ਆਪ’ ਆਗੂ ਦੇ ਭਰਾ ਦੇ ਘਰ ’ਤੇ ਇੱਟਾਂ-ਪੱਥਰਾਂ ਨਾਲ ਹਮਲਾ
05:44 AM Mar 11, 2025 IST
Advertisement
ਜਲੰਧਰ (ਪੱਤਰ ਪ੍ਰੇਰਕ): ਨਿਊ ਮਾਡਲ ਟਾਊਨ ’ਚ ਆਮ ਆਦਮੀ ਪਾਰਟੀ ਦੇ ਆਗੂ ਮੇਅਰ ਸਿੰਘ ਦੇ ਭਰਾ ਅਮਰਜੀਤ ਸਿੰਘ ਦੇ ਘਰ ’ਤੇ ਕੁਝ ਹਮਲਾਵਰਾਂ ਨੇ ਹਮਲਾ ਕਰ ਦਿੱਤਾ। ਮੁਲਜ਼ਮਾਂ ਨੇ ਘਰ ’ਤੇ ਇੱਟਾਂ ਅਤੇ ਪੱਥਰ ਸੁੱਟੇ ਅਤੇ ਦੋ ਗੱਡੀਆਂ ਦੇ ਸ਼ੀਸ਼ੇ ਵੀ ਤੋੜ ਦਿੱਤੇ। ਅਮਰਜੀਤ ਸਿੰਘ ਮਾਡਲ ਹਾਊਸ ਸਥਿਤ ਗੁਰਦੁਆਰਾ ਗੁਰੂ ਸਿੰਘ ਸਭਾ ਦੇ ਮੁਖੀ ਵੀ ਹਨ। ‘ਆਪ’ ਆਗੂ ਮੇਜਰ ਸਿੰਘ ਨੇ ਦੱਸਿਆ ਕਿ ਲੰਘੀ ਰਾਤ ਕੁਝ ਸ਼ਰਾਬੀ ਨੌਜਵਾਨਾਂ ਨੇ ਇੱਟਾਂ-ਪੱਥਰਾਂ ਨਾਲ ਘਰ ’ਤੇ ਹਮਲਾ ਕਰ ਦਿੱਤਾ। ਘਟਨਾ ਦੀ ਸ਼ਿਕਾਇਤ ਮਗਰੋਂ ਥਾਣਾ ਭਾਰਗਵ ਕੈਂਪ ਦੀ ਪੁਲੀਸ ਨੇ ਕੁਝ ਸ਼ੱਕੀ ਵਿਅਕਤੀਆਂ ਨੂੰ ਹਿਰਾਸਤ ’ਚ ਲਿਆ ਹੈ।
Advertisement
Advertisement
Advertisement
Advertisement