ਜਿਨਸੀ ਸ਼ੋਸ਼ਣ ਮਾਮਲੇ ਵਿਚ ਗ੍ਰਿਫ਼ਤਾਰ ‘ਆਪ’ ਆਗੂ ਮੇਵਾ ਸਿੰਘ ਹਲਵਾਰਾ ਦੀ ਸਿਹਤ ਵਿਗੜੀ
02:42 PM May 17, 2025 IST
ਸੰਤੋਖ ਗਿੱਲ
ਗੁਰੂਸਰ ਸੁਧਾਰ, 17 ਮਈ
Advertisement
ਸਟੂਡੀਓ ਵਿਚ ਕੰਮ ਕਰਨ ਵਾਲੀ ਲੜਕੀ ਨਾਲ ਜਿਨਸੀ ਸ਼ੋਸ਼ਣ ਦੇ ਮਾਮਲੇ ਵਿਚ ਗ੍ਰਿਫ਼ਤਾਰ ਆਮ ਆਦਮੀ ਪਾਰਟੀ ਦੇ ਹਲਕਾ ਰਾਏਕੋਟ ਦੇ ਦਲਿਤ ਵਿੰਗ ਮੁਖੀ ਮੇਵਾ ਸਿੰਘ ਹਲਵਾਰਾ ਦੀ ਸਿਹਤ ਇਕ ਦਮ ਵਿਗੜ ਜਾਣ ਕਾਰਨ ਪੁਲੀਸ ਅਧਿਕਾਰੀਆਂ ਨੂੰ ਹੱਥਾਂ-ਪੈਰਾਂ ਦੀ ਪੈ ਗਈ ਹੈ। ਬੀਤੇ ਦਿਨ ਮੇਵਾ ਸਿੰਘ ਨੂੰ ਸੁਧਾਰ ਪੁਲੀਸ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਡਾਕਟਰੀ ਜਾਂਚ ਲਈ ਜਦੋਂ ਉਸ ਨੂੰ ਸਰਕਾਰੀ ਹਸਪਤਾਲ ਲਿਜਾਇਆ ਗਿਆ, ਤਾਂ ਉਹ ਅਚਾਨਕ ਬੇਹੋਸ਼ ਹੋ ਗਿਆ।
ਪਰਿਵਾਰਕ ਮੈਂਬਰਾਂ ਅਨੁਸਾਰ ਮੇਵਾ ਸਿੰਘ ਦਿਲ ਦੀ ਬਿਮਾਰੀ ਤੋਂ ਪੀੜਤ ਹੈ ਅਤੇ ਉਸ ਦਾ ਦੋ ਵਾਰ ਆਪਰੇਸ਼ਨ ਵੀ ਹੋ ਚੁੱਕਾ ਹੈ। ਪੁਲੀਸ ਅਧਿਕਾਰੀਆਂ ਨੇ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕਰਨ ਉਪਰੰਤ ਲੁਧਿਆਣਾ ਦੇ ਇਕ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਹੈ। ਥਾਣਾ ਮੁਖੀ ਜਸਵਿੰਦਰ ਸਿੰਘ ਨੇ ਕਿਹਾ ਕਿ ਮੇਵਾ ਸਿੰਘ ਦੀ ਸੁਰੱਖਿਆ ਲਈ ਹਸਪਤਾਲ ਵਿਚ ਪੁਲੀਸ ਕਰਮਚਾਰੀ ਤਾਇਨਾਤ ਕੀਤੇ ਗਏ ਹਨ।
Advertisement
Advertisement