ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਗੈਰ-ਕਾਨੂੰਨੀ ਖਣਨ ਦੀ ਕਮਾਈ ਚੋਣਾਂ ’ਚ ਵਰਤ ਰਹੀ ਹੈ ‘ਆਪ’: ਪ੍ਰਗਟ ਸਿੰਘ

08:50 AM May 30, 2024 IST
ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਾਂਗਰਸੀ ਆਗੂ। -ਫੋਟੋ: ਜਗਮੋਹਨ ਸਿੰਘ

ਪੱਤਰ ਪ੍ਰੇਰਕ
ਰੂਪਨਗਰ, 29 ਮਈ
ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਪਰਗਟ ਸਿੰਘ ਅਤੇ ਵਿਧਾਨ ਸਭਾ ਹਲਕਾ ਰੂਪਨਗਰ ਦੇ ਇੰਚਾਰਜ ਬਰਿੰਦਰ ਸਿੰਘ ਢਿੱਲੋਂ ਨੇ ਕਿਹਾ ਕਿ ਰੂਪਨਗਰ ਜ਼ਿਲ੍ਹੇ ਦੇ ਸ੍ਰੀ ਆਨੰਦਪੁਰ ਸਾਹਿਬ ਨੇੜਲੇ ਇਲਾਕਿਆਂ ਵਿੱਚੋਂ ਗੈਰ-ਕਾਨੂੰਨੀ ਖਣਨ ਦੇ ਧੰਦੇ ਰਾਹੀਂ ਪੈਸਾ ਇਕੱਤਰ ਕਰਕੇ ਆਮ ਆਦਮੀ ਪਾਰਟੀ ਚੋਣਾਂ ਵਿੱਚ ਵਰਤ ਰਹੀ ਹੈ। ਅੱਜ ਰੂਪਨਗਰ ਪ੍ਰੈੱਸ ਕਲੱਬ ਵਿਖੇ ਕੀਤੀ ਪ੍ਰੈੱਸ ਕਾਨਫਰੰਸ ਦੌਰਾਨ ਉਨ੍ਹਾਂ ਕਿਹਾ ਕਿ ਪੰਜਾਬ ਅਤੇ ਦੇਸ਼ ਦੇ ਹੋਰ ਹਿੱਸਿਆਂ ਵਿੱਚ ਵਰਤੇ ਜਾ ਰਹੇ ਇਸ ਕਾਲੇ ਧਨ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਜਨਤਾ ਨੂੰ ਜੁਆਬ ਦੇਣ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਰੇਤਾ, ਬਜਰੀ ਮਹਿੰਗੇ ਮਿਲ ਰਹੇ ਹਨ, ਵਾਤਾਵਰਣ ਦਾ ਨੁਕਸਾਨ ਹੋ ਰਿਹਾ ਹੈ ਅਤੇ ਟੈਕਸ ਚੋਰੀ ਨਾਲ ਸਰਕਾਰੀ ਖ਼ਜ਼ਾਨੇ ਨੂੰ ਕਰੋੜਾਂ ਰੁਪਏ ਦਾ ਚੂਨਾ ਲਗਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਉਹ ਇਸ ਸਬੰਧੀ ਚੋਣ ਕਮਿਸ਼ਨ ਨੂੰ ਸ਼ਿਕਾਇਤ ਕਰਨਗੇ। ਬਰਿੰਦਰ ਸਿੰਘ ਢਿੱਲੋਂ ਨੇ ਕਿਹਾ ਕਿ ਸਿੱਖਿਆ ਮੰਤਰੀ ਅਤੇ ਆਰਟੀਆਈ ਮਾਹਿਰ ਵਿਧਾਇਕ ਇਸ ਮਾਮਲੇ ਵਿੱਚ ਚੁੱਪ ਕਿਉਂ ਹਨ। ਇਸ ਮੌਕੇ ਨਗਰ ਕੌਂਸਲ ਪ੍ਰਧਾਨ ਸੰਜੇ ਵਰਮਾ ਬੇਲੇ ਵਾਲੇ, ਬਲਾਕ ਪ੍ਰਧਾਨ ਸਰਬਜੀਤ ਸਿੰਘ, ਯੂਥ ਆਗੂ ਪ੍ਰਵੇਸ਼ ਸੋਨੀ, ਅਮਰਜੀਤ ਸਿੰਘ ਜੌਲੀ ਤੇ ਪਰਮਿੰਦਰ ਸਿੰਘ ਪਿੰਕਾ ਹਾਜ਼ਰ ਸਨ।

Advertisement

Advertisement