ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

‘ਆਪ’ ਆਗੂਆਂ ਨੇ ਮੁੱਖ ਮੰਤਰੀ ਖ਼ਿਲਾਫ਼ ਟਿੱਪਣੀ ਲਈ ਸੁਨੀਲ ਜਾਖੜ ਨੂੰ ਘੇਰਿਆ

10:55 AM May 24, 2024 IST

ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 23 ਮਈ
ਆਮ ਆਦਮੀ ਪਾਰਟੀ ਟਰੇਡ ਵਿੰਗ ਦੇ ਆਗੂਆਂ ਨੇ ਭਾਜਪਾ ਪ੍ਰਧਾਨ ਸੁਨੀਲ ਜਾਖੜ ਦੇ ਉਸ ਬਿਆਨ ਦੀ ਨਿੰਦਾ ਕੀਤੀ ਹੈ ਜਿਸ ਵਿੱਚ ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਬਾਰੇ ਇਤਰਾਜ਼ਯੋਗ ਟਿੱਪਣੀਆਂ ਕੀਤੀਆਂ ਹਨ। ਅੱਜ ਇੱਥੇ ਟਰੇਡ ਵਿੰਗ ਦੇ ਜੁਆਇੰਟ ਸਕੱਤਰ ਰਵਿੰਦਰਪਾਲ ਸਿੰਘ ਪਾਲੀ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਦੌਰਾਨ ਆਗੂਆਂ ਨੇ ਕਿਹਾ ਕਿ ਭਾਜਪਾ ਸੂਬਾ ਪ੍ਰਧਾਨ ਸੁਨੀਲ ਜਾਖੜ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਾਰੇ ਬੋਲਣ ਤੋਂ ਪਹਿਲਾਂ ਆਪਣੀ ਪੀੜ੍ਹੀ ਹੇਠ ਸੋਟਾ ਫੇਰ ਲੈਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਮਾਨ ਸੂਝਵਾਨ ਮੁੱਖ ਮੰਤਰੀ ਹਨ ਜਿਨ੍ਹਾਂ ਨੇ ਆਪਣੇ ਦੋ ਸਾਲ ਦੇ ਕਾਰਜਕਾਲ ਦੌਰਾਨ ਸੂਬੇ ਨੂੰ ਵਿਕਾਸ ਦੀਆਂ ਲੀਹਾਂ ’ਤੇ ਲਿਆ ਖੜ੍ਹਾ ਕੀਤਾ ਹੈ। ਸ੍ਰੀ ਪਾਲੀ ਨੇ ਕਿਹਾ ਕਿ ਸ੍ਰੀ ਜਾਖੜ ਆਪਣੇ ਆਪ ਨੂੰ ਤਜਰਬੇਕਾਰ ਅਤੇ ਵੱਡੇ ਸਿਆਸੀ ਆਗੂ ਮੰਨਦੇ ਹਨ। ਜੇਕਰ ਉਹ ਤਜਰਬੇਕਾਰ ਅਤੇ ਕਾਬਲ ਹੁੰਦੇ ਤਾਂ ਕਾਂਗਰਸ ਪਾਰਟੀ ਨੇ ਉਨ੍ਹਾਂ ਨੂੰ ਮੁੱਖ ਮੰਤਰੀ ਬਣਾ ਦੇਣਾ ਸੀ।
ਉਨ੍ਹਾਂ ਭਾਜਪਾ ’ਤੇ ਵਰ੍ਹਦਿਆਂ ਕਿਹਾ ਕਿ ਲੋਕ ਸਭਾ ਚੋਣਾਂ ਵਿੱਚ ਦੇਸ਼ ਦਾ ਵੋਟਰ ਭਾਜਪਾ ਨੂੰ ਮੂੰਹ ਨਹੀਂ ਲਗਾ ਰਿਹਾ। ਉਨਾਂ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ’ਤੇ ਭਰੋਸਾ ਕਰਨ ਤਾਂ ਜੋ ਦੇਸ਼ ਨੂੰ ਤਰੱਕੀ ਦੀਆਂ ਲੀਹਾਂ ’ਤੇ ਲਿਆਂਦਾ ਜਾ ਸਕੇ। ਇਸ ਮੌਕੇ ਮਾਸਟਰ ਹਰੀ ਸਿੰਘ, ਗੁਰਜੀਤ ਸਿੰਘ ਅਤੇ ਸੰਜੀਵ ਕੁਮਾਰ ਵੀ ਹਾਜ਼ਰ ਸਨ।

Advertisement

Advertisement