For the best experience, open
https://m.punjabitribuneonline.com
on your mobile browser.
Advertisement

‘ਆਪ’ ਪਿਛਲੀਆਂ ਗ਼ਲਤੀਆਂ ਤੋਂ ਸਬਕ ਸਿੱਖੇ: ਚੰਨੀ

06:51 AM Apr 16, 2024 IST
‘ਆਪ’ ਪਿਛਲੀਆਂ ਗ਼ਲਤੀਆਂ ਤੋਂ ਸਬਕ ਸਿੱਖੇ  ਚੰਨੀ
ਪਾਰਟੀ ਵਰਕਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ|
Advertisement

ਗੁਰਬਖਸ਼ਪੁਰੀ
ਤਰਨ ਤਾਰਨ, 15 ਅਪਰੈਲ
ਕਾਂਗਰਸ ਪਾਰਟੀ ਦੇ ਜਲੰਧਰ ਤੋਂ ਲੋਕ ਸਭਾ ਉਮੀਦਵਾਰ ਅਤੇ ਸਾਬਕ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵਰਕਰਾਂ ਨੂੰ ਪਾਰਟੀ ਦੇ ਸੁਨਹਿਰੀ ਭਵਿੱਖ ਨੂੰ ਸਾਹਮਣੇ ਰੱਖਦਿਆਂ ਚੋਣਾਂ ਵਿਚ ਪੂਰੀ ਦਲੇਰੀ ਨਾਲ ਕੰਮ ਕਰ ਕੇ ਪਾਰਟੀ ਦੇ ਉਮੀਦਵਾਰਾਂ ਦੀ ਜਿੱਤ ਲਈ ਦੀ ਰਾਤ-ਦਿਨ ਇਕ ਕਰਨ ਦੀ ਅਪੀਲ ਕੀਤੀ ਹੈ| ਉਹ ਅੱਜ ਜ਼ਿਲ੍ਹੇ ਦੇ ਪਿੰਡ ਖੈਰਦੀਨਕੇ ਵਿੱਚ ਪਾਰਟੀ ਦੇ ਨੌਜਵਾਨ ਆਗੂ ਕਰਨਬੀਰ ਸਿੰਘ ਬੁਰਜ ਵੱਲੋਂ ਬੁਲਾਈ ਵਰਕਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਨ ਲਈ ਆਏ ਸਨ| ਉਨ੍ਹਾਂ ਆਮ ਆਦਮੀ ਪਾਰਟੀ (ਆਪ) ਦੀ ਸੂਬਾ ਸਰਕਾਰ ’ਤੇ ਤਿੱਖੇ ਸ਼ਬਦੀ ਹਮਲੇ ਕਰਦਿਆਂ ਸਰਕਾਰ ਨੂੰ ਹਰ ਖੇਤਰ ’ਚ ਅਸਫਲ ਰਹਿਣ ਦਾ ਦੋਸ਼ ਲਗਾਇਆ| ਉਨ੍ਹਾਂ ‘ਆਪ’ ਨਾਲ ਜਲੰਧਰ ਹਲਕੇ ਵਿਚ ‘ਜੱਗੋਂ ਤੇਰ੍ਹਵੀਂ’ ਤੋਂ ਕੋਈ ਸਬਕ ਨਾ ਸਿੱਖਣ ਦੀ ਨਿਖੇਧੀ ਕਰਦਿਆਂ ਕਿਹਾ ਕਿ ਅੱਜ ਪਾਰਟੀ ਪਹਿਲਾਂ ਕੀਤੀਆਂ ਗ਼ਲਤੀਆਂ ਨੂੰ ਫਿਰ ਤੋਂ ਦੁਹਰਾ ਰਹੀ ਹੈ| ਉਨ੍ਹਾਂ ਕਿਹਾ ਕਿ ਪਾਰਟੀ ਨੇ ਕਾਂਗਰਸ ਪਾਰਟੀ ਦੇ ਆਗੂ ਸੁਸ਼ੀਲ ਕੁਮਾਰ ਰਿੰਕੂ ਨੂੰ ਉੱਪ ਚੋਣ ਵਿਚ ਉਮੀਦਵਾਰ ਨੂੰ ਬਣਾ ਕੇ ਉਸ ਵਲੋਂ ਪ੍ਰੀਖਿਆ ਦੀ ਘੜੀ ’ਚ ਪਾਰਟੀ ਛੱਡ ਜਾਣ ਲਈ ‘ਆਪ’ ਦੀਆਂ ਨੀਤੀਆਂ ਨੂੰ ਜ਼ਿੰਮੇਵਾਰ ਆਖਿਆ| ਉਨ੍ਹਾਂ ਕਿਹਾ ਕਿ ਪਾਰਟੀ ਨੇ ਇਸ ਗ਼ਲਤੀ ਤੋਂ ਸਬਕ ਨਹੀਂ ਸਿੱਖਿਆ ਅਤੇ ਫਿਰ ਤੋਂ ਆਪਣੇ ਮਿਹਨਤੀ ਵਰਕਰਾਂ ਨੂੰ ਅਣਗੌਲਿਆਂ ਕਰ ਕੇ ਹੋਰਨਾਂ ਪਾਰਟੀਆਂ ਤੋਂ ਆਗੂ ਸ਼ਾਮਲ ਕਰ ਰਹੀ ਹੈ| ਉਨ੍ਹਾਂ ਕਿਹਾ ਕਿ ਅੱਜ ਸੂਬੇ ਅੰਦਰ ਭ੍ਰਿਸ਼ਟਾਚਾਰ ਦਾ ਬੋਲਬਾਲਾ ਹੈ, ਹਸਪਤਾਲਾਂ ਵਿੱਚ ਡਾਕਟਰ ਨਹੀਂ ਹਨ, ਸਕੂਲ ਅਧਿਆਪਕਾਂ ਤੋਂ ਸਖਣੇ ਹਨ ਅਤੇ ਸਰਕਾਰੀ ਦਫ਼ਤਰਾਂ ਵਿੱਚ ਮਨਆਈਆਂ ਹੋ ਰਹੀਆਂ ਹਨ| ਮੀਟਿੰਗ ਨੂੰ ਪਾਰਟੀ ਦੇ ਜਿਲ੍ਹਾ ਪ੍ਰਧਾਨ ਹਰਮਿੰਦਰ ਸਿੰਘ ਗਿੱਲ ਤੋਂ ਹੋਰਨਾਂ ਨੇ ਵੀ ਸੰਬੋਧਨ ਕੀਤਾ|

Advertisement

Advertisement
Author Image

Advertisement
Advertisement
×