ਪੱਤਰ ਪ੍ਰੇਰਕ):

Advertisement

ਦਿੱਲੀ ਭਾਜਪਾ ਦੇ ਪ੍ਰਧਾਨ ਅਤੇ ਦਿੱਲੀ ਓਲੰਪਿਕ ਸੰਘ ਦੇ ਮੀਤ ਪ੍ਰਧਾਨ ਵਰਿੰਦਰ ਸਚਦੇਵਾ ਨੇ ਕਿਹਾ ਹੈ ਕਿ ਓਲੰਪਿਕ ਪਹਿਲਵਾਨ ਵਿਨੇਸ਼ ਫੋਗਾਟ ਦੇ ਅਯੋਗ ਕਰਾਰ ਦਿੱਤੇ ਜਾਣ ਤੋਂ ਪੂਰਾ ਦੇਸ਼ ਦੁਖੀ ਹੈ ਅਤੇ ਪ੍ਰਧਾਨ ਮੰਤਰੀ ਮੋਦੀ ਨੇ ਉਨ੍ਹਾਂ ਨੂੰ ਦੇਸ਼ ਦੀ ਨੈਤਿਕ ਹਮਾਇਤ ਦਿੱਤੀ ਹੈ। ਉਨ੍ਹਾਂ ਕਿਹਾ ਕਿ ਹਰ ਭਾਰਤੀ ਲਈ ਉਹ ਹੁਣ ਸੋਨ ਤਗ਼ਮਾ ਜੇਤੂ ਹੈ ਅਤੇ ਪ੍ਰਧਾਨ ਮੰਤਰੀ ਨੇ ਓਲੰਪਿਕ ਦਲ ਦੀ ਆਗੂ ਪੀਟੀ ਊਸ਼ਾ ਨੂੰ ਉਨ੍ਹਾਂ ਲਈ ਹਰ ਸਹੂਲਤ ਵਰਤਣ ਲਈ ਕਿਹਾ ਹੈ। ਦਿੱਲੀ ਭਾਜਪਾ ਪ੍ਰਧਾਨ ਨੇ ਕਿਹਾ ਹੈ ਕਿ ਜਦੋਂ ਪੂਰਾ ਦੇਸ਼ ਫੋਗਾਟ ਦੇ ਨਾਲ ਖੜ੍ਹਾ ਹੈ ਤਾਂ ਇਹ ਅਫਸੋਸਨਾਕ ਹੈ ਕਿ ‘ਆਪ’ ਦੇ ਨੇਤਾ ਸੰਜੈ ਸਿੰਘ ਅਤੇ ਹੋਰ ਬੁਲਾਰੇ ਇਸ ’ਤੇ ਰਾਜਨੀਤੀ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਦਿੱਲੀ ਦੇ ਲੋਕ ‘ਆਪ’ ਦੇ ਆਗੂਆਂ ਦੀ ਨਿੰਦਾ ਕਰਦੇ ਹਨ ਜੋ ਓਲੰਪੀਅਨ ਫੋਗਟ ਦੀਆਂ ਭਾਵਨਾਵਾਂ ਨਾਲ ਖੇਡ ਰਹੇ ਹਨ। ਸ੍ਰੀ ਸਚਦੇਵਾ ਨੇ ਕਿਹਾ ਕਿ ਓਲੰਪੀਅਨ ਨੂੰ ਅਯੋਗ ਠਹਿਰਾਉਣ ’ਤੇ ‘ਆਪ’ ਨੇਤਾਵਾਂ ਦੀ ਸਿਆਸੀ ਬਿਆਨਬਾਜ਼ੀ ਦੇਖ ਕੇ ਹੈਰਾਨੀ ਹੁੰਦੀ ਹੈ। ਉਨ੍ਹਾਂ ਕਿਹਾ ਕਿ ਅਸੀਂ ਚਾਹੁੰਦੇ ਹਾਂ ਕਿ ਉਹ ਇਹ ਸਮਝਣ ਕਿ ਓਲੰਪਿਕ ਕਿਸੇ ਸਿਆਸੀ ਪਾਰਟੀ ਵੱਲੋਂ ਨਹੀਂ ਕਰਵਾਈਆਂ ਜਾ ਰਹੀਆਂ। ਇਸ ਲਈ ਉਨ੍ਹਾਂ ਨੂੰ ਇਸ ਮੁੱਦੇ ’ਤੇ ਸਿਆਸੀ ਟਿੱਪਣੀ ਨਹੀਂ ਕਰਨੀ ਚਾਹੀਦੀ।

Advertisement
Advertisement