For the best experience, open
https://m.punjabitribuneonline.com
on your mobile browser.
Advertisement

‘ਆਪ’ ਨੇ ਦੋ ਸਾਲਾਂ ਵਿੱਚ ਪੰਜਾਬ ਨੂੰ ਕਰਜ਼ਾਈ ਬਣਾਇਆ: ਚੰਦੂਮਾਜਰਾ

08:48 AM May 24, 2024 IST
‘ਆਪ’ ਨੇ ਦੋ ਸਾਲਾਂ ਵਿੱਚ ਪੰਜਾਬ ਨੂੰ ਕਰਜ਼ਾਈ ਬਣਾਇਆ  ਚੰਦੂਮਾਜਰਾ
ਮੁਹਾਲੀ ਵਿੱਚ ਚੋਣ ਜਲਸੇ ਨੂੰ ਸੰਬੋਧਨ ਕਰਦੇ ਹੋਏ ਪ੍ਰੇਮ ਸਿੰਘ ਚੰਦੂਮਾਜਰਾ।
Advertisement

ਦਰਸ਼ਨ ਸਿੰਘ ਸੋਢੀ
ਐਸ.ਏ.ਐਸ. ਨਗਰ (ਮੁਹਾਲੀ), 23 ਮਈ
ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਵੱਡੇ ਸ਼ਹਿਰਾਂ ਅਤੇ ਕਸਬਿਆਂ ਵਿੱਚ ਚੋਣ ਪ੍ਰਚਾਰ ਦੇ ਤਿੰਨ ਗੇੜ ਮੁਕੰਮਲ ਕਰਨ ਤੋਂ ਬਾਅਦ ਹੁਣ ਬਾਕੀ ਰਹਿੰਦੇ ਪਿੰਡਾਂ ਅਤੇ ਕਲੋਨੀਆਂ ਨੂੰ ਕਵਰ ਕਰਨਾ ਸ਼ੁਰੂ ਕਰ ਦਿੱਤਾ ਹੈ। ਉਨ੍ਹਾਂ ਨੇ ਹਲਕਾ ਇੰਚਾਰਜ ਪਰਵਿੰਦਰ ਸਿੰਘ ਸੋਹਾਣਾ, ਸ਼੍ਰੋਮਣੀ ਕਮੇਟੀ ਦੀ ਮੈਂਬਰ ਪਰਮਜੀਤ ਕੌਰ ਲਾਂਡਰਾਂ ਅਤੇ ਜਥੇਬੰਦਕ ਸਕੱਤਰ ਸ਼ਮਸ਼ੇਰ ਸਿੰਘ ਪੁਰਖਾਲਵੀ ਨੂੰ ਨਾਲ ਲੈ ਕੇ ਮੁਹਾਲੀ ਦੀ ਜੂਹ ਵਿੱਚ ਪਿੰਡ ਬਾਕਰਪੁਰ ਅਤੇ ਜੁਝਾਰ ਨਗਰ ਅਤੇ ਹੋਰਨਾਂ ਇਲਾਕਿਆਂ ਵਿੱਚ ਭਰਵੀਂਆਂ ਮੀਟਿੰਗਾਂ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ‘ਪੰਜਾਬ ਬਚਾਓ ਯਾਤਰਾ’ ਦੌਰਾਨ ਕਾਂਗਰਸ, ਭਾਜਪਾ ਅਤੇ ‘ਆਪ’ ਦੇ ਕਾਲੇ ਕਾਰਨਾਮਿਆਂ ਨੂੰ ਉਜਾਗਰ ਕੀਤਾ ਗਿਆ।
ਚੰਦੂਮਾਜਰਾ ਨੇ ਕਿਹਾ ਕਿ ਆਪ ਸਰਕਾਰ ਨੇ ਦੋ ਸਾਲਾਂ ਵਿੱਚ ਝੂਠੇ ਵਾਅਦੇ ਅਤੇ ਗਾਰੰਟੀਆਂ ਦੀ ਭਰਪਾਈ ਲਈ ਐਨਾ ਕਰਜ਼ਾ ਸਿਰ ਚੜ੍ਹਾ ਲਿਆ ਕਿ ਹੁਣ ਮੁਲਾਜ਼ਮਾਂ ਨੂੰ ਸਮੇਂ ਸਿਰ ਤਨਖ਼ਾਹਾਂ ਅਤੇ ਪੈਨਸ਼ਨਰਾਂ ਨੂੰ ਪੈਨਸ਼ਨਾਂ ਦੇਣ ਲਈ ਫ਼ੰਡ ਨਹੀਂ ਹੈ ਅਤੇ ਵਿਕਾਸ ਕੰਮਾਂ ਨੂੰ ਬਰੇਕਾਂ ਲੱਗ ਗਈਆਂ ਹਨ। ਉਨ੍ਹਾਂ ਕਿਹਾ ਕਿ ‘ਆਪ’ ਦੇ ਝੂਠੇ ਲਾਰਿਆਂ ਤੋਂ ਲੋਕ ਸਰਕਾਰ ਪ੍ਰਤੀ ਨਾਰਾਜ਼ ਹਨ।

Advertisement

‘ਕੇਂਦਰੀ ਪਾਰਟੀਆਂ ਦੀ ਧੌਂਸ ਪੰਜਾਬੀ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ ਲੋਕ’

ਮੋਰਿੰਡਾ (ਪੱਤਰ ਪ੍ਰੇਰਕ): ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਵਿਧਾਨ ਸਭਾ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਇੰਚਾਰਜ ਕਰਨ ਸਿੰਘ ਡੀਟੀਓ ਦੀ ਅਗਵਾਈ ਵਿੱਚ ਹਲਕੇ ਦੇ ਪਿੰਡ ਬਡਵਾਲੀ ਅਤੇ ਮੜੌਲੀ ਕਲਾਂ ਵਿਖੇ ਭਰਵੀਆਂ ਚੋਣ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਆਖਿਆ ਕਿ ਸ਼੍ਰੋਮਣੀ ਅਕਾਲੀ ਪੰਜਾਬੀਆਂ ਦੀ ਆਪਣੀ ਅਜਿਹੀ ਇਕਲੌਤੀ ਪਾਰਟੀ ਹੈ, ਜਿਸ ਵਿੱਚ ਫ਼ੈਸਲੇ ਦਿੱਲੀ ਤੋਂ ਨਹੀਂ ਸਿਰਫ਼ ਪੰਜਾਬ ਤੋਂ ਹੁੰਦੇ ਹਨ। ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਪੰਜਾਬੀਆਂ ਦੀ ਫਿਤਰਤ ਰਹੀ ਹੈ ਕਿ ਉਹ ਕਦੇ ਵੀ ਕਿਸੇ ਦੀ ਧੌਂਸ ਬਰਦਾਸ਼ਤ ਨਹੀਂ ਕਰਨਗੇ।

Advertisement
Author Image

joginder kumar

View all posts

Advertisement
Advertisement
×