ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

‘ਆਪ’ ਵੱਲੋਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਤੇਜ਼

08:29 AM Aug 19, 2024 IST

ਪੱਤਰ ਪ੍ਰੇਰਕ
ਨਵੀਂ ਦਿੱਲੀ, 18 ਅਗਸਤ
ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੇ ਜੇਲ੍ਹ ਤੋਂ ਬਾਹਰ ਆਉਂਦੇ ਹੀ ਆਮ ਆਦਮੀ ਪਾਰਟੀ ਨੇ ਅਗਲੇ ਸਾਲ ਹੋਣ ਵਾਲੀਆਂ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਮਨੀਸ਼ ਸਿਸੋਦੀਆ ਦੀ ਪੈਦਲ ਯਾਤਰਾ ਦੇ ਨਾਲ-ਨਾਲ ਪਾਰਟੀ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ। ਜਾਣਕਾਰੀ ਅਨੁਸਾਰ ਮਨੀਸ਼ ਸਿਸੋਦੀਆ ਨੇ ਪਾਰਟੀ ਆਗੂਆਂ ਨਾਲ ਮੀਟਿੰਗ ਕਰ ਕੇ ਵਿਧਾਨ ਸਭਾ ਚੋਣਾਂ ਦੀ ਰਣਨੀਤੀ ਬਣਾਈ ਹੈ। ਸਿਸੋਦੀਆ ਨੇ ਕਿਹਾ ਕਿ ਦਿੱਲੀ ਦੇ ਲੋਕ ਭਾਜਪਾ ਦੀ ਕੇਂਦਰ ਸਰਕਾਰ ਤੋਂ ਬਹੁਤ ਨਾਰਾਜ਼ ਹਨ।
ਭਾਜਪਾ ਨੇ ਜਿਸ ਤਰ੍ਹਾਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ਵਿੱਚ ਡੱਕਿਆ ਹੋਇਆ ਹੈ, ਉਸ ਨੂੰ ਲੈ ਕੇ ਲੋਕਾਂ ਵਿੱਚ ਭਾਰੀ ਗੁੱਸਾ ਹੈ। ਕੇਂਦਰ ਸਰਕਾਰ ਵਿਧਾਨ ਸਭਾ ਚੋਣਾਂ ਤੱਕ ‘ਆਪ’ ਨੇਤਾਵਾਂ ਨੂੰ ਕਿਸੇ ਵੀ ਤਰੀਕੇ ਨਾਲ ਜੇਲ੍ਹ ਵਿੱਚ ਰੱਖਣਾ ਚਾਹੁੰਦੀ ਹੈ। ਦੂਜੇ ਪਾਸੇ ਆਮ ਆਦਮੀ ਪਾਰਟੀ ਦੇ ਕੌਮੀ ਸੰਗਠਨ ਜਨਰਲ ਸਕੱਤਰ ਅਤੇ ਰਾਜ ਸਭਾ ਮੈਂਬਰ ਡਾ. ਸੰਦੀਪ ਪਾਠਕ ਦਾ ਕਹਿਣਾ ਹੈ ਕਿ ਪਾਰਟੀ ਵੱਲੋਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਦਿੱਲੀ ਵਿੱਚ ਕਈ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਹੋਰ ਵੀ ਕਈ ਮੁਹਿੰਮਾਂ ਚਲਾਈਆਂ ਜਾਣਗੀਆਂ। ਦਿੱਲੀ ਦੀਆਂ ਸਾਰੀਆਂ 70 ਵਿਧਾਨ ਸਭਾ ਸੀਟਾਂ ‘ਤੇ ਆਮ ਆਦਮੀ ਪਾਰਟੀ ਦੀਆਂ ਵਰਕਰ ਮੀਟਿੰਗਾਂ ਚੱਲ ਰਹੀਆਂ ਹਨ। ਮੀਟਿੰਗਾਂ ਵਿੱਚ ਸਥਾਨਕ ਵਿਧਾਇਕ ਆਪਣੇ ਸਾਢੇ ਚਾਰ ਸਾਲਾਂ ਦੇ ਕੰਮਾਂ ਦੀ ਰਿਪੋਰਟ ਸਾਹਮਣੇ ਪੇਸ਼ ਕਰ ਰਹੇ ਹਨ।
ਦਿੱਲੀ ਸਰਕਾਰ ਦੇ ਮੰਤਰੀ ਅਤੇ ਸੂਬਾ ਕਨਵੀਨਰ ਗੋਪਾਲ ਰਾਏ ਨੇ ‘ਆਟੋ ਸੰਵਾਦ’ ਮੁਹਿੰਮ ਸਬੰਧੀ ਦੱਸਿਆ ਕਿ ਆਟੋ ਵਿੰਗ ਦੀ ਸੂਬਾ ਪੱਧਰੀ ਕਾਨਫਰੰਸ 20 ਅਗਸਤ ਤੋਂ ਸ਼ੁਰੂ ਹੋਵੇਗੀ। ਇਸ ਦੇ ਲਈ ਆਟੋ ਚਾਲਕ ਕੇਜਰੀਵਾਲ ਦੇ ਨੁਮਾਇੰਦੇ ਬਣਨਗੇ ਅਤੇ ਦਿੱਲੀ ਭਰ ਦੇ ਆਟੋ ਸਟੈਂਡਾਂ ’ਤੇ ਰੋਜ਼ਾਨਾ ਆਟੋ ਸੰਵਾਦ ਮੁਹਿੰਮ ਚਲਾ ਕੇ ਲੋਕਾਂ ਨਾਲ ਗੱਲਬਾਤ ਕਰਨਗੇ। ਗੋਪਾਲ ਰਾਏ ਨੇ ਅੱਗੇ ਕਿਹਾ ਕਿ ਜਦੋਂ ਅਰਵਿੰਦ ਕੇਜਰੀਵਾਲ ਨੇ ਆਮ ਆਦਮੀ ਪਾਰਟੀ ਬਣਾਈ ਤਾਂ ਆਟੋ ਚਾਲਕ ਭਰਾਵਾਂ ਨੂੰ ਦਿੱਲੀ ਭਰ ਵਿੱਚ ਸਤਿਕਾਰ ਮਿਲਣਾ ਸ਼ੁਰੂ ਹੋ ਗਿਆ। ਲੋਕਾਂ ਨੂੰ ਪਤਾ ਲੱਗ ਗਿਆ ਕਿ ਆਟੋ ਚਾਲਕਾਂ ਦੀ ਵੀ ਕੋਈ ਇੱਜ਼ਤ ਹੁੰਦੀ ਹੈ। ਪਹਿਲਾਂ ਆਟੋ ਚਾਲਕਾਂ ਦੀ ਗੱਲ ਸੁਣਨ ਵਾਲਾ ਕੋਈ ਨਹੀਂ ਸੀ। ਅਰਵਿੰਦ ਕੇਜਰੀਵਾਲ ਨੇ ਜੇਲ੍ਹ ਤੋਂ ਸੰਦੇਸ਼ ਦਿੱਤਾ ਹੈ ਕਿ ਸਾਰੇ ਅਧਿਕਾਰੀ ਕੇਜਰੀਵਾਲ ਸਰਕਾਰ ਦੇ ਸਾਰੇ ਕੰਮਾਂ ਦੀ ਗਿਣਤੀ ਕਰਦੇ ਹੋਏ ਦਿੱਲੀ ਦੇ ਸਾਰੇ 511 ਆਟੋ ਸਟੈਂਡਾਂ ’ਤੇ ਆਟੋ ਸੰਵਾਦ ਕਰਨ।

Advertisement

Advertisement
Advertisement