For the best experience, open
https://m.punjabitribuneonline.com
on your mobile browser.
Advertisement

ਰਾਜਨਾਥ ਨੂੰ ਕਾਲੇ ਝੰਡੇ ਦਿਖਾਉਣ ਜਾਂਦੇ ‘ਆਪ’ ਆਗੂ ਹਿਰਾਸਤ ’ਚ ਲਏ

09:45 PM Jun 29, 2023 IST
ਰਾਜਨਾਥ ਨੂੰ ਕਾਲੇ ਝੰਡੇ ਦਿਖਾਉਣ ਜਾਂਦੇ ‘ਆਪ’ ਆਗੂ ਹਿਰਾਸਤ ’ਚ ਲਏ
Advertisement

ਆਤਿਸ਼ ਗੁਪਤਾ

Advertisement

ਚੰਡੀਗੜ੍ਹ, 24 ਜੂਨ

ਭਾਰਤੀ ਜਨਤਾ ਪਾਰਟੀ ਵੱਲੋਂ ਮੋਦੀ ਸਰਕਾਰ ਦੇ ਨੌਂ ਸਾਲ ਪੂਰੇ ਹੋਣ ‘ਤੇ ਕੇਂਦਰ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਆਰੰਭੀ ਜਨ ਸੰਪਰਕ ਮੁਹਿੰਮ ਤਹਿਤ ਅੱਜ ਇੱਥੇ ਸੈਕਟਰ-34 ਸਥਿਤ ਮੈਦਾਨ ਵਿੱਚ ਇਕ ਰੈਲੀ ਕੀਤੀ ਗਈ, ਜਿਸ ਨੂੰ ਸੰਬੋਧਨ ਕਰਨ ਲਈ ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਪਹੁੰਚੇ। ਉੱਧਰ ਆਮ ਆਦਮੀ ਪਾਰਟੀ ਚੰਡੀਗੜ੍ਹ ਦੇ ਆਗੂਆਂ ਤੇ ਵਾਲੰਟੀਅਰਾਂ ਨੇ ਕੇਂਦਰੀ ਗ੍ਰਹਿ ਮੰਤਰੀ ਦੀ ਚੰਡੀਗੜ੍ਹ ਫੇਰੀ ਦਾ ਵਿਰੋਧ ਕੀਤਾ। ਇਸ ਦੌਰਾਨ ਸੈਕਟਰ-34/35 ਦੇ ਲਾਈਟ ਪੁਆਇੰਟ ‘ਤੇ ‘ਆਪ’ ਆਗੂ ਪ੍ਰਦੀਪ ਛਾਬੜਾ ਤੇ ਸਾਰੇ ਕੌਂਸਲਰ ਕੇਂਦਰੀ ਰੱਖਿਆ ਮੰਤਰੀ ਨੂੰ ਕਾਲੇ ਝੰਡੇ ਦਿਖਾਉਣ ਲਈ ਇਕੱਠੇ ਹੋਏ।

