ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

‘ਆਪ’ ਆਗੂਆਂ ਵੱਲੋਂ ਸੂਬਾਈ ਯਾਤਰਾ ਦੀਆਂ ਤਿਆਰੀਆਂ ਦਾ ਜਾਇਜ਼ਾ

07:36 AM Nov 26, 2024 IST

ਖੇਤਰੀ ਪ੍ਰਤੀਨਿਧ
ਪਟਿਆਲਾ, 25 ਨਵੰਬਰ
ਜ਼ਿਮਣੀ ਚੋਣਾਂ ਵਿੱਚ ‘ਆਪ’ ਨੂੰ ਮਿਲੇ ਜਿੱਤ ਦੇ ਫਤਵੇ ਸਬੰਧੀ ਲੋਕਾਂ ਦਾ ਧੰਨਵਾਦ ਕਰਨ ਸਮੇਤ ‘ਆਪ’ ਦੇ ਨਵ-ਨਿਯੁਕਤ ਪ੍ਰਧਾਨ ਅਮਨ ਅਰੋੜਾ ਅਤੇ ਐਕਟਿੰਗ ਪ੍ਰਧਾਨ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੀ ਪੰਜਾਬ ਵਾਸੀਆਂ ਨਾਲ ਨਵੇਂ ਸਿਰੇ ਤੋਂ ਜਾਣ-ਪਛਾਣ ਲਈ ‘ਆਪ’ ਵੱਲੋਂ ਸੂਬਾਈ ਯਾਤਰਾ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ।
26 ਨਵੰਬਰ ਨੂੰ ਇਹ ਸ਼ੁਕਰਾਨਾ ਯਾਤਰਾ ਅਰੋੜਾ ਤੇ ਕਲਸੀ ਦੀ ਅਗਵਾਈ ਹੇਠਾਂ ਪਟਿਆਲਾ ਸਥਿਤ ਪ੍ਰਾਚੀਨ ਕਾਲੀ ਦੇਵੀ ਮੰਦਿਰ ਤੋਂ ਸ਼ੁਰੂ ਕੀਤੀ ਜਾਵੇਗੀ ਜੋ ਵੱਡੇ ਕਾਫਲੇ ਨਾਲ ਵੱਖ ਵੱਖ ਸ਼ਹਿਰਾਂ ਵਿੱਚੋਂ ਹੁੰਦੇ ਹੋਈ ਸ੍ਰੀ ਹਰਮਿੰਦਰ ਸਾਹਿਬ ਅੰਮ੍ਰਿਤਸਰ ਵਿਖੇ ਨਤਸਮਤਕ ਹੋਣ ਮਗਰੋਂ ਸਮਾਪਤ ਹੋਵੇਗੀ। ਇਸ ਸਬੰਧੀ ਪਟਿਆਲਾ ਜ਼ਿਲ੍ਹੇ ਦੇ ਆਗੂਆਂ ਨੇ ਇੱਥੇ ਸਰਕਟ ਹਾਊਸ ਵਿੱਚ ਮੀਟਿੰਗ ਕਰਕੇ ਤਿਆਰੀਆਂ ਦਾ ਜਾਇਜ਼ਾ ਲਿਆ। ਮੀਟਿੰਗ ਵਿੱਚ ਪਾਰਟੀ ਦੇ ਸੂਬਾਈ ਸਕੱਤਰ ਰਣਜੋਧ ਹਡਾਣਾ, ਵਿਧਾਇਕ ਚੇਤਨ ਜੌੜਾਮਾਜਰਾ, ਅਜੀਤਪਾਲ ਕੋਹਲੀ, ਦੇਵ ਮਾਨ, ਚੇਅਰਮੈਨ ਇੰਦਰਜੀਤ ਸੰਧੂ ਤੇ ਮੇਘ ਚੰਦ ਸ਼ੇਰਮਾਜਰਾ, ਸ਼ਹਿਰੀ ਪ੍ਰਧਾਨ ਤੇਜਿੰਦਰ ਮਹਿਤਾ, ਹਰਨੇਕ ਢੋਟ ਤੇ ਵਪਾਰ ਮੰਡਲ ਦੇ ਪ੍ਰਧਾਨ ਸੰਜੀਵ ਗੁਪਤਾ ਹਾਜ਼ਰ ਹੋਏ।

Advertisement

Advertisement