ਕੁਰਾਲੀ ਦੇ ‘ਆਪ’ ਆਗੂਆਂ ਵੱਲੋ ਦਿੱਲੀ ਵਿੱਚ ਚੋਣ ਪ੍ਰਚਾਰ
ਮਿਹਰ ਸਿੰਘ
ਕੁਰਾਲੀ,4 ਫਰਵਰੀ
ਦਿੱਲੀ ਵਿਧਾਨ ਸਭਾ ਚੋਣਾਂ ਮੱਦੇਨਜ਼ਰ ਸਥਾਨਕ ‘ਆਪ’ ਆਗੂਆਂ ਤੇ ਵਾਲੰਟੀਅਰਾਂ ਨੇ ਹਲਕਾ ਵਿਧਾਇਕ ਅਨਮੋਲ ਗਗਨ ਮਾਨ ਦੀ ਅਗਵਾਈ ਵਿੱਚ ਵੱਖ ਵੱਖ ਹਲਕਿਆਂ ਵਿੱਚ ਚੋਣ ਪ੍ਰਚਾਰ ਕੀਤਾ ਅਤੇ ਰੋਡ ਸ਼ੋਅ ਵਿੱਚ ਸ਼ਿਰਕਤ ਕੀਤੀ। ‘ਆਪ’ ਆਗੂਆਂ ਨੇ ਦਿੱਲੀ ਵਿੱਚ ਇੱਕ ਵਾਰ ਫਿਰ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਦਾ ਦਾਅਵਾ ਕੀਤਾ। ਹਲਕਾ ਖਰੜ ਦੀ ਵਿਧਾਇਕ ਅਨਮੋਲ ਗਗਨ ਮਾਨ ਦੀ ਅਗਵਾਈ ਹੇਠ ਸਥਾਨਕ ਮਾਰਕਿਟ ਕਮੇਟੀ ਦੇ ਚੇਅਰਮੈਨ ਰਾਣਾ ਹਰੀਸ਼ ਕੁਮਾਰ,ਕੌਂ ਸਸਲਰ ਬਹਾਦਰ ਸਿੰਘ ਓਕੇ, ਅਮਿੱਤ ਖੁੱਲਰ, ਮਨਜੋਧ ਸਿੰਘ ਪੱਡਾ ਅਤੇ ਹੋਰਨਾਂ ਨੇ ਦਿੱਲੀ ਦੇ ਪੰਜਾਬੀਆਂ ਬਹੁਤਾਤ ਵਾਲੇ ਹਲਕਿਆਂ ਵਿੱਚ ਚੋਣ ਪ੍ਰਚਾਰ ਕੀਤਾ।
ਇਸ ਚੋਣ ਪ੍ਰਚਾਰ ਦੇ ਅੰਤਿਮ ਦਿਨ ਸਥਾਨਕ ਆਗੂਆਂ ਨੇ ਵਿਧਾਨ ਸਭਾ ਹਲਕਾ ਤਿਲਕ ਨਗਰ ਤੋਂ ਪਾਰਟੀ ਦੇ ਉਮੀਦਵਾਰ ਜਰਨੈਲ ਸਿੰਘ ਅਤੇ ਵਿਧਾਨ ਸਭਾ ਹਲਕਾ ਗਾਂਧੀ ਨਗਰ ਤੋਂ ਪਾਰਟੀ ਉਮੀਦਵਾਰ ਨਵੀਨ ਚੌਧਰੀ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਦਿਆਂ ਰੋਡ ਸ਼ੋਅ ਵਿੱਚ ਸ਼ਮੂਲੀਅਤ ਕੀਤੀ। ਇਸ ਦੌਰਾਨ ਹਰੀਸ਼ ਰਾਣਾ,ਬਹਾਦਰ ਸਿੰਘ ਓਕੇ ਤੇ ਹੋਰਨਾਂ ਨੇ ਹਲਕਾ ਨਿਵਾਸੀਆਂ ਨੂੰ ‘ਆਪ’ ਦੀ ਪੰਜਾਬ ਸਰਕਾਰ ਵੱਲੋਂ ਪੰਜਾਬ ਵਿੱਚ ਕੀਤੇ ਜਾ ਰਹੇ ਵਿਕਾਸ ਤੇ ਲੋਕ ਭਲਾਈ ਦੇ ਕੰਮਾਂ ਬਾਰੇ ਜਾਣੂ ਕਰਵਾਇਆ। ਆਗੂਆਂ ਨੇ ਦਿੱਲੀ ਦੇ ਵਿਕਾਸ ਵਿੱਚ ਤੇਜ਼ੀ ਲਿਆਉਣ ਲਈ ਮੁੜ ਤੋਂ ‘ਆਪ’ ਦੀ ਸਰਕਾਰ ਲਿਆਉਣ ਦੀ ਅਪੀਲ ਵੀ ਕੀਤੀ। ਇਸੇ ਦੌਰਾਨ ਹਲਕਾ ਵਿਧਾਇਕ ਅਨਮੋਲ ਗਗਨ ਮਾਨ ਨੇ ਕਿਹਾ ਕਿ ਦਿੱਲੀ ਦੇ ਲੋਕ ਮੁੜ ਤੋਂ ਦਿੱਲੀ ਦੀ ਵਾਗਡੋਰ ਅਰਵਿੰਦਰ ਕੇਜਰੀਵਾਲ ਅਤੇ ਆਮ ਆਦਮੀ ਪਾਰਟੀ ਦੇ ਹੱਕ ਫੜਾਉਣ ਲਈ ਉਤਾਵਲੇ ਹਨ। ਇਸ ਮੌਕੇ ਅਮਨ ਕਲਿਆਣ,ਮਨਜੀਤ ਮੰਗਲਪੁਰ,ਨਵੀਨ ਕੁਮਾਰ, ਸੁਨੀਲ ਕੁਮਾਰ (ਸਾਰੇ ਬਲਾਕ ਪ੍ਰਧਾਨ) ਅਤੇ ਅਜੀਤ ਸਿੰਘ ਆਦਿ ਵੀ ਹਾਜ਼ਰ ਸਨ।