For the best experience, open
https://m.punjabitribuneonline.com
on your mobile browser.
Advertisement

‘ਆਪ’ ਆਗੂਆਂ ਵੱਲੋਂ ਸੁਨੀਤਾ ਕੇਜਰੀਵਾਲ ਨਾਲ ਮੁਲਾਕਾਤ

08:11 AM Apr 18, 2024 IST
‘ਆਪ’ ਆਗੂਆਂ ਵੱਲੋਂ ਸੁਨੀਤਾ ਕੇਜਰੀਵਾਲ ਨਾਲ ਮੁਲਾਕਾਤ
ਸੁਨੀਤਾ ਕੇਜਰੀਵਾਲ ਨਾਲ ਮੁਲਾਕਾਤ ਦੌਰਾਨ ‘ਆਪ’ ਆਗੂ।
Advertisement

ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 17 ਅਪਰੈਲ
ਆਮ ਆਦਮੀ ਪਾਰਟੀ ਦੇ ਲੁਧਿਆਣਾ ਲੋਕ ਸਭਾ ਹਲਕਾ ਦੇ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਦੀ ਅਗਵਾਈ ਵਿੱਚ ਅੱਜ ‘ਆਪ’ ਆਗੂਆਂ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਆਗੂਆਂ ਨੇ ਲੁਧਿਆਣਾ ਦੀ ਚੋਣ ਰਣਨੀਤੀ ਬਾਰੇ ਚਰਚਾ ਕੀਤਾ। ਇਸ ਮੁਲਾਕਾਤ ਦੌਰਾਨ ਆਗੂਆਂ ਨੇ ਸੁਨੀਤਾ ਕੇਜਰੀਵਾਲ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਹਰ ਮੁਸ਼ਕਲ ਸਮੇਂ ਆਮ ਆਦਮੀ ਪਾਰਟੀ ਅਤੇ ਅਰਵਿੰਦ ਕੇਜਰੀਵਾਲ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਰਹਿਣਗੇ। ਚੋਣਾਂ ਵਿੱਚ ਵੱਡੀ ਜਿੱਤ ਪ੍ਰਾਪਤ ਕਰਕੇ ਤਾਨਾਸ਼ਾਹੀ ਦਾ ਜਵਾਬ ਦੇਣਗੇ। ਆਗੂਆਂ ਨੇ ਵਿਸ਼ਵਾਸ ਦਿਵਾਇਆ ਕਿ ਉਹ ਚੋਣਾਂ ਦੌਰਾਨ ਭਾਜਪਾ ਸਰਕਾਰ ਵੱਲੋਂ ਕੀਤੀਆਂ ਜਾ ਰਹੀਆਂ ਵਧੀਕੀਆਂ ਨੂੰ ਆਮ ਲੋਕਾਂ ਤੱਕ ਲਿਜਾਣਗੇ ਅਤੇ ਉਨ੍ਹਾਂ ਨੂੰ ਇਸ ਤਾਨਾਸ਼ਾਹੀ ਦਾ ਜਵਾਬ ਵੋਟ ਨਾਲ ਦੇਣ ਲਈ ਪ੍ਰੇਰਿਤ ਕਰਨਗੇ।
ਸੁਨੀਤਾ ਕੇਜਰੀਵਾਲ ਨੇ ਮੀਟਿੰਗ ਦੌਰਾਨ ਸੂਬਾ ਸਕੱਤਰ ਅਮਨਦੀਪ ਸਿੰਘ ਮੋਹੀ, ਜ਼ਿਲ੍ਹਾ ਪ੍ਰਧਾਨ ਸ਼ਰਨਪਾਲ ਸਿੰਘ ਮੱਕੜ ਅਤੇ ਅਸ਼ੋਕ ਪਰਾਸ਼ਰ ਪੱਪੀ ਨੂੰ ਕਿਹਾ ਕਿ ਅਰਵਿੰਦ ਕੇਜਰੀਵਾਲ ਨੇ ਸੁਨੇਹਾ ਭੇਜਿਆ ਹੈ ਕਿ ਵਾਲੰਟੀਅਰ ਸਾਥੀਆਂ ਨੂੰ ਚੋਣ ਪ੍ਰਚਾਰ ਕੀਤਾ ਜਾਵੇ। ਜੇਕਰ ਵਾਲੰਟੀਅਰਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਸਮੱਸਿਆ ਹੁੰਦੀ ਹੈ ਤਾਂ ਉਸ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇ। ਮੀਟਿੰਗ ਵਿੱਚ ਵਿਧਾਇਕ ਮਦਨ ਲਾਲ ਬੱਗਾ, ਗੁਰਪ੍ਰੀਤ ਗੋਗੀ, ਦਲਜੀਤ ਭੋਲਾ ਗਰੇਵਾਲ, ਕੁਲਵੰਤ ਸਿੱਧੂ, ਰਜਿੰਦਰਪਾਲ ਕੌਰ ਛੀਨਾ, ਸਰਵਜੀਤ ਕੌਰ ਮਾਣੂਕੇ, ਜੀਵਨ ਸਿੰਘ ਸੰਗੋਵਾਲ, ਲੋਕ ਸਭਾ ਇੰਚਾਰਜ ਬਾਂਸਲ, ਜ਼ਿਲ੍ਹਾ ਪ੍ਰਧਾਨ ਸ਼ਰਨਪਾਲ ਸਿੰਘ ਮੱਕੜ, ਦਿਹਾਤੀ ਪ੍ਰਧਾਨ ਹਰਭੂਪਿੰਦਰ ਸਿੰਘ ਧਰੋੜ, ਅਬਦੁੱਲ ਕਾਦਿਰ ਤੇ ਜ਼ਿਲ੍ਹਾ ਸਕੱਤਰ ਪਰਮਵੀਰ ਪ੍ਰਿੰਸ ਮੌਜੂਦ ਸਨ।

Advertisement

Advertisement
Author Image

sukhwinder singh

View all posts

Advertisement
Advertisement
×