For the best experience, open
https://m.punjabitribuneonline.com
on your mobile browser.
Advertisement

‘ਆਪ’ ਵਿਧਾਇਕ ਅਮਾਨਤਉੱਲ੍ਹਾ ਖਾਨ ਵੀਡੀਓ ਕਾਨਫਰੰਸ ਰਾਹੀਂ ਅਦਾਲਤ ’ਚ ਪੇਸ਼

07:38 AM Apr 21, 2024 IST
‘ਆਪ’ ਵਿਧਾਇਕ ਅਮਾਨਤਉੱਲ੍ਹਾ ਖਾਨ ਵੀਡੀਓ ਕਾਨਫਰੰਸ ਰਾਹੀਂ ਅਦਾਲਤ ’ਚ ਪੇਸ਼
Advertisement

ਨਵੀਂ ਦਿੱਲੀ, 20 ਅਪਰੈਲ
ਆਮ ਆਦਮੀ ਪਾਰਟੀ ਦੇ ਵਿਧਾਇਕ ਅਮਾਨਤਉੱਲ੍ਹਾ ਖਾਨ ਅੱਜ ਵੀਡੀਓ ਕਾਨਫਰੰਸ ਰਾਹੀਂ ਰਾਊਜ਼ ਐਵੇਨਿਊ ਅਦਾਲਤ ’ਚ ਪੇਸ਼ ਹੋਏ। ਈਡੀ ਵੱਲੋਂ ਜਾਰੀ ਸੰਮਨ ਦਾ ਪਾਲਣ ਨਾ ਕਰਨ ਸਬੰਧੀ ਦਾਇਰ ਕੀਤੀ ਗਈ ਸ਼ਿਕਾਇਤ ’ਤੇ ਉਨ੍ਹਾਂ ਨੂੰ ਸੰਮਨ ਜਾਰੀ ਕੀਤਾ ਗਿਆ ਸੀ। ਵਧੀਕ ਮੁੱਖ ਮੈਟਰੋਪੋਲੀਟਨ ਮੈਜਿਸਟਰੇਟ (ਏਸੀਐੱਮਐੱਮ) ਨੂੰ ਮੁਲਜ਼ਮ ਦੇ ਵਕੀਲ ਨੂੰ ਸ਼ਿਕਾਇਤ ਦੀ ਇੱਕ ਕਾਪੀ ਮੁਹੱਈਆ ਕਰਾਉਣ ਦਾ ਨਿਰਦੇਸ਼ ਦਿੱਤਾ ਗਿਆ। ਇਹ ਕੇਸ 27 ਅਪਰੈਲ ਨੂੰ ਪੜਤਾਲ ਲਈ ਸੂਚੀਬੱਧ ਕੀਤਾ ਗਿਆ ਹੈ। ਵਿਸ਼ੇਸ਼ ਸਰਕਾਰੀ ਵਕੀਲ ਨੇ ਕਿਹਾ ਕਿ ਮੁਲਜ਼ਮ ਨੂੰ ਈਡੀ ਵੱਲੋਂ ਸੰਮਨ ਜਾਰੀ ਕੀਤੇ ਗਏ ਸਨ। ਉਨ੍ਹਾਂ ਇਹ ਵੀ ਕਿਹਾ ਕਿ ਮੁਲਜ਼ਮ ਖ਼ਿਲਾਫ਼ ਗ਼ੈਰ ਜ਼ਮਾਨਤੀ ਵਾਰੰਟ ਜਾਰੀ ਕਰਨ ਦੀ ਮੰਗ ਕਰਨ ਵਾਲੀ ਅਰਜ਼ੀ ਦੇ ਉਲਟ ਈਡੀ ਇਹ ਸ਼ਿਕਾਇਤ ਵਾਪਸ ਨਹੀਂ ਲਵੇਗਾ। ਉਨ੍ਹਾਂ ਸੰਮਨਾਂ ਦੀ ਤਾਮੀਲ ਨਾ ਕਰਨ ਦਾ ਅਪਰਾਧ ਕੀਤਾ ਹੈ। ਇਸ ਲਈ ਇਹ ਸ਼ਿਕਾਇਤ ਦਰਜ ਕਰਵਾਈ ਗਈ ਹੈ। ਵਿਸ਼ੇਸ਼ ਸਰਕਾਰੀ ਵਕੀਲ ਬੈਂਜਾਮਿਨ ਨੇ ਅਦਾਲਤ ਨੂੰ ਅਮਾਨਤਉੱਲ੍ਹਾ ਖਾਨ ਨੂੰ ਨਿੱਜੀ ਤੌਰ ’ਤੇ ਪੇਸ਼ ਹੋਣ ਦਾ ਨਿਰਦੇਸ਼ ਦੇਣ ਦੀ ਅਪੀਲ ਕੀਤੀ। ਅਮਾਨਤਉੱਲ੍ਹਾ ਖਾਨ ਦੇ ਵਕੀਲ ਰਜਤ ਭਾਰਦਵਾਜ ਨੇ ਕਿਹਾ ਕਿ ਉਹ ਸੁਪਰੀਮ ਕੋਰਟ ਦੀਆਂ ਹਦਾਇਤਾਂ ਦਾ ਪਾਲਣ ਕਰ ਰਹੇ ਹਨ। ਸਾਰੇ ਸੰਮਨ ਸੁਪਰੀਮ ਕੋਰਟ ਦੇ ਸਾਹਮਣੇ ਪਟੀਸ਼ਨ ਦਾ ਵਿਸ਼ਾ ਸਨ। ਜ਼ਿਕਰਯੋਗ ਹੈ ਕਿ ਈਡੀ ਦਿੱਲੀ ਵਕਫ ਬੋਰਡ ’ਚ ਕਥਿਤ ਮਨੀ ਲਾਂਡਰਿੰਗ ਮਾਮਲੇ ਦੀ ਜਾਂਚ ਕਰ ਰਹੀ ਹੈ। -ਪੀਟੀਆਈ

Advertisement

Advertisement
Author Image

sukhwinder singh

View all posts

Advertisement
Advertisement
×