ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

‘ਆਪ’ ਵੱਲੋਂ ਹਰਿਆਣਾ ਵਿਧਾਨ ਸਭਾ ਚੋਣਾਂ ਲਈ ਸਰਗਰਮੀਆਂ ਤੇਜ਼

07:56 AM Aug 21, 2024 IST

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 20 ਅਗਸਤ
ਹਰਿਆਣਾ ਵਿੱਚ ਆਮ ਆਦਮੀ ਪਾਰਟੀ (ਆਪ) ਨੇ ਵਿਧਾਨ ਸਭਾ ਚੋਣਾਂ ਲਈ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ‘ਆਪ’ ਵੱਲੋਂ ਸੂਬੇ ਵਿੱਚ ਪਿਛਲੇ ਦਿਨਾਂ ਵਿੱਚ 50 ਦੇ ਕਰੀਬ ਰੈਲੀਆਂ ਕੀਤੀਆਂ ਗਈਆਂ ਸਨ। ਹੁਣ ‘ਆਪ’ ਦੇ ਕੌਮੀ ਜਨਰਲ ਸਕੱਤਰ ਡਾ. ਸੰਦੀਪ ਪਾਠਕ ਵੱਲੋਂ ਸੂਬੇ ਵਿੱਚ ਲੋਕ ਸਭਾ ਹਲਕਿਆਂ ਅਨੁਸਾਰ ਮੀਟਿੰਗਾਂ ਕੀਤੀਆਂ ਜਾਣਗੀਆਂ ਹਨ। ਇਹ ਪ੍ਰਗਟਾਵਾ ‘ਆਪ’ ਹਰਿਆਣਾ ਦੇ ਪ੍ਰਧਾਨ ਡਾ. ਸੁਸ਼ੀਲ ਜਿੰਦਲ ਨੇ ਕਰਦਿਆਂ ਕਿਹਾ ਹੈ ਕਿ 21 ਅਗਸਤ ਨੂੰ ਡਾ. ਸੰਦੀਪ ਪਾਠਕ ਵੱਲੋਂ ਸਵੇਰ ਸਮੇਂ ਕਰਨਾਲ ਵਿਚ ਲੋਕ ਸਭਾ ਹਲਕਾ ਕਰਨਾਲ ਤੇ ਸੋਨੀਪਤ ਦੇ ਵਰਕਰਾਂ ਨਾਲ ਮੀਟਿੰਗ ਕੀਤੀ ਜਾਵੇਗੀ ਜਦੋਂਕਿ ਬਾਅਦ ਦੁਪਹਿਰ ਕੁਰੂਕਸ਼ੇਤਰ ਵਿੱਚ ਲੋਕ ਸਭਾ ਹਲਕਾ ਕੁਰੂਕਸ਼ੇਤਰ ਤੇ ਅੰਬਾਲਾ ਦੇ ਵਰਕਰਾਂ ਨਾਲ ਮੀਟਿੰਗ ਹੋਵੇਗੀ। 22 ਅਗਸਤ ਨੂੰ ਸਵੇਰੇ ਫਤਿਆਬਾਦ ਵਿੱਚ ਲੋਕ ਸਭਾ ਹਲਕਾ ਸਿਰਸਾ ਤੇ ਹਿਸਾਰ ਅਤੇ ਸ਼ਾਮ ਵੇਲੇ ਭਿਵਾਨੀ ਵਿੱਚ ਲੋਕ ਸਭਾ ਹਲਕਾ ਭਿਵਾਨੀ, ਮਹਿੰਦਰਗੜ੍ਹ ਤੇ ਰੋਹਤਕ ਦੇ ਵਰਕਰਾਂ ਨਾਲ ਮੀਟਿੰਗ ਕੀਤੀ ਜਾਵੇਗੀ। ਇਸੇ ਤਰ੍ਹਾਂ 23 ਅਗਸਤ ਨੂੰ ਸਵੇਰੇ ਗੁਰੂਗ੍ਰਾਮ ਵਿੱਚ ਲੋਕ ਸਭਾ ਹਲਕਾ ਗੁਰੂਗ੍ਰਾਮ ਤੇ ਫਰੀਦਾਬਾਦ ਦੇ ਵਰਕਰਾਂ ਨਾਲ ਮੀਟਿੰਗ ਕੀਤੀ ਜਾਵੇਗੀ। ਇਸ ਦੌਰਾਨ ਸ੍ਰੀ ਪਾਠਕ ਵੱਲੋਂ ਸਾਰੇ ਵਰਕਰਾਂ ਨੂੰ ਵਿਧਾਨ ਸਭਾ ਚੋਣਾਂ ਲਈ ਜ਼ੋਰ-ਸ਼ੋਰ ਨਾਲ ਤਿਆਰੀਆਂ ਕਰਨ ਦਾ ਸੁਨੇਹਾ ਦਿੱਤਾ ਜਾਵੇਗਾ। ਡਾ. ਜਿੰਦਲ ਨੇ ਕਿਹਾ ਕਿ ਹਰਿਆਣਾ ਵਿੱਚ ਵੱਡੀ ਗਿਣਤੀ ਲੋਕ ‘ਆਪ’ ਨਾਲ ਜੁੜ ਰਹੇ ਹਨ। ਹੁਣ ਤੱਕ 4 ਲੱਖ ਤੋਂ ਵੱਧ ਪਰਿਵਾਰ ‘ਆਪ’ ਨਾਲ ਜੁੜ ਚੁੱਕੇ ਹਨ। ਉਨ੍ਹਾਂ ਕਿਹਾ ਕਿ ਹਰਿਆਣਾ ਵਿੱਚ ‘ਆਪ’ ਸੂਬੇ ਦੀਆਂ ਸਾਰੀਆਂ 90 ਸੀਟਾਂ ’ਤੇ ਮਜ਼ਬੂਤੀ ਨਾਲ ਚੋਣ ਲੜੇਗੀ ਅਤੇ ਜਿੱਤ ਹਾਸਲ ਕਰੇਗੀ। ਪਾਰਟੀ ਵੱਲੋਂ ਜਲਦ ਹੀ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ ਕੀਤਾ ਜਾਵੇਗਾ।

Advertisement

Advertisement
Advertisement