For the best experience, open
https://m.punjabitribuneonline.com
on your mobile browser.
Advertisement

‘ਆਪ’ ਆਗੂ ਰੇਸ਼ਮ ਸੱਗੂ ਸਿਆਸੀ ਸਲਾਹਕਾਰ ਨਿਯੁਕਤ

07:20 AM Jul 20, 2024 IST
‘ਆਪ’ ਆਗੂ ਰੇਸ਼ਮ ਸੱਗੂ ਸਿਆਸੀ ਸਲਾਹਕਾਰ ਨਿਯੁਕਤ
ਰੇਸ਼ਮ ਸਿੰਘ ਸੱਗੂ ਨੂੰ ਨਿਯੁਕਤੀ ਪੱਤਰ ਸੌਂਪਦੇ ਹੋਏ ਵਿਧਾਇਕ ਕੁਲਵੰਤ ਸਿੱਧੂ। -ਫੋਟੋ: ਗੁਰਿੰਦਰ ਸਿੰਘ
Advertisement

ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 19 ਜੁਲਾਈ
ਆਮ ਆਦਮੀ ਪਾਰਟੀ ਦੇ ਹਲਕਾ ਆਤਮ ਨਗਰ ਦੇ ਵਿਧਾਇਕ ਕੁਲਵੰਤ ਸਿੰਘ ਸਿੱਧੂ ਵੱਲੋਂ ਪਾਰਟੀ ਪ੍ਰਤੀ ਵਫ਼ਾਦਾਰ, ਪਾਰਟੀ ਦੀਆਂ ਲੋਕ ਹਿੱਤੂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਵਾਲੇ ਅਤੇ ਪਿਛਲੇ ਲੰਮੇ ਸਮੇਂ ਤੋਂ ਪਾਰਟੀ ਲਈ ਤਨਦੇਹੀ ਨਾਲ ਸੇਵਾ ਨਿਭਾਉਣ ਵਾਲੇ ਰੇਸ਼ਮ ਸਿੰਘ ਸੱਗੂ ਨੂੰ ਆਪਣਾ ਮੁੱਖ ਸਲਾਹਕਾਰ ਨਿਯੁਕਤ ਕੀਤਾ ਗਿਆ ਹੈ। ਇਸ ਮੌਕੇ ਵਿਧਾਇਕ ਸਿੱਧੂ ਨੇ ਸ੍ਰੀ ਸੱਗੂ ਨੂੰ ਨਿਯੁਕਤੀ ਪੱਤਰ ਦੇ ਕੇ ਮੂੰਹ ਮਿੱਠਾ ਕਰਵਾਇਆ ਅਤੇ ਇਸ ਜ਼ਿੰਮੇਵਾਰੀ ਨੂੰ ਬਾਖੂਬੀ ਨਿਭਾਉਣ‌ ਦੀ ਕਾਮਨਾ ਕੀਤੀ। ਮੀਡੀਆ ਨਾਲ ਗੱਲਬਾਤ ਕਰਦਿਆਂ ਸ੍ਰੀ ਸੱਗੂ ਨੇ ਕਿਹਾ ਕਿ ਉਹ ਕੁਲਵੰਤ ਸਿੰਘ ਸਿੱਧੂ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਦਾ ਤਹਿਦਿਲੋਂ ਧੰਨਵਾਦ ਕਰਦੇ ਹਨ।

Advertisement
Advertisement
Author Image

sanam grng

View all posts

Advertisement