ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

‘ਆਪ’ ਆਗੂ ਸੇਖਵਾਂ ਵੱਲੋਂ ਲੋਕ ਨਿਰਮਾਣ ਮੰਤਰੀ ਨਾਲ ਮੁਲਾਕਾਤ

07:30 AM Jul 20, 2024 IST

ਨਿੱਜੀ ਪੱਤਰ ਪ੍ਰੇਰਕ
ਬਟਾਲਾ, 19 ਜੁਲਾਈ
‘ਆਪ’ ਦੇ ਸੂਬਾਈ ਜਨਰਲ ਸਕੱਤਰ ਤੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨਾਲ ਮੁਲਾਕਾਤ ਕੀਤੀ। ਉਨ੍ਹਾਂ ਲੰਘੇ ਸਾਲ ਤੋਂ ਬੰਦ ਪਏ ਤੁਗਲਵਾਲ-ਚੱਕ ਸ਼ਰੀਫ਼ ਰੋਡ ਪੁਲ ਦੀ ਜਲਦ ਉਸਾਰੀ ਸ਼ੁਰੂ ਕਰਨ ਦੀ ਸਿਫ਼ਾਰਿਸ਼ ਕੀਤੀ।
ਉੁਨ੍ਹਾਂ ਮੰਤਰੀ ਨੂੰ ਦੱਸਿਆ ਕਿ ਪਿਛਲੇ ਸਾਲ ਪਾਣੀ ਦੇ ਤੇਜ਼ ਵਹਾਅ ਕਾਰਨ ਪੁਲ ਜ਼ਮੀਨ ਦੇ ਹੇਠਾਂ ਵੱਲ ਧੱਸ ਗਿਆ ਸੀ ਅਤੇ ਇਸ ਪੁਲ ਤੋਂ ਉਸ ਦਿਨ ਤੋਂ ਆਵਾਜਾਈ ਬੰਦ ਪਈ ਹੋਈ ਹੈ।
ਉਨ੍ਹਾਂ ਦੱਸਿਆ ਕਿ ਇਹ ਪੁਲ ਕਾਹਨੂੰਵਾਨ ਦੇ ਬੇਟ ਇਲਾਕੇ ਦੇ 40 ਪਿੰਡਾਂ ਨੂੰ ਪ੍ਰਭਾਵਿਤ ਕਰ ਰਿਹਾ ਹੈ। ਸ੍ਰੀ ਸੇਖਵਾਂ ਨੇ ਲੋਕ ਨਿਰਮਾਣ ਮੰਤਰੀ ਨੂੰ ਸਿਫ਼ਾਰਿਸ਼ ਕੀਤੀ ਹੈ ਕਿ ਪੁਲ ਨੂੰ ਤਿਆਰ ਕਰਨ ਲਈ ਕਰੀਬ 220.00 ਲੱਖ ਰੁਪਏ ਦਾ ਖਰਚਾ ਆਉਣਾ ਦਾ ਅਨੁਮਾਨ ਹੈ।
ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਵੱਲੋਂ ਤੁਗਲਵਾਲਾ-ਚੱਕ ਸ਼ਰੀਫ਼ ਰੋਡ ਉੱਪਰ ਨੁਕਸਾਨੇ ਗਏ ਪੁਲ ਦੀ ਉਸਾਰੀ ਅਤੇ ਇਸ ਸੜਕ ਦੀ ਰਿਪੇਅਰ ਦਾ ਕੰਮ ਜਲਦ ਸ਼ੁਰੂ ਕਰ ਦਿੱਤਾ ਜਾਵੇਗਾ।

Advertisement

Advertisement
Advertisement