‘ਆਪ’ ਨੇਤਾ ਸਿਸੋਦੀਆ ਨੇ ਚੋਣ ਪ੍ਰਚਾਰ ਖ਼ਾਤਰ ਅੰਤਰਿਮ ਜ਼ਮਾਨਤ ਲਈ ਪਟੀਸ਼ਨ ਪਾਈ, ਅਦਾਲਤ ਦਾ ਈਡੀ ਤੇ ਸੀਬੀਆਈ ਨੂੰ ਨੋਟਿਸ
12:27 PM Apr 12, 2024 IST
ਨਵੀਂ ਦਿੱਲੀ, 12 ਅਪਰੈਲ
ਆਮ ਆਦਮੀ ਪਾਰਟੀ (ਆਪ) ਨੇਤਾ ਮਨੀਸ਼ ਸਿਸੋਦੀਆ ਨੇ ਅੱਜ ਇਥੇ ਅਦਾਲਤ ਵਿਚ ਪਟੀਸ਼ਨ ਦਾਇਰ ਕਰਕੇ ਚੋਣ ਪ੍ਰਚਾਰ ਲਈ ਅੰਤਰਿਮ ਜ਼ਮਾਨਤ ਦੀ ਬੇਨਤੀ ਕੀਤੀ। ਸਿਸੋਦੀਆ ਨੂੰ ਸੀਬੀਆਈ ਅਤੇ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਕਥਿਤ ਦਿੱਲੀ ਆਬਕਾਰੀ ਨੀਤੀ ਘਪਲੇ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਹੈ। ਇਸ ਦੌਰਾਨ ਅਦਾਲਤ ਨੇ ਅੰਤਰਿਮ ਜ਼ਮਾਨਤ ਦੇਣ ਦੀ ਅਪੀਲ ਕਰਨ ਵਾਲੀ ਸਿਸੋਦੀਆ ਦੀ ਪਟੀਸ਼ਨ ’ਤੇ ਈਡੀ ਤੇ ਸੀਬੀਆਈ ਨੂੰ ਨੋਟਿਸ ਜਾਰੀ ਕਰਕੇ 20 ਅਪਰੈਲ ਤੱਕ ਜੁਆਬ ਦੇਣ ਲਈ ਕਿਹਾ ਹੈ।
Advertisement
Advertisement