ਇਸ ਮੌਕੇ ‘ਆਪ’ ਵਰਕਰ ਕਾਲੇ ਝੰਡੇ ਹੱਥ ‘ਚ ਲੈ ਕੇ ਅੱਗੇ ਵਧਣ ਲੱਗੇ ਤਾਂ ਚੰਡੀਗੜ੍ਹ ਪੁਲੀਸ ਨੇ ਉਨ੍ਹਾਂ ਨੂੰ ਰੋਕ ਲਿਆ। ਇਸ ਦੌਰਾਨ ਚੰਡੀਗੜ੍ਹ ਪੁਲੀਸ ਅਤੇ ‘ਆਪ’ ਆਗੂਆਂ ਵਿਚਾਲੇ ਕਾਫੀ ਖਿੱਚ-ਧੂਹ ਵੀ ਹੋਈ। ਉਸ ਤੋਂ ਬਾਅਦ ਚੰਡੀਗੜ੍ਹ ਪੁਲੀਸ ਨੇ ‘ਆਪ’ ਆਗੂਆਂ ਤੇ ਸਾਰੇ ਕੌਂਸਲਰਾਂ ਨੂੰ ਹਿਰਾਸਤ ਵਿੱਚ ਲੈ ਕੇ ਥਾਣਾ ਸੈਕਟਰ-39 ਵਿੱਚ ਪਹੁੰਚਾ ਦਿੱਤਾ, ਜਿਨ੍ਹਾਂ ਨੂੰ ਰੱਖਿਆ ਮੰਤਰੀ ਰਾਜਨਾਥ ਸਿੰਘ ਦੇ ਜਾਣ ਮਗਰੋਂ ਛੱਡ ਦਿੱਤਾ ਗਿਆ। ਪੁਲੀਸ ਵੱਲੋਂ ਹਿਰਾਸਤ ‘ਚ ਲਏ ਗਏ ‘ਆਪ’ ਆਗੂਆਂ ਵਿੱਚ ਪੰਜਾਬ ਲਾਰਜ ਇੰਡਸਟਰੀ ਬੋਰਡ ਦੇ ਚੇਅਰਮੈਨ ਪ੍ਰਦੀਪ ਛਾਬੜਾ, ‘ਆਪ’ ਚੰਡੀਗੜ੍ਹ ਦੇ ਕੌਂਸਲਰ ਦਮਨਪ੍ਰੀਤ ਬਾਦਲ, ਪ੍ਰੇਮ ਲਤਾ, ਪੂਨਮ, ਕੁਲਦੀਪ ਟੀਟਾ, ਜਸਬੀਰ ਲਾਡੀ, ਯੋਗੇਸ਼ ਢੀਂਗਰਾ ਆਦਿ ਸ਼ਾਮਲ ਹਨ। ਇਸ ਤੋਂ ਇਲਾਵਾ ‘ਆਪ’ ਆਗੂ ਦੇਸਰਾਜ ਸਨਾਵਰ, ਕੁਲਦੀਪ ਕੁੱਕੀ, ਸੁਖਰਾਜ ਕੌਰ ਸੰਧੂ, ਰਾਕੇਸ਼ ਸੈਣੀ, ਸੰਦੀਪ ਕੁਮਾਰ, ਜੇ.ਜੇ. ਸਿੰਘ, ਸੁਸ਼ੀਲ ਗੱਬਰ, ਸੁਭਾਸ਼ ਬੇਦੀ ਤੇ ਰਾਜੂ ਯਾਦਵ ਸਣੇ ਹੋਰਨਾਂ ਨੂੰ ਵੀ ਪੁਲੀਸ ਨੇ ਹਿਰਾਸਤ ਵਿੱਚ ਲੈ ਲਿਆ। ਇਸ ਦੌਰਾਨ ਸੰਬੋਧਨ ਕਰਦਿਆਂ ‘ਆਪ’ ਆਗੂ ਪ੍ਰਦੀਪ ਛਾਬੜਾ ਨੇ ਕਿਹਾ ਕਿ ਭਾਜਪਾ ਦੇ ਨੌਂ ਸਾਲਾਂ ਦੇ ਕਾਰਜਕਾਲ ਦੌਰਾਨ ਦੇਸ਼ ਦੇ ਹਾਲਾਤ ਮਾੜੇ ਹੋਏ ਹਨ। ਚੰਡੀਗੜ੍ਹ ਵਿੱਚ ਭ੍ਰਿਸ਼ਟਾਚਾਰ ਵਧਦਾ ਜਾ ਰਿਹਾ ਹੈ। ਇਹੀ ਨਹੀਂ ਪਾਰਕਿੰਗ ਘੁਟਾਲੇ ਸਣੇ ਭ੍ਰਿਸ਼ਟਾਚਾਰ ਦੇ ਕਈ ਹੋਰ ਮਾਮਲੇ ਜੱਗ ਜ਼ਾਹਿਰ ਹੋਣ ਤੋਂ ਬਾਅਦ ਵੀ ਕਿਸੇ ਵਿਰੁੱਧ ਕੋਈ ਕਾਰਵਾਈ ਨਹੀਂ ਹੋਈ ਹੈ। ਸ੍ਰੀ ਛਾਬੜਾ ਨੇ ਕਿਹਾ ਕਿ ਭਾਜਪਾ ਦੀਆਂ ਲੋਕ ਵਿਰੋਧੀ ਨੀਤੀਆਂ ਵਿਰੁੱਧ ‘ਆਪ’ ਆਵਾਜ਼ ਚੁੱਕਦੀ ਰਹੇਗੀ।

ਪੁਲੀਸ ਨੇ ਚੰਡੀਗੜ੍ਹ ਕਾਂਗਰਸ ਦਾ ਦਫ਼ਤਰ ਵੀ ਘੇਰਿਆ

ਚੰਡੀਗੜ੍ਹ (ਟਨਸ): ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਦੀ ਚੰਡੀਗੜ੍ਹ ਫੇਰੀ ਦੇ ਮੱਦੇਨਜ਼ਰ ਚੰਡੀਗੜ੍ਹ ਪੁਲੀਸ ਨੇ ਅੱਜ ਸ਼ਹਿਰ ਵਿੱਚ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਹੋਏ ਸਨ। ਇਸ ਦੌਰਾਨ ਕੇਂਦਰੀ ਮੰਤਰੀ ਨੂੰ ਕਾਲੇ ਝੰਡੇ ਦਿਖਾਉਣ ਦੀ ਕੋਸ਼ਿਸ਼ ਕਰਨ ਵਾਲੇ ‘ਆਪ’ ਆਗੂਆਂ ਨੂੰ ਹਿਰਾਸਤ ਵਿੱਚ ਲੈਣ ਤੋਂ ਇਲਾਵਾ ਪੁਲੀਸ ਨੇ ਚੰਡੀਗੜ੍ਹ ਕਾਂਗਰਸ ਦੇ ਦਫ਼ਤਰ ਨੂੰ ਵੀ ਘੇਰ ਲਿਆ। ਇਸ ਬਾਰੇ ਚੰਡੀਗੜ੍ਹ ਕਾਂਗਰਸ ਦੇ ਪ੍ਰਧਾਨ ਐੱਚ.ਐੱਸ. ਲੱਕੀ ਨੇ ਪੁਲੀਸ ਦੀ ਇਸ ਕਾਰਵਾਈ ਦੀ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੇ ਵਰਕਰ ਕਾਂਗਰਸ ਭਵਨ ਦੇ ਅੰਦਰ ਮੀਟਿੰਗ ਕਰ ਰਹੇ ਸਨ ਤਾਂ ਇਸੇ ਦੌਰਾਨ ਪੁਲੀਸ ਨੇ ਪਾਰਟੀ ਦਫ਼ਤਰ ਨੂੰ ਬਾਹਰ ਤੋਂ ਘੇਰ ਲਿਆ ਜੋ ਕਿ ਗਲਤ ਹੈ।

Advertisement
Tags :
Advertisement
Advertisement
×