For the best experience, open
https://m.punjabitribuneonline.com
on your mobile browser.
Advertisement

‘ਆਪ’ ਆਗੂਆਂ ਤੇ ਵਰਕਰਾਂ ਵੱਲੋਂ ਤਿਹਾੜ ਜੇਲ੍ਹ ਦੇ ਬਾਹਰ ਰੋਸ ਪ੍ਰਦਰਸ਼ਨ

06:43 AM Apr 02, 2024 IST
‘ਆਪ’ ਆਗੂਆਂ ਤੇ ਵਰਕਰਾਂ ਵੱਲੋਂ ਤਿਹਾੜ ਜੇਲ੍ਹ ਦੇ ਬਾਹਰ ਰੋਸ ਪ੍ਰਦਰਸ਼ਨ
ਤਿਹਾੜ ਦੇ ਬਾਹਰ ‘ਆਪ’ ਵਿਧਾਇਕ ਜਰਨੈਲ ਸਿੰਘ ਨੂੰ ਹਿਰਾਸਤ ਵਿੱਚ ਲੈਂਦੀ ਹੋਈ ਪੁਲੀਸ। -ਫੋਟੋ: ਪੀਟੀਆਈ
Advertisement

ਪੱਤਰ ਪ੍ਰੇਰਕ
ਨਵੀਂ ਦਿੱਲੀ, 1 ਅਪਰੈਲ
ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਵੱਲੋਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ 15 ਦਿਨ ਦੀ ਨਿਆਂਇਕ ਹਿਰਾਸਤ ਵਿੱਚ ਭੇਜਣ ਦੇ ਫ਼ੈਸਲੇ ਦਾ ਪਤਾ ਲੱਗਦੇ ਹੀ ਆਮ ਆਦਮੀ ਪਾਰਟੀ ਦੇ ਵਰਕਰ ਤਿਹਾੜ ਜੇਲ੍ਹ ਦੇ ਬਾਹਰ ਇਕੱਠੇ ਹੋ ਗਏ ਅਤੇ ਕੇਂਦਰ ਸਰਕਾਰ, ਭਾਜਪਾ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਵਿਧਾਇਕ ਜਰਨੈਲ ਸਿੰਘ ਨੇ ਕਿਹਾ ਕਿ ਨਰਿੰਦਰ ਮੋਦੀ ਦਾ ਸਭ ਤੋਂ ਵੱਡਾ ਡਰ ਅਰਵਿੰਦ ਕੇਜਰੀਵਾਲ ਹੈ। ਕਾਰਕੁਨਾਂ ਨੇ ਕਿਹਾ ਕਿ ਈਡੀ ਨੂੰ ਅੱਗੇ ਕਰਕੇ ਮੋਦੀ ਸਰਕਾਰ ਆਪਣੀਆਂ ਨਾਕਾਮੀਆਂ ਛੁਪਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਵਿਧਾਇਕ ਨੇ ਕਿਹਾ ਕਿ ਚੋਣ ਜ਼ਾਬਤੇ ਕਾਰਨ ਪ੍ਰਚਾਰ ਕਰਨ ਤੋਂ ਰੋਕਣ ਲਈ ਮੋਦੀ ਸਰਕਾਰ ਵੱਲੋਂ ਅਰਵਿੰਦ ਕੇਜਰੀਵਾਲ ਦੀ ਕਰਵਾਈ ਗਈ ਗ੍ਰਿਫ਼ਤਾਰੀ ਖ਼ਿਲਾਫ਼ ਦਿੱਲੀ ਦੇ ਲੋਕਾਂ ਨੇ ਤਿਹਾੜ ਜੇਲ੍ਹ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਹੈ। ਇਸ ਪ੍ਰਦਰਸ਼ਨ ਨਾਲ ਜਨਕਪੁਰੀ ਇਲਾਕੇ ਵਿੱਚ ਟਰੈਫਿਕ ਜਾਮ ਹੋ ਗਿਆ। ਆਮ ਆਦਮੀ ਪਾਰਟੀ ਦੇ ਵਰਕਰਾਂ ਵੱਲੋਂ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਵਰਕਰਾਂ ਨੇ ਸੜਕ ਉਪਰ ਬੈਠ ਕੇ ਭਾਜਪਾ ਨੂੰ ਕੋਸਿਆ। ਪੁਲੀਸ ਵੱਲੋਂ ਪ੍ਰਦਰਸ਼ਨਕਾਰੀਆਂ ਨੂੰ ਧੂਹ ਕੇ ਹਟਾਇਆ ਗਿਆ। ਇਸ ਦੌਰਾਨ ‘ਆਪ’ ਵਰਕਰਾਂ ਤੇ ਆਗੂਆਂ ਨੂੰ ਹਿਰਾਸਤ ਵਿੱਚ ਵੀ ਲਿਆ ਗਿਆ। ਪ੍ਰਦਰਸ਼ਨਕਾਰੀਆਂ ’ਚ ਸੋਮਨਾਥ ਭਾਰਤੀ, ਰਿਤੂਰਾਜ, ਰਾਖੀ ਬਿਰਲਾ, ਜਗਦੀਪ ਸਿੰਘ ਤੇ ਹੋਰ ਆਗੂ ਸ਼ਾਮਲ ਸਨ।

Advertisement

Advertisement
Author Image

joginder kumar

View all posts

Advertisement
Advertisement
×