ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

‘ਆਪ’ ਨੇ ਲੋਕਾਂ ਦੀਆਂ ਉਮੀਦਾਂ ਦਾ ਕਤਲ ਕੀਤਾ: ਬੈਂਸ

08:51 AM Oct 03, 2024 IST

ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 2 ਅਕਤੂਬਰ
ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੇ ਸਨਮਾਨ ਵਿੱਚ ਵਾਰਡ ਨੰਬਰ 36, ਪ੍ਰੀਤ ਨਗਰ ਸਥਿਤ ਗਲੀ ਨੰਬਰ 3 ਵਿੱਚ ਕਾਂਗਰਸ ਵਾਰਡ ਪ੍ਰਧਾਨ ਮੁਖਤਿਆਰ ਸਿੰਘ ਦੀ ਅਗਵਾਈ ਹੇਠ ਸਮਾਗਮ ਕੀਤਾ ਗਿਆ ਜਿਸ ਵਿੱਚ ਇਲਾਕਾ ਵਾਸੀ ਹਾਜ਼ਰ ਹੋਏ। ਇਸ ਮੌਕੇ ਸ੍ਰੀ ਬੈਂਸ ਨੇ ਪੁਰਾਣੇ ਕਾਂਗਰਸੀ ਟਕਸਾਲੀ ਆਗੂਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਨਾਲ ਪਾਰਟੀ ਸਰਗਰਮੀਆਂ ਤੇਜ਼ ਕਰਨ ਸਬੰਧੀ ਵਿਚਾਰ ਵਟਾਂਦਰਾ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕਾਂਗਰਸ ਇੱਕ ਮਜ਼ਬੂਤ ਪਾਰਟੀ ਹੈ ਤੇ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਬਹੁਮਤ ਹਾਸਲ ਕਰ ਕੇ ਪੰਜਾਬ ਵਿੱਚ ਆਪਣੀ ਸਰਕਾਰ ਬਣਾਏਗੀ। ਉਨ੍ਹਾਂ ਕਿਹਾ ਕਿ ਅੱਜ ਪਲੋਕਾਂ ਦਾ ‘ਆਪ’ ਤੋਂ ਮੋਹ ਭੰਗ ਹੋ ਚੁੱਕਾ ਹੈ ਕਿਉਂਕਿ ‘ਆਪ’ ਨੇ ਲੋਕਾਂ ਦੀਆਂ ਉਮੀਦਾਂ ਦਾ ਕਤਲ ਕੀਤਾ ਹੈ।

Advertisement

Advertisement