ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮੁਲਾਜ਼ਮ ਵਿਰੋਧੀ ਨੀਤੀਆਂ ਕਾਰਨ ਹਾਰੀ ‘ਆਪ’: ਖੋਸਲਾ

08:48 AM Jun 05, 2024 IST
ਐਸੋਸੀਏਸ਼ਨ ਦੇ ਸੂਬਾ ਆਗੂ ਮੀਟਿੰਗ ਵਿੱਚ ਚਰਚਾ ਕਰਦੇ ਹੋਏ। -ਫੋਟੋ: ਸੋਢੀ

ਐਸ.ਏ.ਐਸ. ਨਗਰ (ਮੁਹਾਲੀ):

Advertisement

ਇੱਥੇ ਲੋਕ ਸਭਾ ਨਤੀਜਿਆਂ ਉਪਰੰਤ ਸੀਨੀਅਰ ਵੈਟਸ ਐਸੋਸੀਏਸ਼ਨ ਦੀ ਮੀਟਿੰਗ ਦੌਰਾਨ ਸੂਬਾਈ ਲੀਡਰਸ਼ਿਪ ਨੇ ਕਿਹਾ ਕਿ ‘ਆਪ’ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਤੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਮੰਗਾਂ ਦੀ ਲਗਾਤਾਰ ਕੀਤੀ ਅਣਦੇਖੀ ਹੀ ਲੋਕ ਸਭਾ ਚੋਣਾਂ ਵਿੱਚ ਪਾਰਟੀ ਦੀ ਹਾਰ ਹੋਈ ਹੈ। ਐਸੋਸੀਏਸ਼ਨ ਦੇ ਆਗੂਆਂ ਡਾ. ਸੰਜੀਵ ਖੋਸਲਾ, ਡਾ. ਨਿਤਿਨ ਗੁਪਤਾ ਅਤੇ ਡਾ. ਗੁਰਿੰਦਰ ਸਿੰਘ ਵਾਲੀਆ ਨੇ ਕਿਹਾ ਕਿ ਜੇਕਰ ਸਰਕਾਰ ਨੇ ਇਸ ਸ਼ਰਮਨਾਕ ਹਾਰ ਤੋਂ ਬਾਅਦ ਵੀ ਹੁਣ ਸਬਕ ਨਹੀਂ ਲਿਆ ਅਤੇ ਮੁਲਾਜ਼ਮ ਵਿਰੋਧੀ ਰਵੱਈਏ ਵਿੱਚ ਕੋਈ ਬਦਲਾਅ ਨਾ ਕੀਤਾ ਤਾਂ 2027 ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਲੋਕ ਆਪਣੇ ਨਾਲ ਹੋਈਆਂ ਵਧੀਕੀਆਂ ਨਾਲ ਹਿਸਾਬ ਲੈਣਗੇ। -ਪੱਤਰ ਪ੍ਰੇਰਕ

Advertisement
Advertisement