ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਗਿੱਦੜਬਾਹਾ ਤੋਂ ‘ਆਪ’ ਆਗੂ ਵੱਲੋਂ ਆਜ਼ਾਦ ਚੋਣ ਲੜਨ ਦਾ ਐਲਾਨ

08:37 AM Sep 25, 2024 IST
ਦੋਦਾ ਵਿੱਚ ਗੱਲਬਾਤ ਕਰਦੇ ਹੋਏ ਇਕਬਾਲ ਸਿੰਘ ਰਾਮੇਆਣਾ।

ਜਸਵੀਰ ਸਿੰਘ ਭੁੱਲਰ
ਦੋਦਾ, 24 ਸਤੰਬਰ
ਪੰਜਾਬ ਵਿਚ ਸਭ ਤੋਂ ਵੱਧ ਚਰਚਿਤ ਵਿਧਾਨ ਸਭਾ ਸੀਟ ਗਿੱਦੜਬਾਹਾ ਲਈ ਸਿਆਸੀ ਸਰਗਰਮੀਆਂ ਸ਼ੁਰੂ ਹੋ ਗਈਆਂ ਹਨ। ਇਹ ਵਿਧਾਨ ਸਭਾ ਸੀਟ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਲੁਧਿਆਣਾ ਤੋਂ ਮੈਂਬਰ ਪਾਰਲੀਮੈਂਟ ਚੁਣੇ ਜਾਣ ਕਾਰਨ ਖਾਲੀ ਹੋ ਚੁੱਕੀ ਹੈ ਜਿਸ ਤੋਂ ਬਾਅਦ ਸਾਰੀਆਂ ਹੀ ਪਾਰਟੀਆਂ ਦੇ ਸੰਭਾਵੀ ਉਮੀਦਵਾਰਾਂ ਨੇ ਸਰਗਰਮੀਆਂ ਸ਼ੁਰੂ ਕਰ ਦਿੱਤੀਆਂ ਹਨ। ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਡਾ. ਇਕਬਾਲ ਸਿੰਘ ਰਾਮੇਆਣਾ ਵੱਲੋਂ ਇਸ ਹਲਕੇ ਤੋਂ ਆਜ਼ਾਦ ਚੋਣ ਲੜਨ ਦਾ ਐਲਾਨ ਕੀਤਾ ਗਿਆ ਹੈ, ਇਸ ਹਲਕੇ ਵਿਚ ਉਨ੍ਹਾਂ ਦੇ ਥਾਂ ਥਾਂ ’ਤੇ ਪੋਸਟਰ ਲੱਗ ਰਹੇ ਹਨ ਤੇ ਉਨ੍ਹਾਂ ਨੇ ਆਪਣੇ ਵਰਕਰਾਂ ਨਾਲ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕਰ ਦਿੱਤਾ ਹੈ। ਸ੍ਰੀ ਰਾਮੇਆਣਾ ਨੇ ਕਿਹਾ ਕਿ ਜੋ ਪਾਰਟੀ ਆਮ ਘਰਾਂ ਦੇ ਵਿਅਕਤੀਆਂ ਨੂੰ ਟਿਕਟਾਂ ਦੇਣ ਦੀਆਂ ਗੱਲਾਂ ਕਰਦੀ ਸੀ, ਉਹ ਆਪਣੇ ਰਸਤੇ ਤੋਂ ਭਟਕ ਚੁੱਕੀ ਹੈ ਅਤੇ ਖਾਸ ਵਿਅਕਤੀਆਂ ਨੂੰ ਥਾਂ ਦਿੱਤੀ ਜਾ ਰਹੀ ਹੈ। ਇਸ ਲਈ ਉਨ੍ਹਾਂ ਆਜ਼ਾਦ ਚੋਣ ਲੜਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਉਹ ਬਾਗੀ ਹਨ ਪਰ ਦਾਗੀ ਨਹੀਂ। ਉਨਾਂ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਵੀ ਮਿਲ ਰਿਹਾ ਹੈ। ਇਸ ਖੇਤਰ ਵਿਚ ਆਜ਼ਾਦ ਉਮੀਦਵਾਰ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ।

Advertisement

Advertisement