ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

‘ਆਪ’ ਆਗੂਆਂ ਵੱਲੋਂ ਉਪ ਰਾਜਪਾਲ ਨਾਲ ਮੁਲਾਕਾਤ

08:49 AM Jun 24, 2024 IST
ਦਿੱਲੀ ਦੇ ਉਪ ਰਾਜਪਾਲ ਨੂੰ ਮਿਲਣ ਮਗਰੋਂ ਜਾਣਕਾਰੀ ਦਿੰਦੇ ਹੋਏ ‘ਆਪ’ ਆਗੂ।

ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ, 23 ਜੂਨ
ਯਮੁਨਾ ਨਦੀ ਦੇ ਪਾਣੀ ਦੇ ਹੱਕ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਦਿੱਲੀ ਸਰਕਾਰ ਅਤੇ ਭਾਜਪਾ ਦੀ ਹਰਿਆਣਾ ਸਰਕਾਰ ਵਿਚਕਾਰ ਛਿੜੀ ਸ਼ਬਦੀ ਜੰਗ ਵਧਦੀ ਜਾ ਰਹੀ ਹੈ। ਇਸ ਮਾਮਲੇ ਸਬੰਧੀ ‘ਆਪ’ ਆਗੂਆਂ ਦੇ ਇੱਕ ਵਫ਼ਦ ਨੇ ਅੱਜ ਦਿੱਲੀ ਦੇ ਉਪ ਰਾਜਪਾਲ ਵੀਕੇ ਸਕਸੈਨਾ ਨਾਲ ਮੁਲਾਕਾਤ ਕੀਤੀ। ਵਫ਼ਦ ਵਿੱਚ ਪਾਰਟੀ ਆਗੂ ਸੰਜੈ ਸਿੰਘ, ਸੌਰਭ ਭਾਰਦਵਾਜ ਅਤੇ ਦਲੀਪ ਪਾਂਡੇ ਸ਼ਾਮਲ ਸਨ। ਉਨ੍ਹਾਂ ਕੌਮੀ ਰਾਜਧਾਨੀ ਵਿੱਚ ਮੌਜੂਦਾ ਜਲ ਸੰਕਟ ਬਾਰੇ ਐੱਲਜੀ ਨਾਲ ਚਰਚਾ ਕੀਤੀ। ਦਿੱਲੀ ਦੇ ਉਪ ਰਾਜਪਾਲ ਨਾਲ ਹੋਈ ਗੱਲਬਾਤ ਦੇ ਵੇਰਵਿਆਂ ਬਾਰੇ ਦਿੱਲੀ ਦੇ ਮੰਤਰੀ ਅਤੇ ‘ਆਪ’ ਆਗੂ ਸੌਰਭ ਭਾਰਦਵਾਜ ਨੇ ਕਿਹਾ, ‘‘ਅਸੀਂ ਉਪ ਰਾਜਪਾਲ ਨੂੰ ਹਰਿਆਣਾ ਨਾਲ ਗੱਲ ਕਰਨ ਦੀ ਬੇਨਤੀ ਕੀਤੀ ਹੈ। ਹਰਿਆਣਾ ਅਜੇ ਵੀ ਦਿੱਲੀ ਨੂੰ ਲਗਭਗ 113 ਐੱਮਜੀਡੀ ਘੱਟ ਪਾਣੀ ਦੇ ਰਿਹਾ ਹੈ, ਜਿਸ ਕਾਰਨ ਲੱਖਾਂ ਲੋਕ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਹਨ। ਉਪ ਰਾਜਪਾਲ ਨੇ ਸਾਨੂੰ ਭਰੋਸਾ ਦਿੱਤਾ ਹੈ ਕਿ ਉਹ ਹਰਿਆਣਾ ਸਰਕਾਰ ਨਾਲ ਗੱਲ ਕਰਨਗੇ ਅਤੇ ਇਹ ਯਕੀਨੀ ਬਣਾਉਣ ਦੀ ਕੋਸ਼ਿਸ਼ ਕਰਨਗੇ ਕਿ ਦਿੱਲੀ ਦੇ ਲੋਕਾਂ ਨੂੰ ਉਨ੍ਹਾਂ ਦੇ ਹੱਕ ਦਾ ਪਾਣੀ ਮਿਲ ਸਕੇ।’’
ਦਿੱਲੀ ਦੇ ਕਈ ਹਿੱਸੇ ਪਾਣੀ ਦੇ ਗੰਭੀਰ ਸੰਕਟ ਵਿੱਚ ਹਨ, ਜਿਸ ਬਾਰੇ ‘ਆਪ’ ਦਾ ਕਹਿਣਾ ਹੈ ਕਿ ਜ਼ਿਆਦਾਤਰ ਗੁਆਂਢੀ ਰਾਜਾਂ ਵੱਲੋਂ ਅਤਿ ਦੀ ਗਰਮੀ ਕਾਰਨ ਰਾਸ਼ਟਰੀ ਰਾਜਧਾਨੀ ਨੂੰ ਪਾਣੀ ਦੀ ਸਪਲਾਈ ਘਟਾ ਦਿੱਤੀ ਗਈ ਹੈ। ਦਿੱਲੀ ਨੂੰ ਨਦੀਆਂ ਅਤੇ ਨਹਿਰਾਂ ਤੋਂ ਲਗਭਗ 1,005 ਐੱਮਜੀਡੀ ਪ੍ਰਾਪਤ ਹੁੰਦਾ ਹੈ, ਜਿਸ ਵਿੱਚ ਹਰਿਆਣਾ ਦਾ ਯੋਗਦਾਨ 613 ਐੱਮਜੀਡੀ ਹੈ।
‘ਆਪ’ ਸਰਕਾਰ ਨੇ ਦੋਸ਼ ਲਗਾਇਆ ਹੈ ਕਿ ਹਰਿਆਣਾ ਸਰਕਾਰ ਨੇ ਕਈ ਹਫ਼ਤਿਆਂ ਲਈ ਅਤਿ ਦੀ ਗਰਮੀ ਕਾਰਨ ਪਾਣੀ ਦੀ ਸਪਲਾਈ ਨੂੰ 513 ਐੱਮਜੀਡੀ ਤੱਕ ਘਟਾ ਦਿੱਤਾ ਹੈ, ਜਿਸ ਨਾਲ 28 ਲੱਖ ਤੋਂ ਵੱਧ ਲੋਕ ਪ੍ਰਭਾਵਿਤ ਹੋਏ ਹਨ।

Advertisement

Advertisement