For the best experience, open
https://m.punjabitribuneonline.com
on your mobile browser.
Advertisement

ਲੱਖੂਵਾਲ ’ਚ ‘ਆਪ’ ਆਗੂ ਦਾ ਗੋਲੀਆਂ ਮਾਰ ਕੇ ਕਤਲ, ਚਾਰ ਹੋਰ ਸਾਥੀ ਜ਼ਖ਼ਮੀ

07:04 AM Jun 01, 2024 IST
ਲੱਖੂਵਾਲ ’ਚ ‘ਆਪ’ ਆਗੂ ਦਾ ਗੋਲੀਆਂ ਮਾਰ ਕੇ ਕਤਲ  ਚਾਰ ਹੋਰ ਸਾਥੀ ਜ਼ਖ਼ਮੀ
ਦੀਪਇੰਦਰ ਸਿੰਘ ਦੀਪੂ ਦੀ ਪੁਰਾਣੀ ਤਸਵੀਰ।
Advertisement

ਰਾਜਨ ਮਾਨ
ਰਮਦਾਸ, 31 ਮਈ
ਸਰਹੱਦੀ ਪਿੰਡ ਲੱਖੂਵਾਲ ਵਿੱਚ ਦੋ ਅਣਪਛਾਤੇ ਮੋਟਰਸਾਈਕਲ ਸਵਾਰਾਂ ਨੇ ਆਮ ਆਦਮੀ ਪਾਰਟੀ ਦੇ ਆਗੂ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਜਦਕਿ ਚਾਰ ਹੋਰਾਂ ਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ ਹੈ। ਜ਼ਖਮੀਆਂ ਨੂੰ ਤੁਰੰਤ ਹਸਪਤਾਲ ਦਾਖਲ ਕਰਵਾਇਆ ਗਿਆ। ਲੱਖੂਵਾਲ ਕਾਂਗਰਸ ਦੇ ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਦਾ ਜੱਦੀ ਪਿੰਡ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਲੱਖੂਵਾਲ ਦਾ ਨੌਜਵਾਨ ਦੀਪਇੰਦਰ ਸਿੰਘ ਦੀਪੂ ਆਪਣੇ ਕੁਝ ਸਾਥੀਆਂ ਸਣੇ ਆਪਣੀ ਹਵੇਲੀ ਵਿੱਚ ਬੈਠਾ ਸੀ। ਉਹ ਕੁਝ ਸਮਾਂ ਪਹਿਲਾਂ ਹੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਇਆ ਸੀ। ਇਸ ਦੌਰਾਨ ਦੋ ਨਕਾਬਪੋਸ਼ ਮੋਟਰਸਾਈਕਲ ’ਤੇ ਆਏ ਅਤੇ ਅੰਨ੍ਹੇਵਾਹ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਇਸ ਗੋਲੀਬਾਰੀ ਵਿੱਚ ਦੀਪੂ ਦੀ ਮੌਕੇ ’ਤੇ ਮੌਤ ਹੋ ਗਈ ਜਦਕਿ ਉਸ ਦੇ ਚਾਰ ਸਾਥੀ ਗੰਭੀਰ ਜ਼ਖ਼ਮੀ ਹੋ ਗਏ। ਮੌਕੇ ’ਤੇ ਪਹੁੰਚੇ ਐੱਸਐੱਸਪੀ ਅੰਮ੍ਰਿਤਸਰ (ਦਿਹਾਤੀ) ਸਤਿੰਦਰ ਪਾਲ ਸਿੰਘ ਨੇ ਦੱਸਿਆ ਕਿ ਦੀਪੂ ਹਵੇਲੀ ਵਿੱਚ ਬੈਠਾ ਸੀ ਤੇ ਆਪਣੇ ਸਾਥੀਆਂ ਨਾਲ ਚੋਣਾਂ ਸਬੰਧੀ ਸਲਾਹ-ਮਸ਼ਵਰਾ ਕਰ ਰਿਹਾ ਸੀ। ਇਸੇ ਦੌਰਾਨ ਦੋ ਨਕਾਬਪੋਸ਼ ਵਿਅਕਤੀ ਮੋਟਰਸਾਈਕਲ ’ਤੇ ਆਏ ਅਤੇ ਉਨ੍ਹਾਂ ਅੰਨ੍ਹੇਵਾਹ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਇਸ ਗੋਲੀਬਾਰੀ ’ਚ ਦੀਪਿੰਦਰ ਸਿੰਘ ਦੀਪੂ ਲੱਖੂਵਾਲ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦ ਕਿ ਉਸ ਦੇ ਚਾਰ ਸਾਥੀ ਗੰਭੀਰ ਜ਼ਖਮੀ ਹੋ ਗਏ। ਜ਼ਖ਼ਮੀਆਂ ਦੀ ਪਛਾਣ ਸੁਖਚਰਨਜੀਤ ਸਿੰਘ, ਮੇਜਰ ਸਿੰਘ, ਸਵਰਨ ਸਿੰਘ ਅਤੇ ਸੰਦੀਪ ਸਿੰਘ ਵਜੋਂ ਹੋਈ ਹੈ ਜੋ ਕਿ ਲੱਖੂਵਾਲ ਦੇ ਹੀ ਰਹਿਣ ਵਾਲੇ ਹਨ। ਉਨ੍ਹਾਂ ਦੱਸਿਆ ਕਿ ਅਣਪਛਾਤੇ ਵਿਅਕਤੀਆਂ ਵਿਰੁੱਧ ਕੇਸ ਦਰਜ ਕਰ ਲਿਆ ਗਿਆ ਹੈ ਤੇ ਜਲਦੀ ਹੀ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ। ਉੱਧਰ, ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਇਕ ਪਾਸੇ ਤਾਂ ਦੇਸ਼ ਭਰ ਵਿੱਚ ਚੋਣ ਜ਼ਾਬਤਾ ਲੱਗਾ ਹੋਇਆ ਹੈ ਅਤੇ ਦੂਜੇ ਪਾਸੇ ਸ਼ਰਾਰਤੀ ਅਨਸਰ ਅਜੇ ਵੀ ਅਸਲਾ ਲੈ ਕੇ ਘੁੰਮ ਰਹੇ ਹਨ। ਉਨ੍ਹਾਂ ਪੰਜਾਬ ਸਰਕਾਰ ਕੋਲੋਂ ਇਨਸਾਫ਼ ਦੀ ਮੰਗ ਕੀਤੀ। ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਤੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਇਸ ਘਟਨਾ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਕਿਹਾ ਕਿ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ।

Advertisement

Advertisement
Author Image

joginder kumar

View all posts

Advertisement
Advertisement
×